ਨਾਜਾਇਜ਼ ਤੌਰ ’ਤੇ ਚੱਲ ਰਹੇ ਸਕੈਨ ਸੈਂਟਰ ਦਾ ਪਰਦਾਫਾਸ਼

Tuesday, Jan 23, 2024 - 01:55 PM (IST)

ਲੁਧਿਆਣਾ (ਡੇਵਿਨ) : ਸ਼ਹਿਰ ’ਚ ਗੈਰ-ਕਾਨੂੰਨੀ ਰੂਪ ’ਚ ਲਿੰਗ ਨਿਰਧਾਰਿਤ ਟੈਸਟ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਮੁੰਡੀਆਂ ਕਲਾਂ ਵਿਖੇ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੇ ਇਕ ਸਕੈਨ ਸੈਂਟਰ ਦਾ ਪਰਦਾਫਾਸ਼ ਕੀਤਾ ਹੈ। ਇੱਥੋਂ ਟੀਮ ਨੇ ਇਕ ਸਕੈਨ ਮਸ਼ੀਨ ਬਰਾਮਦ ਕੀਤੀ ਹੈ।
ਜਾਣਕਾਰੀ ਅਨੁਸਾਰ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨਦੀਪ ਕੌਰ ਅਗਵਾਈ ਹੇਠ ਗਠਿਤ ਕੀਤੀ ਗਈ ਟੀਮ ਵੱਲੋਂ ਗੁਰੂ ਤੇਗ ਬਹਾਦਰ ਨਗਰ, ਨੇੜੇ ਸੁਰਜੀਤ ਰਾਏ ਕੌਂਸਲਰ ਦਫਤਰ ਮੁੰਡੀਆ ਕਲਾਂ ਲੁਧਿਆਣਾ ਵਿਖੇ ਅਣ-ਅਧਿਕਾਰਤ ਤੌਰ ’ਤੇ ਚੱਲ ਰਹੇ ਸਕੈਨ ਸੈਂਟਰ ਤੇ ਛਾਪਾ ਮਾਰ ਕੇ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਬਰਾਮਦ ਕੀਤੀ ਗਈ ਹੈ।

ਫਿਲਹਾਲ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਇਸ ਮੌਕੇ ਜਾਣਕਾਰੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲ਼ਖ ਨੇ ਦੱਸਿਆ ਕਿ ਉਕਤ ਖੇਤਰ ’ਚ ਗੈਰ-ਕਾਨੂੰਨੀ ਰੂਪ ’ਚ ਸਕੈਨ ਸੈਂਟਰ ਚੱਲ ਰਿਹਾ ਸੀ, ਜਿਸ ’ਤੇ ਕਾਰਵਾਈ ਕਰਦਿਆਂ ਟੀਮ ਨੇ ਇਕ ਸਕੈਨ ਛਾਪਾ ਮਾਰ ਕੇ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਬਰਾਮਦ ਕਰ ਲਈ ਹੈ, ਜੋ ਵੀ ਮੁਲਜ਼ਮ ਹੋਇਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
 


Babita

Content Editor

Related News