ਨਾਜਾਇਜ਼ ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਸਣੇ ਇਕ ਕਾਬੂ
Saturday, Feb 03, 2018 - 02:35 PM (IST)
ਫ਼ਿਰੋਜ਼ਪੁਰ (ਕੁਮਾਰ, ਮਲਹੋਤਰਾ) - ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਬੱਸ ਅੱਡਾ ਰਟੋਲ ਬੇਟ ਦੇ ਕੋਲ ਨਾਜਾਇਜ਼ ਰੇਤਾ ਨਾਲ ਭਰੀ ਟਰੈਕਟਰ -ਟਰਾਲੀ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਪਾਬੰਦੀ ਦੇ ਬਾਵਜੂਦ ਰੇਤਾ ਦੀ ਨਾਜਾਇਜ਼ ਨਿਕਾਸੀ ਕਰਨ ਦੇ ਦੋਸ਼ ਵਿਚ ਪੁਲਸ ਨੇ ਨਿਹਾਲ ਸਿੰਘ ਨਾਮੀ ਆਦਮੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
