ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਪਰਦਾਫਾਸ਼; ਮੁੱਖ ਸਾਜ਼ਿਸ਼ਕਰਤਾ ਗ੍ਰਿਫ਼ਤਾਰ

Thursday, Jul 20, 2023 - 10:51 PM (IST)

ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਪਰਦਾਫਾਸ਼; ਮੁੱਖ ਸਾਜ਼ਿਸ਼ਕਰਤਾ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸੂਬੇ ਵਿੱਚ ਕੰਨਿਆ ਭਰੂਣ ਹੱਤਿਆ ਨੂੰ ਠੱਲ੍ਹ ਪਾਉਣ ਅਤੇ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨ ਦੀ ਕੋਸ਼ਿਸ਼ ਤਹਿਤ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿਚ ਇੱਕ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਮੌਕੇ ਤੋਂ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਅਤੇ ਲਿੰਗ ਟੈਸਟ ਲਈ ਦੋਸ਼ੀ ਨੂੰ ਅਦਾ ਕੀਤੇ 35000 ਰੁਪਏ ਵੀ ਬਰਾਮਦ ਕੀਤੇ ਗਏ।

ਇਹ ਖ਼ਬਰ ਵੀ ਪੜ੍ਹੋ - ਮਣੀਪੁਰ ਘਟਨਾ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਰਗਰਮ ਹੋਈ ਪੁਲਸ, 4 ਮੁਲਜ਼ਮ ਕੀਤੇ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ ਡਾ: ਰਵਿੰਦਰਪਾਲ ਕੌਰ ਨੇ ਦੱਸਿਆ ਕਿ ਬਰਨਾਲਾ ਅਤੇ ਸੰਗਰੂਰ ਦੇ ਸਿਵਲ ਸਰਜਨਾਂ ਨੇ ਸਿਹਤ ਵਿਭਾਗ ਦੀ ਇਕ ਸਾਂਝੀ ਟੀਮ ਬਣਾਈ , ਜਿਸ ਵਿਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਬਰਨਾਲਾ ਡਾ: ਪਰਵੇਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਬਰਨਾਲਾ ਡਾ. ਗੁਰਮਿੰਦਰ ਔਜਲਾ, ਗਾਇਨੀਕੋਲੋਜਿਸਟ ਡਾ: ਆਂਚਲ ਕਸ਼ਯਪ, ਰੇਡੀਓਲੋਜਿਸਟ ਸਿਵਲ ਹਸਪਤਾਲ ਬਰਨਾਲਾ ਡਾ: ਸ਼ਿਖਾ, ਪੀ.ਐੱਨ.ਡੀ.ਟੀ. ਕੋਆਰਡੀਨੇਟਰ ਗੁਰਜੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸੰਗਰੂਰ ਡਾ: ਇੰਦਰਜੀਤ ਸਿੰਗਲਾ, ਡਾ: ਅਮਨਪ੍ਰੀਤ ਕੌਰ ਅਤੇ ਪੀ.ਐੱਨ.ਡੀ.ਟੀ. ਕੋਆਰਡੀਨੇਟਰ ਹਰਪ੍ਰੀਤ ਸਿੰਘ ਸ਼ਾਮਲ ਹਨ, ਨੇ ਛਾਪੇਮਾਰੀ ਕੀਤੀ। ਸਿਹਤ ਵਿਭਾਗ ਦੀ ਟੀਮ ਨੇ ਇਕ ਗਰਭਵਤੀ ਮਰੀਜ਼ ਨੂੰ ਭਰੂਣ ਦੇ ਲਿੰਗ ਦਾ ਪਤਾ ਕਰਨ ਲਈ ਇਕ ਵਿਅਕਤੀ ਕੋਲ ਭੇਜਿਆ। ਟੈਸਟ ਕਰਵਾਉਣ ਲਈ ਮਰੀਜ਼ ਨੂੰ ਸੁਨਾਮ ਦੇ ਇਕ ਘਰ ਬੁਲਾਇਆ ਗਿਆ ਅਤੇ ਦੋਸ਼ੀ ਨੇ ਉਸ ਕੋਲੋਂ 35,000 ਰੁਪਏ ਦੀ ਰਕਮ ਵਸੂਲੀ।

ਇਹ ਖ਼ਬਰ ਵੀ ਪੜ੍ਹੋ - ਮੋਗਾ ਬੋਗਸ ਅਸਲਾ ਲਾਇਸੈਂਸ ਸਕੈਂਡਲ: ‘ਜਗ ਬਾਣੀ’ ਦੇ ਖ਼ੁਲਾਸੇ ਮਗਰੋਂ 2 ਮੁਲਜ਼ਮ ਗ੍ਰਿਫ਼ਤਾਰ, ਮਾਸਟਰ ਮਾਈਂਡ ਫ਼ਰਾਰ

ਜਿਵੇਂ ਹੀ ਮੁਲਜ਼ਮ ਨੇ ਜਾਂਚ ਸ਼ੁਰੂ ਕੀਤੀ ਤਾਂ ਸਿਹਤ ਵਿਭਾਗ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ 53 ਸਾਲਾ ਪੁਰਸ਼ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਡਾ: ਰਵਿੰਦਰਪਾਲ ਕੌਰ ਨੇ ਸਿਵਲ ਸਰਜਨ ਬਰਨਾਲਾ ਡਾ.ਜਸਬੀਰ ਸਿੰਘ ਔਲਖ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸੇਧ ’ਤੇ ਇਸ ਅਪ੍ਰੇਸ਼ਨ ਨੂੰ ਅੰਜਾਮ ਦਿੱਤਾ ਗਿਆ ਅਤੇ ਸਹਾਇਕ ਡਾਇਰੈਕਟਰ ਡਾ.ਵਿਨੀਤ ਨਾਗਪਾਲ, ਜਿਨ੍ਹਾਂ ਨੇ ਸੂਬੇ ਭਰ ਤੋਂ ਇਸ ਛਾਪੇਮਾਰੀ ਲਈ ਤਾਲਮੇਲ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਦੋਸ਼ੀ ਵਿਅਕਤੀ ਦੀ ਆਸ-ਪਾਸ ਦੇ ਰਾਜਾਂ ਵਿਚ ਵੀ ਭਾਲ ਕੀਤੀ ਜਾ ਰਹੀ ਸੀ, ਇਸ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਸਖ਼ਤ ਨਿਰਦੇਸ਼ਾਂ ਤਹਿਤ ਇਸ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹਾ ਬਰਨਾਲਾ ਅਤੇ ਸੰਗਰੂਰ ਦੇ ਸਿਹਤ ਅਧਿਕਾਰੀਆਂ ਦੀ ਸਾਂਝੀ ਟੀਮ  ਛਾਪੇਮਾਰੀ  ਲਈ ਗਠਿਤ ਕੀਤੀ ਗਈ ਸੀ। ਇਸ ਸਾਂਝੀ ਛਾਪੇਮਾਰੀ ਵਿੱਚ ਡਾ: ਪਰਮਿੰਦਰ ਕੌਰ ਸਿਵਲ ਸਰਜਨ ਸੰਗਰੂਰ ਅਤੇ ਪੁਲਿਸ ਪਾਰਟੀ ਨੇ ਅਹਿਮ ਭੂਮਿਕਾ ਨਿਭਾਈ।

ਇਹ ਖ਼ਬਰ ਵੀ ਪੜ੍ਹੋ - ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਏ ਕੈਬਨਿਟ ਮੰਤਰੀ ਕਟਾਰੂਚੱਕ, ਕੀਤਾ ਇਹ ਐਲਾਨ

ਇਸ ਛਾਪੇਮਾਰੀ ਵਿਚ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ, ਲਿੰਗ ਟੈਸਟ ਲਈ ਮੁਲਜ਼ਮਾਂ ਨੂੰ ਅਦਾ ਕੀਤੇ ਗਏ 35000 ਰੁਪਏ ਵੀ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ 2,49000/- ਰੁਪਏ ਦੀ ਹੋਰ ਰਾਸ਼ੀ ਅਤੇ ਗਰਭਪਾਤ ਕਰਵਾਉਣ ਲਈ ਵਰਤੇ ਜਾਂਦੇ ਯੰਤਰ ਅਤੇ ਦਵਾਈਆਂ ਵੀ ਮੌਕੇ ’ਤੇ ਬਰਾਮਦ ਕੀਤੀਆਂ ਗਈਆਂ। ਛਾਪੇਮਾਰੀ ਕਰ ਰਹੀ ਹੈਲਥ ਟੀਮ ਦੇ ਨਾਲ ਗਈ ਪੁਲਸ ਟੀਮ ਨੇ ਸਾਜ਼ਿਸ਼ਕਰਤਾ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਆਪਣੇ ਘਰ ’ਚ ਗੈਰ-ਕਾਨੂੰਨੀ ਤਰੀਕੇ ਨਾਲ ਗਰਭਪਾਤ ਕਰਨ ਵਾਲੀ ਇਕ ਔਰਤ ਨੂੰ ਵੀ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਪੀਸੀ ਪੀ.ਐੱਨ.ਡੀ.ਟੀ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anmol Tagra

Content Editor

Related News