ਦੋਸਤ ਦੀ ਪਤਨੀ ਨੂੰ ਬਲੈਕਮੇਲ ਕਰਦੇ ਹੋਏ ਬਣਾਏ ਨਾਜਾਇਜ਼ ਸਬੰਧ, ਵੀਡੀਓ ਕੀਤੀ ਵਾਇਰਲ

02/24/2024 6:33:19 PM

ਤਰਨਤਾਰਨ (ਰਮਨ)- ਵਿਆਹੁਤਾ ਨਾਲ ਜ਼ਬਰਦਸਤੀ ਬਲੈਕਮੇਲ ਕਰਦੇ ਹੋਏ ਸਬੰਧ ਬਣਾਉਣ ਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਮਾਮਲੇ ’ਚ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਫ਼ਾਜ਼ਿਲਕਾ 'ਚ 4 ਦੋਸਤਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ, ਸ਼ਰਾਬ ਪੀ ਕੇ ਆਪਣੇ ਹੀ ਦੋਸਤ ਦਾ ਕੀਤਾ ਸੀ ਕਤਲ

ਪੱਟੀ ਨਿਵਾਸੀ 34 ਸਾਲਾ ਵਿਆਹੁਤਾ ਨੇ ਥਾਣਾ ਸਿਟੀ ਪੱਟੀ ਦੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸਦਾ ਪਤੀ ਵਿਦੇਸ਼ ਚਲਾ ਗਿਆ ਹੈ, ਜਿਸ ਦੇ ਦੋਸਤ ਮਨਦੀਪ ਸਿੰਘ ਵਲੋਂ ਉਸ ਨਾਲ ਜ਼ਬਰਦਸਤੀ ਸਬੰਧ ਬਣਾਉਣੇ ਸ਼ੁਰੂ ਕਰ ਦਿੱਤੇ ਗਏ। ਜੋ ਇਸ ਦੇ ਹੱਕ ’ਚ ਉਹ ਨਹੀਂ ਸੀ। ਕੁਝ ਸਮੇਂ ਬਾਅਦ ਮਨਦੀਪ ਸਿੰਘ ਨੇ ਉਸਦੀ ਇਤਰਾਜ਼ਯੋਗ ਹਾਲਤ ’ਚ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਹ ਇਸ ਸਬੰਧਾਂ ਨੂੰ ਬਣਾਉਣ ਤੋਂ ਇਨਕਾਰ ਕਰਦੀ ਤਾਂ ਉਸ ਨੂੰ ਸੋਸ਼ਲ ਮੀਡੀਆ ਉੱਪਰ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਦੀ ਧਮਕੀ ਦੇਣੀ ਸ਼ੁਰੂ ਕਰ ਦਿੰਦਾ, ਜਿਸ ਦੇ ਡਰ ਤੋਂ ਉਹ ਉਸ ਨਾਲ ਮਜ਼ਬੂਰੀ ’ਚ ਨਾਜਾਇਜ਼ ਸਬੰਧ ਬਣਾਉਂਦੀ ਰਹੀ। ਇਸ ਦੌਰਾਨ ਮਨਦੀਪ ਸਿੰਘ ਨੇ ਉਸ ਦੀ ਇਤਰਾਜ਼ਯੋਗ ਤਸਵੀਰ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਕੇ ਉਸ ਨੂੰ ਬਦਨਾਮ ਕਰ ਦਿੱਤਾ।

ਇਹ ਵੀ ਪੜ੍ਹੋ :  ਕਿਸਾਨੀ ਅੰਦੋਲਨ ਦੌਰਾਨ ਸ਼ੁਭਕਰਨ ਦੀ ਮੌਤ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਮੁਖੀ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਮਨਦੀਪ ਸਿੰਘ ਨਿਵਾਸੀ ਪੱਟੀ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਦੇ ਹੋਏ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਲੋਕ ਸਭਾ ਚੋਣਾਂ 'ਚ ਉਤਾਰਨ ਦੀ ਤਿਆਰੀ ’ਚ ਭਾਜਪਾ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News