ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 6 ਵਿਅਕਤੀਆਂ ਖਿਲਾਫ ਮਾਮਲਾ ਦਰਜ

Wednesday, Oct 25, 2017 - 11:46 AM (IST)

ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 6 ਵਿਅਕਤੀਆਂ ਖਿਲਾਫ ਮਾਮਲਾ ਦਰਜ


ਜਲਾਲਾਬਾਦ (ਨਿਖੰਜ ) - ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਪਿੰਡ ਸੁਖੇਰਾ ਬੋਦਲਾ ਵਿਖੇ ਛਾਪੇਮਾਰੀ ਦੌਰਾਨ 60 ਬੋਤਲਾਂ ਨਾਜਾਇਜ਼ 500 ਲੀਟਰ ਲਾਹਨ ਅਤੇ ਚਾਲੂ ਭੱਠੀ ਦਾ ਸਾਮਾਨ ਬਰਾਮਦ ਕਰਕੇ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਉਹ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਪਿੰਡ ਸੁਖੇਰਾ ਬੋਦਲਾ ਦੇ ਕੋਲ ਗਸ਼ਤ ਕਰ ਰਹੇ ਸਨ ਤਾਂ ਉਨਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਵਿਅਕਤੀ ਇੰਦਰ ਸਿੰਘ ਪੁੱਤਰ ਲਾਹਨਾ ਸਿੰਘ, ਸੁਰੇਸ਼ ਸਿੰਘ ਪੁੱਤਰ ਇੰਦਰ ਸਿੰਘ, ਨੀਲਮ ਰਾਣੀ ਪਤਨੀ ਸੰਦੀਪ ਸਿੰਘ, ਚੈਨੀ ਪੁੱਤਰ ਭਗਵਾਨ ਸਿੰਘ ਵਾਸੀਆਨ ਸੁਖੇਰਾ ਬੋਦਲਾ, ਚੈਨੀ ਪੁੱਤਰ ਸੋਨਾਂ ਸਿੰਘ ਵਾਸੀ ਮਹਾਲਮ ਅਤੇ ਸੰਦੀਪ ਸਿੰਘ ਪੁੱਤਰ ਨਾਮਲੂਮ ਵਾਸੀ ਸੂਰਘੂਰੀ ਆਦਿ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦੇ ਆਦੀ ਹੈ। ਪੁਲਸ ਨੇ ਮੁਖਬਰ ਦੀ ਸੂਚਨਾ ਦੇ ਅਧਾਰ 'ਤੇ ਉਕਤ ਜਗਾਂ 'ਤੇ ਛਾਪੇਮਾਰੀ ਕੀਤੀ ਤਾਂ 60 ਬੋਤਲਾਂ ਨਾਜਾਇਜ਼ ਸ਼ਰਾਬ 500 ਲੀਟਰ ਲਾਹਨ ਅਤੇ ਇੱਕ ਚਾਲੂ ਭੱਠੀ ਦਾ ਸਮਾਨ ਬਰਾਮਦ ਹੋਇਆ। ਪੁਲਸ ਨੇ ਉਕਤ ਦੋਸ਼ੀਆਂ ਦੇ ਖਿਲਾਫ ਥਾਣਾ ਸਦਰ ਜਲਾਲਾਬਾਦ ਵਿਖੇ ਮਾਮਲਾ ਦਰਜ ਕਰ ਲਿਆ ਹੈ ।  
 


Related News