ਬਾਘਾਪੁਰਾਣਾ ਸੀ.ਆਈ. ਏ. ਸਟਾਫ ਵਲੋਂ ਵੱਡੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ

Tuesday, Jul 18, 2023 - 06:14 PM (IST)

ਬਾਘਾਪੁਰਾਣਾ ਸੀ.ਆਈ. ਏ. ਸਟਾਫ ਵਲੋਂ ਵੱਡੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ

ਮੋਗਾ (ਗੋਪੀ ਰਾਊਕੇ) : ਮੋਗਾ ਦੇ ਬਾਘਾਪੁਰਾਣਾ ’ਚ ਸੀ. ਆਈ. ਏ. ਸਟਾਫ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਹੈ। ਇਸ ਦੌਰਾਨ ਪੁਲਸ ਨੇ ਦੋ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਪਾਸੋਂ ਪੁਲਸ ਵਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਨੇੜੇ ਭੌਣਾ ਚੌਂਕ ਅਕਾਲਸਰ ਗੁਰਦੁਆਰਾ ਮੋਗਾ ਅਤੇ ਅਮਰਜੀਤ ਸਿੰਘ ਪੁੱਤਰ ਬਲਰਾਜ ਸਿੰਘ ਨੇੜੇ ਭੌਣਾ ਚੌਂਕ ਮੋਗਾ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਪਾਸੋਂ 130 ਪੇਟੀਆਂ (1560 ਬੋਤਲਾਂ) 999 ਪਾਵਰ ਸਟਾਰ ਫਾਈਨ ਵਿਸਕੀ ਦੀਆਂ ਜੋ ਸਿਰਫ ਚੰਡੀਗੜ੍ਹ ਵਿਚ ਵਿਕ ਸਕਦੀਆਂ ਹਨ ਬਰਾਮਦ ਕੀਤੀਆਂ ਹਨ। 

ਇਸ ਮਾਮਲੇ ਵਿਚ ਸੀ. ਆਈ. ਏ. ਸਟਾਫ ਇੰਚਾਰਜ ਦਲਜੀਤ ਸਿੰਘ ਅਤੇ ਪੁਲਸ ਪਾਰਟੀ ਵਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ। ਪੁਲਸ ਵਲੋਂ ਇਹ ਪਤਾ ਲਗਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਇਹ ਤਸਕਰ ਕਦੋਂ ਦੇ ਇਸ ਕਾਲੇ ਧੰਦੇ ਨਾਲ ਜੁੜੇ ਹੋਏ ਸਨ ਅਤੇ ਇਨ੍ਹਾਂ ਨਾਲ ਹੋਰ ਕੌਣ ਕੌਣ ਇਸ ਕੰਮ ਵਿਚ ਸ਼ਾਮਲ ਹੈ। 


author

Gurminder Singh

Content Editor

Related News