ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਅਗਲੇ 4 ਦਿਨ ਭਾਰੀ ! ਕਹਿਰ ਵਰ੍ਹਾਏਗੀ ਠੰਡ, ਹੱਡ ਚੀਰਨਗੀਆਂ ਬਰਫੀਲੀਆਂ ਹਵਾਵਾਂ

Tuesday, Jan 06, 2026 - 11:26 AM (IST)

ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਅਗਲੇ 4 ਦਿਨ ਭਾਰੀ ! ਕਹਿਰ ਵਰ੍ਹਾਏਗੀ ਠੰਡ, ਹੱਡ ਚੀਰਨਗੀਆਂ ਬਰਫੀਲੀਆਂ ਹਵਾਵਾਂ

ਵੈੱਬ ਡੈਸਕ- ਭਾਰਤੀ ਮੌਸਮ ਵਿਭਾਗ (IMD) ਨੇ ਮੌਸਮ ਨੂੰ ਲੈ ਕੇ ਇਕ ਵੱਡਾ ਅਲਰਟ ਜਾਰੀ ਕੀਤਾ ਹੈ, ਜਿਸ ਅਨੁਸਾਰ ਆਉਣ ਵਾਲੇ 4 ਤੋਂ 5 ਦਿਨਾਂ ਤੱਕ ਉੱਤਰ-ਪੱਛਮੀ, ਮੱਧ, ਪੂਰਬੀ ਅਤੇ ਉੱਤਰ-ਪੂਰਬੀ ਭਾਰਤ 'ਚ ਸਵੇਰ ਦੇ ਸਮੇਂ ਭਾਰੀ ਧੁੰਦ ਛਾਏ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਅਤੇ ਗੁਆਂਢੀ ਸੂਬਿਆਂ 'ਚ ਸੀਤ ਲਹਿਰ ਦਾ ਕਹਿਰ 

ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ 'ਚ 6 ਤੋਂ 9 ਜਨਵਰੀ ਤੱਕ ਜ਼ਬਰਦਸਤ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਜਸਥਾਨ, ਛੱਤੀਸਗੜ੍ਹ ਅਤੇ ਝਾਰਖੰਡ ਵਰਗੇ ਸੂਬਿਆਂ 'ਚ ਵੀ ਵੱਖ-ਵੱਖ ਦਿਨਾਂ ਦੌਰਾਨ ਸੀਤ ਲਹਿਰ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ।

ਮੀਂਹ ਅਤੇ ਬਰਫ਼ਬਾਰੀ ਦੀ ਚਿਤਾਵਨੀ 

6 ਜਨਵਰੀ ਨੂੰ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ 'ਚ ਮੀਂਹ ਪੈਣ ਦੀ ਉਮੀਦ ਜਤਾਈ ਗਈ ਹੈ। ਪੱਛਮੀ ਗੜਬੜੀ (Western Disturbance) ਅਤੇ ਤੇਜ਼ ਪੱਛਮੀ ਹਵਾਵਾਂ ਕਾਰਨ ਅਗਲੇ 2 ਦਿਨਾਂ 'ਚ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਅਤੇ ਉੱਤਰਾਖੰਡ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਬਰਫ਼ਬਾਰੀ ਹੋ ਸਕਦੀ ਹੈ। ਉੱਤਰਾਖੰਡ ਦੇ ਕੁਝ ਹਿੱਸਿਆਂ 'ਚ 5 ਅਤੇ 6 ਜਨਵਰੀ ਨੂੰ ਕੋਰਾ (Frost) ਪੈਣਾ ਵੀ ਜਾਰੀ ਰਹਿ ਸਕਦਾ ਹੈ।

ਜ਼ੀਰੋ ਵਿਜ਼ੀਬਿਲਟੀ ਨੇ ਰੋਕੀ ਰਫ਼ਤਾਰ 

ਪਿਛਲੇ 24 ਘੰਟਿਆਂ ਦੌਰਾਨ ਭਾਰੀ ਧੁੰਦ ਕਾਰਨ ਕਈ ਇਲਾਕਿਆਂ 'ਚ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਗੋਰਖਪੁਰ, ਗਵਾਲੀਅਰ ਅਤੇ ਜਬਲਪੁਰ ਵਰਗੇ ਸ਼ਹਿਰਾਂ 'ਚ ਵਿਜ਼ੀਬਿਲਟੀ ਘੱਟ ਕੇ ਸਿਫ਼ਰ (0) ਮੀਟਰ ਤੱਕ ਰਹਿ ਗਈ ਸੀ। ਪੂਰਬੀ ਉੱਤਰ ਪ੍ਰਦੇਸ਼ ਦੇ ਇਲਾਕਿਆਂ 'ਚ ਵੀ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਦਰਜ ਕੀਤੀ ਗਈ।

ਮੌਸਮ 'ਚ ਤਬਦੀਲੀ ਦੇ ਮੁੱਖ ਕਾਰਨ 

ਮੌਸਮ ਵਿਗਿਆਨੀਆਂ ਅਨੁਸਾਰ, ਉੱਤਰ ਭਾਰਤ 'ਚ ਇਸ ਸਮੇਂ ਪੱਛਮੀ ਗੜਬੜੀ ਅਤੇ ਉੱਪਰਲੇ ਵਾਯੂਮੰਡਲ 'ਚ ਚੱਲ ਰਹੀਆਂ ਤੇਜ਼ ਪੱਛਮੀ ਹਵਾਵਾਂ ਮੌਜੂਦਾ ਸਥਿਤੀਆਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ, ਜਿਸ ਕਾਰਨ ਠੰਡ ਅਤੇ ਧੁੰਦ ਦਾ ਪ੍ਰਭਾਵ ਵਧ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News