ਯਾਤਰੀ ਨਾਜਾਇਜ਼ ਢੰਗ ਨਾਲ ਦੁਬਈ ਤੋਂ ਲਿਆਇਆ ਸੋਨਾ, ਏਅਰਪੋਰਟ ''ਤੇ ਟਰਾਲੀ ਨਾਲ ਚਿਪਕਾਏ ਟੁਕੜੇ ਬਰਾਮਦ
Thursday, Dec 08, 2022 - 05:14 AM (IST)
ਲੁਧਿਆਣਾ (ਸੇਠੀ) : ਕਸਟਮ ਵਿਭਾਗ ਨੇ ਦੁਬਈ ਤੋਂ ਭਾਰਤ ਲਿਆਂਦਾ ਜਾ ਰਿਹਾ ਤਕਰੀਬਨ 187 ਗ੍ਰਾਮ ਸੋਨਾ ਜ਼ਬਤ ਕੀਤਾ ਹੈ। ਇਸ ਸੋਨੇ ਦੀ ਕੀਮਤ 10 ਲੱਖ ਰੁਪਏ ਤੋਂ ਵੱਧ ਬਣਦੀ ਹੈ। ਜਾਣਕਾਰੀ ਮੁਤਾਬਕ ਇੰਡੀਗੋ ਦੀ ਫਲਾਈਟ ਨੰਬਰ 6 ਈ-56 ਦੁਬਈ ਤੋਂ ਚੰਡੀਗੜ੍ਹ ਲਈ 14:50 'ਤੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਪਹੁੰਚੀ ਸੀ। ਪ੍ਰੋਫਾਈਲਿੰਗ ਅਤੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਸਟਮ ਅਧਿਕਾਰੀਆਂ ਨੇ ਇਕ ਯਾਤਰੀ ਨੂੰ ਉਸ ਸਮੇਂ ਰੋਕਿਆ ਜਦੋਂ ਉਹ ਗ੍ਰੀਨ ਚੈਨਲ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਰੋਜ਼ੀ-ਰੋਟੀ ਦੀ ਭਾਲ 'ਚ ਸਾਊਦੀ ਅਰਬ ਗਏ ਨੌਜਵਾਨ ਦੀ ਪਰਤੀ ਲਾਸ਼, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ
ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਵਿਅਕਤੀ ਦੀ ਬਾਰੀਕੀ ਨਾਲ ਤਲਾਸ਼ੀ ਲੈਣ 'ਤੇ ਟੇਪ ਰਾਹੀਂ ਸਾਮਾਨ ਦੀ ਟਰਾਲੀ 'ਤੇ ਚਿਪਕਾਏ ਸੋਨੇ ਦੇ ਟੁਕੜੇ ਬਰਾਮਦ ਹੋਏ। ਇਸ ਤਰ੍ਹਾਂ ਬਰਾਮਦ ਹੋਇਆ ਸੋਨਾ 187 ਗ੍ਰਾਮ ਪਾਇਆ ਗਿਆ, ਜਿਸ ਦੀ ਬਾਜ਼ਾਰੀ ਕੀਮਤ 10,21,020/- ਰੁਪਏ ਦੱਸੀ ਜਾ ਰਹੀ ਹੈ। ਜਿਸ ਤੋਂ ਬਾਅਦ ਕਸਟਮ ਅਧਿਕਾਰੀਆਂ ਵੱਲੋਂ ਬਰਾਮਦ ਸੋਨਾ ਜ਼ਬਤ ਕਰ ਲਿਆ ਗਿਆ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।