ਪੰਜਾਬ ''ਚ ਵੱਡੀ ਵਾਰਦਾਤ, ਨਜ਼ਾਇਜ਼ ਸਬੰਧਾਂ ਦੇ ਚੱਲਦਿਆਂ ਪਤਨੀ ਨੇ ਪ੍ਰੇਮੀ ਕੋਲੋਂ ਮਰਵਾ ''ਤਾ ਪਤੀ

Tuesday, Jan 07, 2025 - 06:55 PM (IST)

ਪੰਜਾਬ ''ਚ ਵੱਡੀ ਵਾਰਦਾਤ, ਨਜ਼ਾਇਜ਼ ਸਬੰਧਾਂ ਦੇ ਚੱਲਦਿਆਂ ਪਤਨੀ ਨੇ ਪ੍ਰੇਮੀ ਕੋਲੋਂ ਮਰਵਾ ''ਤਾ ਪਤੀ

ਫਰੀਦਕੋਟ (ਜਗਤਾਰ)- ਫਰੀਦਕੋਟ ਦੇ ਪਿੰਡ ਮਚਾਕੀ ਕਲਾਂ ਵਿੱਚ ਨਜਾਇਜ਼ ਸੰਬੰਧਾਂ ਦੇ ਚਲਦਿਆਂ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ ।ਇਸ ਮਾਮਲੇ ਵਿੱਚ ਸ਼ਿਕਾਇਤ ਤੋਂ ਬਾਅਦ ਪੁਲਸ ਨੇ ਮ੍ਰਿਤਕ ਦੀ ਘਰਵਾਲੀ ਅਤੇ ਉਸਦੇ ਪ੍ਰੇਮੀ ਸਮੇਤ ਤਿੰਨ ਲੋਕਾਂ ਖਿਲਾਫ ਮੁਕੱਦਮਾ ਦਰਜ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਲੁਧਿਆਣਾ 'ਚ ਮਹਿਲਾ ਬਣੇਗੀ ਮੇਅਰ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਜਾਣਕਾਰੀ ਮੁਤਾਬਕ ਪਿੰਡ ਮਚਾਕੀ ਕਲਾਂ ਦੇ ਰਹਿਣ ਵਾਲੇ ਕੁਲਦੀਪ ਸਿੰਘ ਦੀ ਪਤਨੀ ਅਮਨਦੀਪ ਕੌਰ ਦੇ ਇਸੇ ਪਿੰਡ ਵਿੱਚ ਰਹਿੰਦੇ ਕੁਲਵੰਤ ਸਿੰਘ ਉਰਫ ਮੋਟਾ ਨਾਲ ਨਜਾਇਜ਼ ਸਬੰਧ ਸਨ। ਇਸਦੇ ਲਈ ਕੁਲਦੀਪ ਸਿੰਘ ਵੱਲੋਂ ਆਪਣੀ ਪਤਨੀ ਨੂੰ ਰੋਕਿਆ ਜਾਂਦਾ ਸੀ ਅਤੇ ਇਸੇ ਗੱਲ ਦੀ ਰੰਜਿਸ਼ ਦੇ ਵਿੱਚ ਕੁਲਵੰਤ ਸਿੰਘ ਮੋਟਾ ਨੇ ਆਪਣੇ ਇੱਕ ਹੋਰ ਸਾਥੀ ਆਕਾਸ਼ਦੀਪ ਸਿੰਘ ਦੇ ਨਾਲ ਮਿਲ ਕੇ ਸੋਮਵਾਰ ਰਾਤ ਤੇਜ਼ਧਾਰ ਹਥਿਆਰਾਂ ਦੇ ਨਾਲ ਕੁਲਦੀਪ ਸਿੰਘ ਦਾ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਮੁਲਜ਼ਮ ਕੁਲਦੀਪ ਸਿੰਘ ਨੇ ਪੁਲਸ ਦੇ ਕੰਟਰੋਲ ਰੂਮ 'ਤੇ ਫੋਨ ਕਰਕੇ ਕਤਲ ਕੀਤੇ ਜਾਣ ਦੀ ਜਾਣਕਾਰੀ ਵੀ ਦਿੱਤੀ ਪਰ ਜਦ ਪੁਲਸ ਮੌਕੇ 'ਤੇ ਪੁੱਜੀ ਤਾਂ ਉਹ ਮੌਕੇ ਤੋਂ ਫਰਾਰ ਹੋ ਚੁੱਕਿਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

ਇਸ ਮਾਮਲੇ ਵਿੱਚ ਮ੍ਰਿਤਕ ਕੁਲਦੀਪ ਸਿੰਘ ਦੇ ਭਰਾ ਰਜਿੰਦਰ ਕੁਮਾਰ ਅਤੇ ਰਿਸ਼ਤੇਦਾਰ ਰਿੰਕੂ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਦੀ ਘਰਵਾਲੀ ਅਮਨਦੀਪ ਕੌਰ ਦੇ ਨਜਾਇਜ਼ ਸਬੰਧ ਸਨ ਅਤੇ ਇਸ ਦੇ ਚਲਦਿਆਂ ਹੀ ਉਸਨੇ ਕੁਲਦੀਪ ਸਿੰਘ ਉਰਫ ਮੋਟਾ ਅਤੇ ਆਕਾਸ਼ਦੀਪ ਸਿੰਘ ਨੂੰ ਭੇਜ ਕੇ ਇਹ ਕਤਲ ਕਰਵਾਇਆ ਹੈ।  ਉਹਨਾਂ ਮੁਲਜ਼ਮਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਰੱਖੀ । ਇਸ ਮਾਮਲੇ ਵਿੱਚ ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਪਰਿਵਾਰ ਦੇ ਬਿਆਨ ਦੇ ਆਧਾਰ 'ਤੇ ਮ੍ਰਿਤਕ ਕੁਲਦੀਪ ਦੀ ਪਤਨੀ ਅਮਨਦੀਪ ਕੌਰ, ਕੁਲਵੰਤ ਸਿੰਘ ਮੋਟਾ ਅਤੇ  ਆਕਾਸ਼ਦੀਪ ਸਿੰਘ  ਦੇ ਖਿਲਾਫ ਕੇਸ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News