ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ, ਦੂਜਾ ਫਰਾਰ

Sunday, Jul 01, 2018 - 07:02 AM (IST)

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ, ਦੂਜਾ ਫਰਾਰ

ਮੋਰਿੰਡਾ,   (ਖੁਰਾਣਾ, ਅਰਨੌਲੀ, ਧੀਮਾਨ)-  ਜ਼ਿਲਾ ਪੁਲਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਦਾ ਖਾਤਮਾ ਕਰਨ ਲਈ ਛੇੜੀ ਹੋਈ ਮੁਹਿੰਮ ਦੇ ਤਹਿਤ ਮੋਰਿੰਡਾ ਸਿਟੀ ਪੁਲਸ ਵਲੋਂ ਵੱਖੋ-ਵੱਖ ਮਾਮਲਿਆਂ 'ਚ 5 ਗ੍ਰਾਮ ਹੈਰੋਇਨ (ਚਿੱਟਾ) ਤੇ 13 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਸਬੰਧੀ ਜਾਣਕਾਰੀ ਹਾਸਲ ਹੋਈ ਹੈ, ਜਦਕਿ ਇਕ ਮੁਲਜ਼ਮ ਫਰਾਰ ਹੋ ਗਿਆ। 
ਪ੍ਰਾਪਤ ਜਾਣਕਾਰੀ ਅਨੁਸਾਰ ਮੋਰਿੰਡਾ ਸਿਟੀ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਭਾਰਤ ਭੂਸ਼ਣ ਨੇ ਦੱਸਿਆ ਕਿ ਮੋਰਿੰਡਾ ਸਿਟੀ ਪੁਲਸ ਦੇ ਏ. ਐੱਸ. ਆਈ. ਨਰਿੰਦਰ ਸਿੰਘ ਦੀ ਪੁਲਸ ਪਾਰਟੀ ਵਲੋਂ ਪਿੰਡ ਕਾਂਝਲਾਂ ਨੇੜੇ ਲਾਏ ਪੁਲਸ ਨਾਕੇ ਦੌਰਾਨ ਚਮਕੌਰ ਸਾਹਿਬ ਵੱਲੋਂ ਪੈਦਲ ਆ ਰਹੇ ਸੰਦੀਪ ਸਿੰਘ ਉਰਫ ਸੀਪਾ ਪੁੱਤਰ ਮੇਜਰ ਸਿੰਘ ਨਿਵਾਸੀ ਵਾਰਡ ਨੰਬਰ 10, ਚਮਕੌਰ ਸਾਹਿਬ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਪੈਂਟ ਦੀ ਜੇਬ ਵਿਚੋਂ 5 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਇਆ, ਜਿਸ 'ਤੇ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ। 
ਇਸੇ ਤਰ੍ਹਾਂ ਹੌਲਦਾਰ ਕੁਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਵਲੋਂ ਤੜਕੇ ਸਵੇਰੇ ਚਾਰ ਵਜੇ ਪਿੰਡ ਕਾਂਝਲਾ ਦੇ ਪੈਟਰੋਲ ਪੰਪ ਨੇੜੇ ਨਾਕਾ ਲਾਇਆ ਹੋਇਆ ਸੀ ਤਾਂ ਮੋਰਿੰਡਾ ਵੱਲੋਂ ਆ ਰਹੀ ਇਕ ਮਾਰੂਤੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਮੌਕੇ 'ਤੇ ਗੱਡੀ ਛੱਡ ਕੇ ਖੁਦ ਫਰਾਰ ਹੋ ਗਿਆ। ਪੁਲਸ ਪਾਰਟੀ ਨੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 13 ਪੇਟੀਆਂ ਮਾਰਕਾ ਸੰਤਰਾ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਸ 'ਤੇ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਦਿੱਤੀ ਹੈ।


Related News