ਨਾਜਾਇਜ਼ ਸੰਬੰਧਾਂ ਨੇ ਕਰਵਾਈ ਦਿਲ ਕੰਬਾਉਣ ਵਾਲੀ ਵਾਰਦਾਤ, ਸੜਕ ਵਿਚਕਾਰ ਵੱਢਿਆ ਵਿਅਕਤੀ

Wednesday, Mar 17, 2021 - 06:14 PM (IST)

ਨਾਜਾਇਜ਼ ਸੰਬੰਧਾਂ ਨੇ ਕਰਵਾਈ ਦਿਲ ਕੰਬਾਉਣ ਵਾਲੀ ਵਾਰਦਾਤ, ਸੜਕ ਵਿਚਕਾਰ ਵੱਢਿਆ ਵਿਅਕਤੀ

ਮਹਿਤਪੁਰ (ਛਾਬੜਾ) : ਨਜ਼ਦੀਕੀ ਪਿੰਡ ਝੁੱਗੀਆਂ ਵਿਖੇ ਨਜਾਇਜ਼ ਸਬੰਧਾਂ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਸੂਤਰਾਂ ਮੁਤਾਬਕ ਥਾਣਾ ਮੁਖੀ ਲਖਵੀਰ ਸਿੰਘ ਨੇ ਦੱਸਿਆ ਕਿ ਮਰਨ ਵਾਲੇ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਝੁੱਗੀਆਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਪੁੱਤਰ ਗੰਗਾ ਸਿੰਘ ਨੇ ਬਿਆਨਾਂ ਰਾਹੀਂ ਦੱਸਿਆ ਕਿ ਉਸ ਦੇ ਪੁੱਤਰ ਦਾ ਵਿਆਹ 8 ਸਾਲ ਪਹਿਲਾਂ ਰਾਜਵਿੰਦਰ ਕੌਰ ਪੁੱਤਰੀ ਸੁਖਵਿੰਦਰ ਸਿੰਘ ਪਿੰਡ ਦੇਹਲਾ ਕਪੂਰਥਲਾ ਨਾਲ ਹੋਇਆ ਸੀ ਅਤੇ ਉਨ੍ਹਾਂ ਕਿਹਾ ਕਿ ਮੇਰੀ ਨੂੰਹ ਨਾਲ ਭਾਣਜੇ ਰਣਜੋਧ ਸਿੰਘ ਦੇ ਨਜਾਇਜ਼ ਸਬੰਧ ਸਨ।

ਇਹ ਵੀ ਪੜ੍ਹੋ : ਗੁਰਲਾਲ ਭਲਵਾਨ ਕਤਲ ਕਾਂਡ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੇਸ਼ੀ ਸਬੰਧੀ ਨਵੇਂ ਪ੍ਰੋਡਕਸ਼ਨ ਵਾਰੰਟ ਜਾਰੀ

ਉਕਤ ਨੇ ਦੱਸਿਆ ਕਿ ਵਰਿੰਦਰ ਸਿੰਘ ਨੇ ਦੋਵਾਂ ਨੂੰ ਦੇਖ ਲਿਆ ਸੀ, ਜਿਸ ਕਾਰਣ ਘਰ ਵਿਚ ਕਲੇਸ਼ ਰਹਿਣ ਲੱਗ ਪਿਆ। ਇਸ ਦੌਰਾਨ ਕਈ ਵਾਰ ਦੋਵਾਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਇਕ ਦੁਕਾਨ ’ਤੇ ਕੰਮ ਕਰਦਾ ਸੀ, ਜਦੋਂ ਉਹ ਬੀਤੀ ਸ਼ਾਮ ਘਰ ਆ ਰਿਹਾ ਸੀ, ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਰਤਲ ਕਰ ਦਿੱਤਾ ਗਿਆ। ਉਕਤ ਨੇ ਕਿਹਾ ਕਿ ਇਹ ਕਤਲ ਉਸ ਦੀ ਨੂੰਹ ਰਾਜਵਿੰਦਰ ਕੌਰ ਅਤੇ ਉਸ ਦੇ ਭਾਣਜੇ ਰਣਜੋਤ ਸਿੰਘ ਨੇ ਕੀਤਾ ਹੈ।ਪੁਲਸ ਨੇ ਰਣਜੋਧ ਸਿੰਘ ਤੇ ਰਾਜਵਿੰਦਰ ਕੌਰ ’ਤੇ ਧਾਰਾ 302 ਦੇ ਅਧੀਨ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਵਿਆਹ ਵਾਲੇ ਘਰ ਪਿਆ ਭੜਥੂ, ਹੋਈ ਘਟਨਾ ਨੇ ਲਾੜੇ ਦੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News