ਨਾਜ਼ਾਇਜ ਮਾਈਨਿੰਗ ਕਰਨ ਵਾਲੇ 4 ਵਿਅਕਤੀ ਪੁਲਸ ਵੱਲੋਂ ਕਾਬੂ, 7 ਟਿੱਪਰ ਵੀ ਕੀਤੇ ਜ਼ਬਤ
Saturday, Nov 07, 2020 - 03:21 PM (IST)
ਨਵਾਂਸ਼ਹਿਰ (ਤ੍ਰਿਪਾਠੀ)— ਥਾਣਾ ਔੜ ਦੀ ਪੁਲਸ ਨੇ ਨਾਜਾਇਜ਼ ਮਾਈਨਿੰਗ 'ਤੇ ਵੱਡੀ ਕਾਰਵਾਈ ਕਰਦੇ ਹੋਏ ਦਰਿਆ ਸਤਲੁਜ ਦੀ ਹੱਦ 'ਤੇ ਪੈਂਦੇ ਪਿੰਡ ਬੇਗੋਵਾਲ ਵਿਖੇ ਕਾਰਵਾਈ ਕਰਦੇ ਹੋਏ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜੇ 'ਚੋਂ 4 ਪੋਕਲਾਈਨ ਅਤੇ 7 ਟਿਪਰਾਂ ਨੂੰ ਜ਼ਬਤ ਕੀਤਾ ਹੈ। ਜਦੋਂਕਿ ਹੋਰ ਦੋਸ਼ੀਆਂ ਦੀ ਵੀ ਪੁਲਸ ਤਲਾਸ਼ ਕਰ ਰਹੀ ਹੈ। ਐੱਸ. ਐੱਚ. ਓ. ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਹਰਜਿੰਦਰ ਸਿੰਘ ਦੀ ਪੁਲਸ ਪਾਰਟੀ ਦੌਰਾਨ ਗਸ਼ਤ ਪਿੰਡ ਫਾਵੜਾ ਦੇ ਬੱਸ ਅੱਡੇ 'ਤੇ ਮੌਜੂਦ ਸੀ ਕਿ ਪੁਲਸ ਦੇ 1 ਮੁੱਖਬਰ ਖਾਸ ਨੇ ਠੋਸ ਸੂਚਨਾ ਦਿੱਤੀ ਕਿ ਦਰਿਆ ਦਤਲੁਜ ਦੀ ਹੱਦ 'ਤੇ ਪੈਂਦੇ ਪਿੰਡ ਬੇਗੋਵਾਲ ਵਿਖੇ ਰੇਤੇ ਦੀ ਨਾਜਾਇਜ਼ ਮਾਈਨਿੰਗ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ।
ਐੱਚ. ਐੱਸ. ਓ. ਨੇ ਦੱਸਿਆ ਕਿ ਉਕਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਮੌਕੇ 'ਤੇ 4 ਪੋਕ ਲਾਈਨਾਂ ਅਤੇ 7 ਟਿੱਪਰ ਜ਼ਬਤ ਕਰਕੇ 4 ਵਿਅਕਤੀ ਜਿਨ੍ਹਾਂ ਦੀ ਪਛਾਣ ਰੋਹਿਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਟਿਆਲਾ ਹਾਲ ਵਾਸੀ ਮਾਗਟ, ਸਰਬਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕੱਕਾ ਪੇਲਾ, ਮਲਕੀਤ ਸਿੰਘ ਉਰਫ ਨਿੱਕਾ ਪੁੱਤਰ ਜਰਨੈਲ ਸਿੰਘ ਵਾਸੀ ਮਾਂਗਟ ਅਤੇ ਜਸਪਾਲ ਸਿੰਘ ਵਾਸੀ ਪੁੱਤਰ ਮਾਲਕ ਸਿੰਘ ਵਾਸੀ ਖੁਰਦ ਥਾਣਾ ਮੇਹਰਬਾਨ ਨੂੰ ਗ੍ਰਿਫ਼ਤਾਰ ਹੈ। ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮੌਕੇ 'ਤੇ 11 ਵਾਹਨਾਂ ਦੇ 4 ਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਹੋਰ ਦੀ ਤਲਾਸ਼ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਬਲਾਚੌਰ 'ਚ ਅਗਵਾ ਕਰਨ ਤੋਂ ਬਾਅਦ ਬੱਚੇ ਦਾ ਕਤਲ ਕਰਨ ਵਾਲੇ ਕਾਤਲ ਦੀ ਮਾਂ ਨੇ ਕੀਤੀ ਖ਼ੁਦਕੁਸ਼ੀ
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਖ਼ਿਲਾਫ਼ ਧਾਰਾ 379 ਅਤੇ ਮਾਈਨਿੰਗ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਨੂੰ ਅਮਲ 'ਚ ਲਿਆਉਂਦਾ ਜਾ ਰਿਹਾ ਹੈ। ਐੱਸ. ਐੱਸ. ਪੀ. ਅਲਕਾ ਮੀਨਾ ਨੇ ਕਿਹਾ ਕਿ ਜ਼ਿਲ੍ਹੇ 'ਚ ਕਿਸੇ ਵੀ ਵਿਅਕਤੀ ਨੂੰ ਵੀ ਨਾਜਾਇਜ਼ ਮਾਈਨਿੰਗ ਦੀ ਖੁੱਲ੍ਹ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਦੇ ਨਾ ਸਿਰਫ਼ ਵਾਹਨ ਜ਼ਬਤ ਕੀਤੇ ਜਾਣਗੇ ਸਗੋਂ ਸਖ਼ਤ ਕਾਰਵਾਈ ਨੂੰ ਅਮਲ 'ਚ ਲਿਆਉਂਦਾ ਜਾਵੇਗਾ।
ਇਹ ਵੀ ਪੜ੍ਹੋ: ਲੁਧਿਆਣਾ: ਵਿਹੜੇ 'ਚ ਖੇਡ ਰਹੀ 6 ਸਾਲਾ ਬੱਚੀ ਨਾਲ 45 ਸਾਲਾ ਵਿਅਕਤੀ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ