ਨਾਜਾਇਜ਼ ਸ਼ਰਾਬ ਸਮੇਤ 2 ਕਾਬੂ
Tuesday, Jul 31, 2018 - 01:04 AM (IST)

ਬਟਾਲਾ, (ਬੇਰੀ, ਸੈਂਡੀ)- ਵੱਖ-ਵੱਖ ਥਾਣਿਅਾਂ ਦੀ ਪੁਲਸ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਅਾਂ ਨੂੰ ਕਾਬੂ ਕੀਤਾ ਗਿਆ ਹੈ।
ਥਾਣਾ ਘਣੀਏ-ਕੇ-ਬਾਂਗਰ ਦੇ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਗਸ਼ਦ ਦੌਰਾਨ ਪਿੰਡ ਸੇਖਵਾਂ ਤੋਂ ਹਰਜਿੰਦਰ ਸਿੰਘ ਵਾਸੀ ਸੇਖਵਾਂ ਨੂੰ 4 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ ਅਤੇ ਇਸ ਵਿਰੁੱਧ ਥਾਣਾ ਘਣੀਏ-ਕੇ-ਬਾਂਗਰ ਵਿਖੇ ਬਣਦੀਆਂ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਹੈ।
ਇਸੇ ਤਰ੍ਹਾਂ, ਥਾਣਾ ਡੇਰਾ ਬਾਬਾ ਨਾਨਕ ਦੇ ਏ. ਐੱਸ. ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਪਿੰਡ ਹਰਦੋਵਾਲ ਖੁਰਦ ਨੇਡ਼ੇ ਟੈਲੀਫੋਨ ਐਕਸਚੇਂਜ ਤੋਂ ਚਿਮਨ ਸਿੰਘ ਵਾਸੀ ਹਰਦੋਵਾਲ ਖੁਰਦ ਨੂੰ 14430 ਐੱਮ. ਐੱਲ. ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਵਿਰੁੱਧ ਥਾਣਾ ਡੇਰਾ ਬਾਬਾ ਨਾਨਕ ਵਿਖੇ ਬਣਦੀਆਂ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਹੈ।