ਨਾਜਾਇਜ਼ ਸ਼ਰਾਬ ਬਰਾਮਦ, 2 ਵਿਅਕਤੀਆਂ ਖਿਲਾਫ ਕੇਸ ਦਰਜ

12/18/2017 1:55:35 PM

ਬਟਾਲਾ (ਸੈਂਡੀ) – ਥਾਣਾ ਸਿਟੀ ਦੀ ਪੁਲਸ ਨੇ ਦੋ ਸਕੂਟਰੀ ਸਵਾਰ ਵਿਅਕਤੀਆਂ ਕੋਲੋ 12 ਬੋਤਲਾ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। 
ਇਸ ਸੰਬੰਧੀ ਜਾਣਕਾਰੀ ਦਿੰਦਿਆ ਹੋਲਦਾਰ ਜਰਮਨਜੀਤ ਸਿੰਘ ਨੇ ਦੱਸਿਆ ਕਿ ਗਾਂਧੀ ਚੌਕ ਬਟਾਲਾ ਵਿਖੇ ਨਾਕਾਬੰਦੀ ਦੌਰਾਨ ਸੁਖਵਿੰਦਰ ਸਿੰਘ ਪੁੱਤਰ ਲੇਟ ਕਸ਼ਮੀਰ ਸਿੰਘ ਵਾਸੀ ਗਰੀਨ ਐਵਨਿਓ ਬਟਾਲਾ ਅਤੇ ਅਨਿਲ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਨਹਿਰੂ ਗੇਟ ਕੋਲੋਂ 12 ਬੋਤਲਾ ਸ਼ਰਾਬ ਬਰਾਮਦ ਕੀਤੀ ਗਈ। ਉਕਤ ਦੋਵੇਂ ਵਿਅਕਤੀਆਂ ਖਿਲਾਫ ਮਾਮਲ ਦਰਜ ਕਰ ਲਿਆ ਗਿਆ ਹੈ।


Related News