34 ਬੋਤਲਾਂ ਨਾਜਾਇਜ਼ ਸ਼ਰਾਬ ਫੜੀ, 2 ਕਾਬੂ
Monday, Jul 23, 2018 - 06:20 AM (IST)

ਫਗਵਾਡ਼ਾ, (ਰੁਪਿੰਦਰ ਕੌਰ)- ਸਬ ਇੰਸਪੈਕਟਰ ਮੁਖਤਿਆਰ ਸਿੰਘ ਵਲੋਂ ਸਮੇਤ ਪੁਲਸ ਪਾਰਟੀ ਭੈਡ਼ੇ ਪੁਰਸ਼ਾਂ ਦੀ ਭਾਲ ’ਚ ਨੰਗਲ ਪੁਲੀ ਉਪਰ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਨਾਕਾ ਇਕ ’ਤੇ ਆਉਂਦਾ ਨੌਜਵਾਨ ਦਿਖਾਈ ਦਿੱਤਾ, ਜੋ ਪੁਲਸ ਨੂੰ ਦੇਖ ਕੇ ਵਾਪਸ ਮੁੜਨ ਲੱਗਾ ਤਾਂ ਪੁਲਸ ਨੇ ਉਕਤ ਵਿਅਕਤੀ ਤੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਦੀਅਾਂ ਬਰਾਮਦ ਕੀਤੀਅਾਂ। ਪੁਛਗਿਛ ਦੌਰਾਨ ਉਕਤ ਨੌਜਵਾਨ ਨੇ ਆਪਣਾ ਨਾਮ ਅਨਿਲ ਕੁਮਾਰ ਪੁੱਤਰ ਇੰਦਰਦੇਵ ਸ਼ਾਹ ਵਾਸੀ ਗਲੀ ਨੰਬਰ 7 ਓਂਕਾਰ ਨਗਰ ਦੱਸਿਆ। ਪੁਲਸ ਨੇ ਉਕਤ ਵਿਅਕਤੀ ਖਿਲਫ ਮਾਮਲਾ ਦਰਜ ਕਰ ਲਿਅਾ ਹੈ।
ਕਪੂਰਥਲਾ, (ਭੂਸ਼ਣ)-ਪੀ. ਸੀ. ਆਰ. ਟੀਮ ਕਪੂਰਥਲਾ ਨੇ ਸੁਲਤਾਨਪੁਰ ਲੋਧੀ ਮਾਰਗ ’ਚ ਨਾਕਾਬੰਦੀ ਦੌਰਾਨ ਇਕ ਸਕੂਟਰੀ ਸਵਾਰ ਮੁਲਜ਼ਮ ਤੋਂ 2 ਪੇਟੀਅਾਂ ਨਾਜਾਇਜ਼ ਸ਼ਰਾਬ ਦੀਅਾਂ ਬਰਾਮਦ ਕੀਤੀਅਾਂ ਹਨ।
ਜਾਣਕਾਰੀ ਅਨੁਸਾਰ ਪੀ. ਸੀ. ਆਰ. ਇੰਚਾਰਜ ਭੁਪਿੰਦਰ ਸਿੰਘ ਨੇ ਪੁਲਸ ਟੀਮ ਦੇ ਨਾਲ ਸੁਲਤਾਨਪੁਰ ਲੋਧੀ ਮਾਰਗ ’ਚ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ ਇਕ ਐਕਟਿਵਾ ਸਵਾਰ ਨੂੰ ਰੋਕ ਕੇ ਉਸ ਦੀ ਡਿੱਗੀ ਦੀ ਤਲਾਸ਼ੀ ਲਈ ਤਾਂ ਉਸ ’ਚੋਂ 2 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ । ਜਦੋਂ ਮੁਲਜ਼ਮ ਤੋਂ ਪੁੱਛਗਿਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਂ ਸਮੀਰ ਦੱਸਿਆ, ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਸ ਦੇ ਘਰ ’ਚ 22 ਬੋਤਲਾਂ ਹੋਰ ਸ਼ਰਾਬ ਪਈ ਹੋਈ ਹੈ, ਜਿਸ ਦੇ ਆਧਾਰ ’ਤੇ ਪੁਲਸ ਨੇ ਛਾਪਾਮਾਰੀ ਕਰਕੇ ਮੁਲਜ਼ਮ ਦੇ ਘਰ ਤੋਂ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਅਾ ਹੈ।