ਨਾਜਾਇਜ਼ ਕਬਜ਼ੇ ਛੁਡਵਾਉਣ ਤੇ ਨਸ਼ਿਆਂ ਦੀ ਚੇਨ ਤੋੜਨ ਲਈ ਪੁਲਸ ਜ਼ਿਲ੍ਹਾ ਦਿਹਾਤੀ ਹੋਈ ਮੁਸਤੈਦ, ਕੱਟੇ ਚਲਾਨ
Friday, May 27, 2022 - 09:54 AM (IST)
ਬਾਬਾ ਬਕਾਲਾ ਸਾਹਿਬ (ਰਾਕੇਸ਼) - ਪੰਜਾਬ ਸਰਕਾਰ ਵੱਲੋਂ ਪਿੰਡਾਂ-ਸ਼ਹਿਰਾਂ ਤੇ ਕਸਬਿਆਂ ਵਿਚ ਲੋਕਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਅਤੇ ਜ਼ਿਲ੍ਹੇ ’ਚ ਨਸ਼ਿਆਂ ਦੀ ਚੇਨ ਨੂੰ ਤੋੜਨ ਲਈ ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪੂਰੀ ਤਰ੍ਹਾਂ ਮੁਸਤੈਦ ਹੋ ਗਈ ਹੈ। ਇਸ ਦੌਰਾਨ ਦਿਹਾਤੀ ਪੁਲਸ ਦੇ ਐੱਸ. ਐੱਸ. ਪੀ. ਦੇ ਨਿਰਦੇਸ਼ਾਂ ਤਹਿਤ ਡੀ. ਐੱਸ. ਪੀ. ਬਾਬਾ ਬਕਾਲਾ ਹਰਕ੍ਰਿਸ਼ਨ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਪੁਲਸ ਦਸਤਾ ਤਾਇਨਾਤ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼
ਇਸ ਦੀ ਅਗਵਾਈ ਟਰੈਫਿਕ ਵਿੰਗ ਦੇ ਇੰਚਾਰਜ ਸਬ-ਇੰਸਪੈਕਟਰ ਸੁਰਜੀਤ ਸਿੰਘ ਕਰ ਰਹੇ ਹਨ, ਵੱਲੋਂ ਕਸਬਾ ਬਾਬਾ ਬਕਾਲਾ ਸਾਹਿਬ, ਰਈਆ, ਬਿਆਸ ਅਤੇ ਮਹਿਤਾ ਚੌਕ ਆਦਿ ਵਿਖੇ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਕੀਤੇ ਨਾਜਾਇਜ਼ ਕਬਜ਼ੇ ਛੁਡਵਾਏ ਗਏ। ਖ਼ਾਸ ਕਰ ਕੇ ਇਤਿਹਾਸਕ ਕਸਬਾ ਬਾਬਾ ਬਕਾਲਾ ਸਾਹਿਬ ਦੇ ਗੁਰਦੁਆਰਾ ਸਾਹਿਬ ਚੌਕ ਵਿਚ ਵਿਸ਼ੇਸ਼ ਨਾਕਾਬੰਦੀ ਕਰਕੇ 2 ਦਰਜਨ ਤੋਂ ਵਧੇਰੇ ਅਣ-ਅਧਿਕਾਰਤ ਪਾਰਕਿੰਗ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਅਤੇ ਦੂਜੇ ਵਾਹਨ ਚਾਲਕਾਂ ਅਤੇ ਦੁਕਾਨਦਾਰਾਂ ਨੂੰ ਚਿਤਾਵਨੀ ਵੀ ਦਿੱਤੀ ਗਈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ
ਇਸ ਤੋਂ ਇਲਾਵਾ ਨਸ਼ਿਆਂ ਦੀ ਚੇਨ ਨੂੰ ਤੋੜਨ ਲਈ ਸੰਪਰਕ ਸੜਕਾਂ ’ਤੇ ਨਾਕੇਬੰਦੀ ਕੀਤੀ ਗਈ ਅਤੇ ਗਸ਼ਤ ਨੂੰ ਤੇਜ਼ ਕੀਤਾ ਗਿਆ। ਇਸ ਮੌਕੇ ਗਠਿਤ ਕੀਤੀ ਟੀਮ ਵਿਚ ਹਰਦੀਪ ਸਿੰਘ, ਜਸਪਾਲ ਸਿੰਘ, ਜੋਬਨ ਸਿੰਘ, ਮਨਜੀਤ ਸਿੰਘ, ਅਕਬੀਰ ਸਿੰਘ, ਸੁਰਿੰਦਰਪਾਲ ਸਿੰਘ ਆਦਿ ਸਹਾਇਕ ਸਬ-ਇੰਸਪੈਕਟਰ ਮੌਜੂਦ ਸਨ।