ਜਲੰਧਰ ''ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ ਗ੍ਰਿਫ਼ਤਾਰ

Monday, Jul 27, 2026 - 05:09 PM (IST)

ਜਲੰਧਰ ''ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ ਗ੍ਰਿਫ਼ਤਾਰ

ਜਲੰਧਰ (ਵੈੱਬ ਡੈਸਕ)- ਆਬਕਾਰੀ ਵਿਭਾਗ ਅਤੇ ਪੁਲਸ ਦੀ ਇਕ ਸਾਂਝੀ ਟੀਮ ਨੇ ਜਲੰਧਰ ਵਿੱਚ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਨਾਜਾਇਜ਼ ਸ਼ਰਾਬ ਨਾਲ ਲੱਦੀ ਇਕ ਗੱਡੀ ਨੂੰ ਫੜ ਲਿਆ।  ਵਿਸ਼ੇਸ਼ ਨਾਕਾਬੰਦੀ ਦੌਰਾਨ ਲਈ ਗਈ ਤਲਾਸ਼ੀ 'ਚ ਗੱਡੀ 'ਚੋਂ 37 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ ਹਨ। ਮਾਤਾ ਰਾਣੀ ਚੌਕ ਨੇੜੇ ਹੋਈ ਕਾਰਵਾਈ ਆਬਕਾਰੀ ਵਿਭਾਗ ਨੂੰ ਲਗਾਤਾਰ ਸੂਚਨਾ ਮਿਲ ਰਹੀ ਸੀ ਕਿ ਇਕ ਸ਼ੱਕੀ ਗੱਡੀ ਰਾਹੀਂ ਸ਼ਰਾਬ ਦੀ ਵੱਡੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ Alert ਜਾਰੀ

ਇਸੇ ਜਾਣਕਾਰੀ ਦੇ ਆਧਾਰ 'ਤੇ ਐਤਵਾਰ ਦੇਰ ਰਾਤ ਆਬਕਾਰੀ ਅਧਿਕਾਰੀ ਮਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਸ਼ਹਿਰ ਦੇ ਵਿਅਸਤ ਮਾਤਾ ਰਾਣੀ ਚੌਕ ਨੇੜੇ ਨਾਕਾਬੰਦੀ ਕੀਤੀ। ਜਿਵੇਂ ਹੀ ਨਿਰਧਾਰਿਤ ਨੰਬਰ ਵਾਲੀ ਗੱਡੀ ਉੱਥੇ ਪਹੁੰਚੀ, ਟੀਮ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਦੌਰਾਨ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ।

ਇਹ ਵੀ ਪੜ੍ਹੋ: ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ ਫਿਰ...

ਬਰਾਮਦ ਕੀਤੀ ਗਈ ਸ਼ਰਾਬ ਦਾ ਵੇਰਵਾ 
ਜਾਂਚ ਦੌਰਾਨ ਬਰਾਮਦ ਹੋਈਆਂ 37 ਪੇਟੀਆਂ 'ਚ ਵੱਖ-ਵੱਖ ਬ੍ਰਾਂਡਾਂ ਦੀ ਸ਼ਰਾਬ ਸ਼ਾਮਲ ਸੀ। ਇਨ੍ਹਾਂ ਵਿਚ 20 ਪੇਟੀਆਂ 'ਪੰਜਾਬ ਕਿੰਗ' ਬ੍ਰਾਂਡ ਦੀਆਂ, 15 ਪੇਟੀਆਂ 'ਪੰਜਾਬ ਕਿੰਗਜ਼' ਬ੍ਰਾਂਡ ਅਤੇ 2 ਪੇਟੀਆਂ 'ਨੂਰਪੁਰੀ ਸੰਤਰਾ' ਸ਼ਾਮਲ ਹਨ। ਕਈ ਪੇਟੀਆਂ 'ਤੇ 'ਫਾਰ ਸੇਲ ਇਨ ਚੰਡੀਗੜ੍ਹ' ਲਿਖਿਆ ਹੋਇਆ ਸੀ ਅਤੇ ਕਈਆਂ ਪੇਟੀਆਂ 'ਤੇ 'ਫਾਰ ਸੇਲ ਇਨ ਪੰਜਾਬ' ਲਿਖਿਆ ਹੋਇਆ ਸੀ। ਪੁਲਸ ਨੇ ਗੱਡੀ ਦੇ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਹੈ, ਜੋ ਕਿ ਸਥਾਨਕ ਖੇਤਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਦਾ ਪਹਿਲਾਂ ਵੀ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਜੁੜਿਆ ਰਿਕਾਰਡ ਹੋ ਸਕਦਾ ਹੈ। ਫਿਲਹਾਲ ਪੁਲਸ ਅਤੇ ਆਬਕਾਰੀ ਵਿਭਾਗ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਖੇਪ ਕਿਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿਥੇ ਸਪਲਾਈ ਕੀਤਾ ਜਾਣਾ ਸੀ।

ਇਹ ਵੀ ਪੜ੍ਹੋ: ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News