ਬਠਿੰਡਾ 'ਚ ਨਾਜਾਇਜ਼ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫਤਾਰ (ਵੀਡੀਓ)

Monday, Aug 06, 2018 - 06:49 PM (IST)

ਬਠਿੰਡਾ : ਬਠਿੰਡਾ ਪੁਲਸ ਨੇ ਚਾਰ ਲੋਕਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਚਾਰ ਲੋਕ ਕਾਰ ਵਿਚ ਸਵਾਰ ਹੋ ਕੇ ਬਠਿੰਡਾ ਵੱਲ ਆ ਰਹੇ ਹਨ ਅਤੇ ਇਨ੍ਹਾਂ ਕੋਲ ਹਥਿਆਰ ਵੀ ਹਨ। ਇਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਸ ਨੇ ਉਕਤ ਨੂੰ ਕਾਬੂ ਕਰ ਲਿਆ। 
ਪੁਲਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੇ ਕਬਜ਼ੇ 'ਚੋਂ 9 ਦੇਸੀ ਪਿਸਤੌਲ ਬਰਾਮਦ ਹੋਏ ਹਨ। ਫਿਲਹਾਲ ਪੁਲਸ ਵਲੋਂ ਉਕਤ ਨੌਜਵਾਨਾਂ ਕੋਲੋਂ ਪੁੱਛਗਿੱਛ ਕਰਨ ਦੀ ਗੱਲ ਆਖੀ ਜਾ ਰਹੀ ਹੈ।


Related News