ਨਾਜਾਇਜ਼ ਸਬੰਧਾਂ ’ਚ ਰੋੜਾ ਬਣੇ ਪਤੀ ਨੂੰ ਮਾਰ ਦੇਣ ਦੇ ਇਰਾਦੇ ਨਾਲ ਕਰਵਾਇਆ ਅਗਵਾ

Thursday, Jun 13, 2024 - 06:31 PM (IST)

ਨਾਜਾਇਜ਼ ਸਬੰਧਾਂ ’ਚ ਰੋੜਾ ਬਣੇ ਪਤੀ ਨੂੰ ਮਾਰ ਦੇਣ ਦੇ ਇਰਾਦੇ ਨਾਲ ਕਰਵਾਇਆ ਅਗਵਾ

ਜ਼ੀਰਾ (ਰਾਜੇਸ਼ ਢੰਡ) : ਜ਼ੀਰਾ ਵਿਖੇ ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਵੱਲੋਂ ਰੋਕਣ ’ਤੇ ਪਤਨੀ ਨੇ ਰਾਹ ’ਚ ਰੋੜੇ ਬਣੇ ਪਤੀ ਨੂੰ ਮਾਰ ਦੇਣ ਦੀ ਨੀਅਤ ਨਾਲ ਅਗਵਾ ਕਰਵਾਉਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਜ਼ੀਰਾ ਪੁਲਸ ਨੇ ਦੋ ਬਾਏ ਨੇਮ ਲੋਕਾਂ ਅਤੇ 3 ਅਣਪਛਾਤੇ ਵਿਅਕਤੀਆਂ ਖਿਲਾਫ 364, 120-ਬੀ ਆਈ.ਪੀ.ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਸੇਵਕ ਸਿੰਘ ਪੁੱਤਰ ਹਰਨੇਕ ਸਿੰਘ ਨੇ ਦੱਸਿਆ ਕਿ ਉਸ ਦੀ ਭਰਜਾਈ ਸੁਖਦੀਪ ਕੌਰ ਦੇ ਹਰਜਿੰਦਰ ਸਿੰਘ ਨਾਲ ਨਾਜਾਇਜ਼ ਸਬੰਧ ਹਨ ਤੇ ਉਸ ਦਾ ਭਰਾ ਮਨਜੀਤ ਸਿੰਘ ਜੋ ਅਕਸਰ ਇਨ੍ਹਾਂ ਨੂੰ ਰੋਕਦਾ ਸੀ। 

ਸੁਖਦੀਪ ਕੌਰ ਨੇ ਆਪਣੇ ਪ੍ਰੇਮ ਸਬੰਧਾਂ ਦਾ ਰਾਹ ਸਾਫ ਕਰਨ ਲਈ ਸਾਜ਼ਿਸ਼ ਤਹਿਤ ਮਨਜੀਤ ਸਿੰਘ ਨੂੰ ਸੈਰ ਕਰਨ ਦੇ ਬਹਾਨੇ ਕੱਚਾ ਮਨਸੂਰਦੇਵਾ ਰੋਡ ’ਤੇ ਲੈ ਗਈ ਜਿਥੇ ਹਰਜਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਆਪਣੇ ਸਾਥੀਆਂ ਨਾਲ ਆਇਆ ਤੇ ਮਨਜੀਤ ਸਿੰਘ ਨੂੰ ਮਾਰ ਦੇਣ ਦੀ ਨੀਅਤ ਨਾਲ ਅਗਵਾ ਕਰ ਕੇ ਲੈ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।


author

Gurminder Singh

Content Editor

Related News