ਨਾਜਾਇਜ਼ ਸ਼ਰਾਬ ਤੇ ਨਸ਼ੇ ਵਾਲੇ ਪਦਾਰਥਾਂ ਸਮੇਤ 3 ਕਾਬੂ

Sunday, Jul 08, 2018 - 12:40 AM (IST)

ਨਾਜਾਇਜ਼ ਸ਼ਰਾਬ ਤੇ ਨਸ਼ੇ ਵਾਲੇ ਪਦਾਰਥਾਂ ਸਮੇਤ 3 ਕਾਬੂ

ਗੁਰਦਾਸਪੁਰ,   (ਵਿਨੋਦ)-  ਪੁਲਸ ਸਟੇਸ਼ਨ ਤਿੱਬਡ਼ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਵਿਜੇ ਕੁਮਾਰ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਕਿ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਰਾਜ ਕੁਮਾਰ ਉਰਫ਼ ਨੱਕੂ ਪੁੱਤਰ ਗਿਆਨ ਚੰਦ ਨਿਵਾਸੀ ਬੱਬਰੀ ਨੰਗਲ ਆਪਣੇ ਘਰ ’ਚ ਨਾਜਾਇਜ਼ ਸ਼ਰਾਬ  ਵੇਚਣ ਦਾ ਧੰਦਾ ਕਰਦਾ ਹੈ। ਇਸ ਸੂਚਨਾ ਦੇ ਆਧਾਰ ’ਤੇ ਉਸ ਦੇ ਘਰ ਛਾਪੇਮਾਰੀ ਕਰ ਕੇ ਉਥੋਂ 60 ਹਜ਼ਾਰ ਐੱਮ. ਐੱਲ. ਸ਼ਰਾਬ ਬਰਾਮਦ ਕਰ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।
ਬਟਾਲਾ, (ਬੇਰੀ)-ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਰਛਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਛਾਪੇਮਾਰੀ ਦੌਰਾਨ ਕਸ਼ਮੀਰ ਪੁੱਤਰ ਬਸ਼ੀਰ ਮਸੀਹ ਵਾਸੀ ਹਰਦੋਰਵਾਲ ਨੂੰ 5250 ਮਿ. ਲੀ. ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰ ਕੇ ਇਸ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਹੈ। 
ਬਟਾਲਾ, (ਸੈਂਡੀ/ਸਾਹਿਲ)-ਥਾਣਾ ਅਲੀਵਾਲ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਸ਼ੇ ਵਾਲੀਅਾਂ ਗੋਲੀਅਾਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਡੁਲਟ ਕੋਲੋਂ ਨਾਕਾਬੰਦੀ ਦੌਰਾਨ 40 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕਰ ਕੇ ਉਸ ਖਿਲਾਫ ਕੇਸ ਦਰਜ ਕਰ ਲਿਆ  ਗਿਅਾ ਹੈ।
 


Related News