ਨਾਜਾਇਜ਼ ਅਸਲਾ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਜੇਲ੍ਹ ’ਚ ਮੌਤ

Tuesday, Feb 27, 2024 - 05:51 PM (IST)

ਨਾਜਾਇਜ਼ ਅਸਲਾ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਜੇਲ੍ਹ ’ਚ ਮੌਤ

ਫ਼ਰੀਦਕੋਟ (ਰਾਜਨ) : ਸਥਾਨਕ ਜੇਲ੍ਹ ਦੇ ਇਕ ਬੰਦੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਦੇ ਸੂਤਰਾਂ ਅਨੁਸਾਰ ਮ੍ਰਿਤਕ ਬੰਦੀ ਮਨਜਿੰਦਰ ਸਿੰਘ ਜੈਤੋ ਦਾ ਰਹਿਣ ਵਾਲਾ ਸੀ। ਮ੍ਰਿਤਕ ਸਬੰਧੀ ਹੋਰ ਪੁਸ਼ਟੀ ਕਰਦਿਆਂ ਐੱਸ.ਪੀ (ਡੀ) ਜਸਮੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਮਨਜਿੰਦਰ ਸਿੰਘ ਨੂੰ ਇਸ ਦੇ ਤਿੰਨ ਹੋਰ ਸਾਥੀਆਂ ਸਮੇਤ ਨਾਜਾਇਜ਼ ਅਸਲਾ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬੀਤੀ 15 ਫ਼ਰਵਰੀ ਨੂੰ ਇਸਦਾ ਪੁਲਸ ਰਿਮਾਂਡ ਖਤਮ ਹੋਣ ਦੀ ਸੂਰਤ ਵਿਚ ਅਦਾਲਤ ਦੇ ਹੁਕਮਾਂ ਅਨੁਸਾਰ ਜੁਡੀਸ਼ੀਅਲ ਭੇਜਿਆ ਗਿਆ ਸੀ। 

ਉਨ੍ਹਾਂ ਦੱਸਿਆ ਕਿ ਬੀਤੀ 25 ਫ਼ਰਵਰੀ ਨੂੰ ਮਨਜਿੰਦਰ ਸਿੰਘ ਦੀ ਅਚਾਨਕ ਸਿਹਤ ਵਿਗੜਣ ਦੀ ਸੂਰਤ ਵਿਚ ਇਸਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਇਲਾਜ ਦੌਰਾਨ ਇਸ ਦੀ ਮੌਤ ਹੋ ਗਈ। ਦੂਜੇ ਪਾਸੇ ਮ੍ਰਿਤਕ ਦੇ ਵਾਰਿਸਾਂ ਨੇ ਦੋਸ਼ ਲਗਾਇਆ ਕਿ ਮਨਜਿੰਦਰ ਸਿੰਘ ਦੀ ਮੌਤ ਪੁਲਸ ਵੱਲੋਂ ਕਥਿਤ ਕੀਤੀ ਗਈ ਕੁੱਟਮਾਰ ਕਾਰਣ ਹੋਈ ਹੈ ਜਦਕਿ ਪੁਲਸ ਪ੍ਰਸ਼ਾਸਨ ਨੇ ਦੋਸ਼ਾਂ ਨੂੰ ਨਾਕਾਰਦਿਆਂ ਦਾਅਵਾ ਕੀਤਾ ਹੈ ਕਿ ਮ੍ਰਿਤਕ ਪਹਿਲਾਂ ਹੀ ਕਈ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਸੀ ਅਤੇ ਇਸ ਦੇ ਮੌਤ ਦੇ ਕਾਰਣਾਂ ਦੀ ਪੁਸ਼ਟੀ ਪੋਸਟਮਾਰਟਮ ਦੀ ਰਿਪੋਰਟ ਤੋਂ ਵੀ ਹੋ ਜਾਵੇਗੀ।


author

Gurminder Singh

Content Editor

Related News