ਪੰਜਾਬ 'ਚ ਹਥਿਆਰਾਂ ਦੇ ਮਾਡਿਊਲ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ, ਵਿਦੇਸ਼ੀ ਪਿਸਤੌਲ ਸਣੇ 4 ਮੁਲਜ਼ਮ ਗ੍ਰਿਫ਼ਤਾਰ

Monday, Apr 20, 2026 - 01:46 PM (IST)

ਪੰਜਾਬ 'ਚ ਹਥਿਆਰਾਂ ਦੇ ਮਾਡਿਊਲ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ, ਵਿਦੇਸ਼ੀ ਪਿਸਤੌਲ ਸਣੇ 4 ਮੁਲਜ਼ਮ ਗ੍ਰਿਫ਼ਤਾਰ

ਹੁਸ਼ਿਆਰਪੁਰ (ਵਾਰਤਾ)- ਹੁਸ਼ਿਆਰਪੁਰ ਪੁਲਸ ਨੇ ਇਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ, ਜਿਸ ਦੇ ਅੰਤਰਰਾਜੀ ਅਤੇ ਵਿਦੇਸ਼ੀ ਸੰਬੰਧ ਹਨ। ਪੁਲਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 9.925 ਕਿਲੋਗ੍ਰਾਮ ਹੈਰੋਇਨ, ਦੋ ਵਿਦੇਸ਼ੀ ਪਿਸਤੌਲ, 8 ਮੈਗਜ਼ੀਨ ਅਤੇ 40 ਕਾਰਤੂਸ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ ਹੋਣਾ ਸੀ ਵਿਆਹ

PunjabKesari

ਪੁਲਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ਾਂ 'ਚ ਸਥਿਤ ਗੈਂਗਸਟਰਾਂ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ 'ਚ ਸ਼ਾਮਲ ਸਨ। ਇਸ ਸਬੰਧ 'ਚ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਪੁਲਸ ਥਾਣੇ 'ਚ ਇਕ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਪੂਰੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ ਮੀਂਹ, ਭਿਆਨਕ ਬਣੇ ਹਾਲਾਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News