ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਪਰਿਵਾਰ, ਵਿਦੇਸ਼ੋਂ ਪਰਤੇ ਨੌਜਵਾਨ ਨੇ ਚੁੱਕਿਆ ਖ਼ੌਫਨਾਕ ਕਦਮ

Tuesday, Mar 01, 2022 - 12:42 PM (IST)

ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਪਰਿਵਾਰ, ਵਿਦੇਸ਼ੋਂ ਪਰਤੇ ਨੌਜਵਾਨ ਨੇ ਚੁੱਕਿਆ ਖ਼ੌਫਨਾਕ ਕਦਮ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਪਿੰਡ ਬੱਸੀ ਜਲਾਲ ਵਿਚ ਇਕ ਨੌਜਵਾਨ ਨੂੰ ਨਾਜਾਇਜ਼ ਸੰਬੰਧਾਂ ਦੇ ਚੱਲਦਿਆ ਤੰਗ ਪ੍ਰੇਸ਼ਾਨ ਕਰਕੇ ਮਰਨ ਲਈ ਮਜ਼ਬੂਰ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਇਕ ਜਨਾਨੀ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਬਲਬੀਰ ਸਿੰਘ ਵਾਸੀ ਬੱਸੀ ਜਲਾਲ ਦੀ ਮਾਤਾ ਸੁਰਜੀਤ ਕੌਰ ਦੇ ਬਿਆਨ ਦੇ ਆਧਾਰ ’ਤੇ ਸ਼ਰਨਜੀਤ ਕੌਰ ਸ਼ਰਨ ਪਤਨੀ ਕੁਲਦੀਪ ਸਿੰਘ ਖ਼ਿਲਾਫ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਸੁਰਜੀਤ ਕੌਰ ਨੇ ਦੱਸਿਆ ਕਿ ਉਸਦਾ ਪੁੱਤਰ ਗੋਪੀ ਦੁਬਈ ਤੋਂ 31 ਜਨਵਰੀ ਨੂੰ ਵਾਪਸ ਆਇਆ ਸੀ ਅਤੇ ਉਸਦੇ ਪਿਛਲੇ ਦੋ ਸਾਲਾਂ ਤੋਂ ਉਕਤ ਮੁਲਜ਼ਮ ਔਰਤ ਨਾਲ ਸੰਬੰਧ ਸਨ। ਜੋ ਆਪਣੇ ਪਤੀ ਨਾਲੋਂ ਵੱਖ ਕਿਰਾਏ ਦੇ ਮਕਾਨ ਵਿਚ ਰਹਿੰਦੀ ਹੈ।

ਇਹ ਵੀ ਪੜ੍ਹੋ : ਮਜੀਠਾ ’ਚ ਵੱਡੀ ਵਾਰਦਾਤ, ਜੇਠ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਭਰਜਾਈ ਦਾ ਗਲ਼ਾ

ਸੁਰਜੀਤ ਕੌਰ ਨੇ ਦੱਸਿਆ ਕਿ ਗੋਪੀ ਉਸਨੂੰ ਅਕਸਰ ਦੱਸਦਾ ਸੀ ਕਿ ਮੁਲਜ਼ਮ ਉਸਨੂੰ ਵਿਆਹ ਕਰਵਾਉਣ ਲਈ ਕਹਿੰਦੀ ਸੀ ਅਤੇ ਇਹ ਵੀ ਕਹਿੰਦੀ ਸੀ ਕਿ ਉਸਨੇ ਹੀ ਉਸਦੀ ਧੀ ਨੂੰ ਸੰਭਾਲਣਾ ਹੈ ਅਤੇ ਉਹ ਉਸਨੂੰ ਤੰਗ ਪ੍ਰੇਸ਼ਾਨ ਕਰਦੀ ਸੀ। 28 ਫਰਵਰੀ ਦੀ ਦੁਪਹਿਰ ਨੂੰ ਉਸਨੇ ਉਸਦੇ ਪੁੱਤਰ ਨੂੰ ਆਪਣੇ ਘਰ ਬੁਲਾਇਆ ਸੀ, ਜਿੱਥੇ ਗੋਪੀ ਨੇ ਗਲ ਵਿਚ ਚੁੰਨੀ ਪਾ ਕੇ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਘਟਨਾ ਦਾ ਪਤਾ ਲੱਗਣ ’ਤੇ ਉਸਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ ਪਰ ਉਸਦੀ ਮੌਤ ਹੋ ਚੁੱਕੀ ਸੀ। ਉਧਰ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਜਸਵੀਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੁੱਤ ਤੋਂ ਫੋਨ ਕਰਵਾ ਕੇ ਪਹਿਲਾਂ ਸਹੁਰੇ ਘਰ ਬੁਲਾਇਆ ਪਤੀ, ਫਿਰ ਕਤਲ ਕਰਕੇ ਸ਼ਮਸ਼ਾਨਘਾਟ ’ਚ ਦੱਬ ਦਿੱਤੀ ਲਾਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


author

Gurminder Singh

Content Editor

Related News