30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਔਰਤ ਗ੍ਰਿਫਤਾਰ

11/21/2017 1:30:06 PM

ਗੁਰਦਾਸਪੁਰ (ਦੀਪਕ, ਵਿਨੋਦ) – ਸੀ. ਆਈ. ਏ. ਸਟਾਫ ਵੱਲੋਂ ਬਰਿਆਰ 'ਚ ਛਾਪੇਮਾਰੀ ਕਰਕੇ ਇਕ ਔਰਤ ਨੂੰ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਿਸ ਦੇ ਖਿਲਾਫ ਮਾਮਲਾ ਦਰਜ ਕਰ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ ਦੇ ਇੰਸਪੈਕਟਰ ਬਲਦੇਵ ਰਾਜ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਬਰਿਆਰ ਦੀ ਇਕ ਗਲੀ ਵਿਚ ਕੀਤੀ ਗਈ ਛਾਪੇਮਾਰੀ ਦੌਰਾਨ ਇਕ ਔਰਤ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ, ਜਿਸ ਦੀ ਪਛਾਣ ਸੀਲੋ ਪਤਨੀ ਰਾਜੂ ਵਾਸੀ ਬਰਿਆਰ ਦੇ ਰੂਪ ਵਿਚ ਹੋਈ ਹੈ।