ਗ਼ੈਰ ਜਨਾਨੀ ਨਾਲ ਨਾਜਾਇਜ਼ ਸਬੰਧਾਂ ਤੋਂ ਰੋਕਦੀ ਸੀ ਪਤਨੀ, ਪਰਿਵਾਰ ਨਾਲ ਮਿਲ ਪਤੀ ਨੇ ਕਰ ਦਿੱਤਾ ਕਤਲ

Wednesday, Mar 17, 2021 - 06:32 PM (IST)

ਗ਼ੈਰ ਜਨਾਨੀ ਨਾਲ ਨਾਜਾਇਜ਼ ਸਬੰਧਾਂ ਤੋਂ ਰੋਕਦੀ ਸੀ ਪਤਨੀ, ਪਰਿਵਾਰ ਨਾਲ ਮਿਲ ਪਤੀ ਨੇ ਕਰ ਦਿੱਤਾ ਕਤਲ

ਲਹਿਰਾਗਾਗਾ (ਗਰਗ/ ਜਿੰਦਲ) - ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਲਦਾਲ ਵਿਖੇ ਇਕ ਵਿਆਹੁਤਾ ਜਨਾਨੀ ਨੂੰ ਉਸਦੇ ਪਤੀ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਕੁੱਟ-ਕੁੱਟ ਕੇ ਮਾਰ ਦੇਣ ਦੀ ਦੁਖਦਾਇਕ ਸੂਚਨਾ ਮਿਲੀ ਹੈ। ਮ੍ਰਿਤਕਾ ਦੇ ਭਰਾ ਗੋਰਾ ਸਿੰਘ ਪੁੱਤਰ ਕਾਕਾ ਸਿੰਘ ਹੰਬਲਵਾਸ (ਜਖੇਪਲ) ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਕਿਹਾ ਕਿ ਉਸਦੀ ਛੋਟੀ ਭੈਣ ਕੁਲਜੀਤ ਕੌਰ ਉਰਫ ਮਮਤਾ ਦਾ ਵਿਆਹ 10 ਸਾਲ ਪਹਿਲਾਂ ਕੁਲਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਲਦਾਲ ਨਾਲ ਹੋਇਆ ਸੀ।

ਪੜ੍ਹੋ ਇਹ ਵੀ ਖ਼ਬਰ - ਪੁੱਤ ਦੇ ਪ੍ਰੇਮ ਸਬੰਧਾਂ ਦੇ ਚੱਲਦਿਆ ਪਿਓ ਨੇ ਚੁੱਕਿਆ ਖ਼ੌਫਨਾਕ ਕਦਮ, ਸੁਸਾਇਡ ਨੋਟ ’ਚ ਆਖੀ ਇਹ ਗੱਲ 

ਪਿਛਲੇ ਕਾਫ਼ੀ ਸਮੇਂ ਤੋਂ ਕੁਲਦੀਪ ਸਿੰਘ ਅਤੇ ਉਸ ਦਾ ਪਰਿਵਾਰ  ਕੁਲਜੀਤ ਕੌਰ ਨਾਲ ਕੁੱਟਮਾਰ ਕਰਦੇ ਰਹਿੰਦੇ ਸਨ, ਕਿਉਂਕਿ ਉਹ ਆਪਣੇ ਪਤੀ ’ਤੇ ਕਿਸੇ ਹੋਰ ਜਨਾਨੀ ਨਾਲ ਗੈਰ-ਸਬੰਧ ਹੋਣ ਦਾ ਸ਼ੱਕ ਕਰਦੀ ਸੀ। ਉਸ ਨੇ ਦੱਸਿਆ ਕਿ ਉਸ ਦੀ ਭੈਣ ਆਪਣੇ ਪਤੀ ਨੂੰ ਅਜਿਹਾ ਕਰਨ ਤੋਂ ਹਰ ਵਾਰ ਰੋਕਦੀ ਸੀ, ਜਿਸ ਦੇ ਚੱਲਦੇ ਕੁਲਦੀਪ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਮਿਲ ਕੇ ਉਸ ਦੀ ਭੈਣ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਦਿਲ ਨੂੰ ਦਹਿਲਾਅ ਦੇਣ ਵਾਲੀ ਘਟਨਾ: ਖੂੰਖਾਰ ਪਿੱਟਬੁੱਲ ਨੇ 4 ਸਾਲਾ ਮਾਸੂਮ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ (ਤਸਵੀਰਾਂ)

ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਮ੍ਰਿਤਕਾ ਦੇ ਭਰਾ ਗੋਰਾ ਸਿੰਘ ਦੀ ਸ਼ਿਕਾਇਤ ’ਤੇ ਮ੍ਰਿਤਕਾ ਦੇ ਪਤੀ ਕੁਲਦੀਪ ਸਿੰਘ ਪੁੱਤਰ ਅਮਰੀਕ ਸਿੰਘ ਤੋਂ ਇਲਾਵਾ ਅਮਰੀਕ ਸਿੰਘ ਵਾਸੀ ਲਦਾਲ ਅਤੇ ਮਨਪ੍ਰੀਤ ਕੌਰ ਉਰਫ ਬੱਬੂ ਪਤਨੀ ਹਰਜੀਤ ਸਿੰਘ ਵਾਸੀ ਗੁੱਜਰ ਵਿਰੁੱਧ ਕੇਸ ਦਰਜ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।   

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਕੋਰੋਨਾ ਦਾ ਕਹਿਰ : ਪਿਕਨਿਕ ਮਨਾ ਕੇ ਵਾਪਸ ਆਏ ਮੈਡੀਕਲ ਕਾਲਜ ਦੇ 20 ਵਿਦਿਆਰਥੀ ਕੋਰੋਨਾ ਪਾਜ਼ੇਟਿਵ


author

rajwinder kaur

Content Editor

Related News