ਤਸਕਰਾਂ ਖਿਲਾਫ ਅੰਮ੍ਰਿਤਸਰ ਪੁਲਸ ਸਖਤ, ਸ਼ਰਾਬ ਦੀ ਖੇਪ ਸਮੇਤ 2 ਕਾਬੂ (ਵੀਡੀਓ)

Saturday, Jul 14, 2018 - 07:31 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਪੁਲਸ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦਰਅਸਲ ਅੰਮ੍ਰਿਤਸਰ 'ਚ ਸ਼ਰਾਬ ਕਾਰਨ ਲਗਾਤਾਰ ਮੌਤਾਂ ਹੋ ਰਹੀਆਂ ਹਨ, ਜਿਸ 'ਤੇ ਸਖ਼ਤ ਰੁੱਖ ਅਪਣਾਉਂਦੇ ਹੋਏ ਅੰਮ੍ਰਿਤਸਰ ਪੁਲਸ ਨੇ ਨਾਜਾਇਜ਼ ਸ਼ਰਾਬ ਬਣਾਉਣ ਵਾਲੇ ਦੋ ਆਰੋਪੀਆਂ ਨੂੰ ਸ਼ਰਾਬ ਦੀ ਵੱਡੀ ਖੇਪ ਸਮੇਤ ਕਾਬੂ ਕਰ ਲਿਆ। : ਨਸ਼ੇ 'ਤੇ ਠੱਲ ਪਾਉਣ ਲਈ ਪੁਲਸ ਦੇ ਨਾਲ-ਨਾਲ ਆਮ ਜਨਤਾ ਨੂੰ ਵੀ ਨਸ਼ੇ ਵਰਗੇ ਕੋਹੜ ਦੇ ਵਿਰੁੱਧ ਆਵਾਜ਼ ਉਠਾਉਣੀ ਪਵੇਗੀ ਤਾਂ ਹੀ ਪੰਜਾਬ ਨਸ਼ੇ ਵਰਗੇ ਕੋਹੜ ਤੋਂ ਮੁਕਤ ਹੋ ਸਕੇਗਾ।


Related News