ਨਿਹੰਗਾਂ ਦੇ ਖੋਖੇ 'ਚ ਚੱਲਦਾ ਸੀ ਗਲਤ ਕੰਮ! ਵਾਇਰਲ ਹੋਈ ਵੀਡੀਓ ਖੋਲ੍ਹ 'ਤਾ ਸਾਰਾ ਰਾਜ਼
Monday, Nov 02, 2026 - 01:36 PM (IST)
ਲੁਧਿਆਣਾ (ਵੈੱਬ ਡੈਸਕ, ਰਾਜ) : ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਖ਼ੌਫ਼ਨਾਕ ਵੀਡੀਓ ਦੇ ਆਧਾਰ 'ਤੇ ਦਿਹਾੜੀਦਾਰ ਗਰੀਬ ਮਜ਼ਦੂਰਾਂ ਨੂੰ ਬੇਰਹਿਮੀ ਨਾਲ ਕੁੱਟਣ ਅਤੇ ਗੈਰ-ਕਾਨੂੰਨੀ ਖੋਖੇ 'ਚ ਅਸਮਾਜਿਕ ਗਤੀਵਿਧੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਨਿਹੰਗ ਬਾਣੇ 'ਚ ਮੌਜੂਦ 2 ਵਿਅਕਤੀਆਂ ਵਲੋਂ ਬੇਵੱਸ ਮਜ਼ਦੂਰਾਂ 'ਤੇ ਹੱਥ ਚੁੱਕਣ ਅਤੇ ਧਮਕਾਉਣ ਦੀ ਵੀਡੀਓ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੋਸ਼ ਲਾਇਆ ਕਿ ਦੋਵੇਂ ਦੋਸ਼ੀ ਇਕ ਖੋਖਾ ਬਣਾ ਕੇ ਉੱਥੇ ਕਥਿਤ ਤੌਰ 'ਤੇ ਗਲਤ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਚਲਾਉਂਦੇ ਹਨ ਅਤੇ ਵਿਰੋਧ ਕਰਨ 'ਤੇ ਗਰੀਬਾਂ 'ਤੇ ਜ਼ੁਲਮ ਢਾਹੁੰਦੇ ਹਨ। ਥਾਣਾ ਪੁਲਸ ਨੇ ਹਰਪ੍ਰੀਤ ਸਿੰਘ ਦੇ ਬਿਆਨਾਂ 'ਤੇ ਨਿਹੰਗ ਮੋਤੀ ਸਿੰਘ ਅਤੇ ਹੈਪੀ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਹਰਪ੍ਰੀਤ ਸਿੰਘ ਨੇ ਦੱਸਿਆ ਕਿ 31 ਅਕਤੂਬਰ ਨੂੰ ਜਦੋਂ ਉਹ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਚਲਾ ਰਿਹਾ ਸੀ ਤਾਂ ਉਸ ਦੀ ਨਜ਼ਰ ਇਕ ਵਾਇਰਲ ਵੀਡੀਓ 'ਤੇ ਪਈ। ਵੀਡੀਓ 'ਚ ਸਾਫ਼ ਦਿਖਾਈ ਦੇ ਰਿਹਾ ਸੀ ਕਿ ਨਿਹੰਗ ਬਾਣੇ 'ਚ 2 ਵਿਅਕਤੀ ਨਿਹੱਥੇ ਅਤੇ ਬੇਵੱਸ ਦਿਹਾੜੀਦਾਰ ਮਜ਼ਦੂਰਾਂ ਨਾਲ ਬੇਰਿਹਮੀ ਨਾਲ ਕੁੱਟਮਾਰ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਗਾਲ੍ਹਾਂ ਕੱਢ ਰਹੇ ਸਨ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਦੇ ਲੋਕਾਂ ਅਤੇ ਮਜ਼ਦੂਰਾਂ 'ਚ ਰੋਸ ਫੈਲ ਗਿਆ। ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਉਕਤ ਦੋਵੇਂ ਦੋਸ਼ੀਆਂ ਨੇ ਇਲਾਕੇ 'ਚ ਇਕ ਖੋਖਾ ਬਣਾਇਆ ਹੋਇਆ ਹੈ। ਦੋਸ਼ ਹੈ ਕਿ ਦੋਸ਼ੀ ਇਸ ਖੋਖੇ 'ਚ ਬੈਠ ਕੇ ਸ਼ੱਕੀ ਅਤੇ ਗਲਤ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹਨ ਅਤੇ ਇਲਾਕੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ।
ਇਹ ਵੀ ਪੜ੍ਹੋ : ਪੰਜਾਬ : ਤਨਖ਼ਾਹ ਨਾ ਮਿਲਣ 'ਤੇ ਮੁਲਾਜ਼ਮ ਨੇ ਜੋ ਕੀਤਾ, ਕਿਸੇ ਨੇ ਸੋਚਿਆ ਵੀ ਨਾ ਸੀ
ਜਦੋਂ ਕੋਈ ਗਰੀਬ ਮਜ਼ਦੂਰ ਜਾਂ ਸਥਾਨਕ ਨਾਗਰਿਕ ਇਸ ਦਾ ਵਿਰੋਧ ਕਰਦਾ ਹੈ ਤਾਂ ਦੋਸ਼ੀ ਆਪਣੇ ਬਾਣੇ ਅਤੇ ਰਸੂਖ ਦੀ ਆੜ ਲੈ ਕੇ ਉਨ੍ਹਾਂ ਨਾਲ ਗੁੰਡਾਗਰਦੀ 'ਤੇ ਉਤਰ ਆਉਂਦੇ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਬੰਧਿਤ ਥਾਣਾ ਪੁਲਸ ਨੇ ਵਾਇਰਲ ਵੀਡੀਓ ਨੂੰ ਆਪਣੇ ਰਿਕਾਰਡ 'ਚ ਲੈ ਲਿਆ ਹੈ ਅਤੇ ਘਟਨਾ ਸਥਾਨ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਨੂੰ ਆਪਣੇ ਹੱਥ 'ਚ ਲੈਣ ਅਤੇ ਕਿਸੇ ਵੀ ਵਿਅਕਤੀ ਨਾਲ ਸ਼ਰੇਆਮ ਕੁੱਟਮਾਰ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾ ਸਕਦੀ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕਰਕੇ ਜਲਦੀ ਹੀ ਦੋਸ਼ੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
