ਪੰਜਾਬੀਓ ਹੋ ਜਾਓ ਤਿਆਰ ! ਹੱਡ ਚੀਰ ਦੇਣਗੀਆਂ ਠੰਡੀਆਂ ਹਵਾਵਾਂ, IMD ਨੇ ਜਾਰੀ ਕਰ''ਤਾ Alert
Tuesday, Dec 10, 2024 - 03:38 AM (IST)
ਲੁਧਿਆਣਾ (ਗਣੇਸ਼)- ਪੰਜਾਬ ਸਣੇ ਉੱਤਰੀ ਭਾਰਤ 'ਚ ਮੌਸਮ ਤੇਜ਼ੀ ਨਾਲ ਬਦਲਦਾ ਜਾ ਰਿਹਾ ਹੈ। ਇਸੇ ਦੌਰਾਨ ਬੀਤੇ ਕਈ ਦਿਨਾਂ ਤੋਂ ਤਾਪਮਾਨ 'ਚ ਕਾਫ਼ੀ ਗਿਰਾਵਟ ਆ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ 'ਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਦਿਨਾਂ ਤੋਂ ਪੰਜਾਬ 'ਚ ਬੱਦਲ ਵੀ ਬਣ ਰਹੇ ਹਨ ਤੇ ਕਈ ਥਾਈਂ ਤਾਂ ਹਲਕੀ ਬੂੰਦਾਬਾਂਦੀ ਵੀ ਹੋਈ ਹੈ, ਪਰ ਇਸ ਦੇ ਬਾਵਜੂਦ ਬਾਰਿਸ਼ ਦੇ ਕੋਈ ਆਸਾਰ ਨਹੀਂ ਦਿਖਾਈ ਦੇ ਰਹੇ, ਸਗੋਂ ਠੰਡੀਆਂ ਹਵਾਵਾਂ ਲੋਕਾਂ ਦੇ ਹੱਡ ਹੋਰ ਠਾਰ ਰਹੇ ਹਨ।
ਹੁਣ ਇਸ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਪੰਜਾਬ 'ਚ ਮੌਸਮ ਬਾਰੇ ਅਲਰਟ ਜਾਰੀ ਕਰ ਦਿੱਤਾ ਹੈ। ਵਿਗਿਆਨੀਆਂ ਨੇ ਦੱਸਿਆ ਹੈ ਕਿ ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ 'ਚ ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਤਾਪਮਾਨ 'ਚ ਹੋਰ ਗਿਰਾਵਟ ਆਵੇਗੀ ਤੇ ਠੰਡ ਵੀ ਹੋਰ ਵਧੇਗੀ। ਬਾਰਿਸ਼ ਬਾਰੇ ਵੀ ਉਨ੍ਹਾਂ ਦੱਸਿਆ ਕਿ ਫਿਲਹਾਲ ਅਗਲੇ ਕੁਝ ਦਿਨਾਂ 'ਚ ਮੀਂਹ ਪੈਣ ਦੀ ਵੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ- ਰੂਸ-ਯੂਕ੍ਰੇਨ ਦੀ ਜੰਗ ਦੌਰਾਨ 'ਮੌਤ ਦੇ ਮੂੰਹ' ਚੋਂ ਨਿਕਲ ਆਇਆ ਨੌਜਵਾਨ, ਬਿਆਨ-ਏ-ਹਾਲ ਸੁਣ ਕੰਬ ਜਾਵੇਗੀ ਰੂਹ
ਜ਼ਿਕਰਯੋਗ ਹੈ ਕਿ ਪੰਜਾਬ 'ਚ ਦਿਨ ਤੇ ਰਾਤ ਦੇ ਤਾਪਮਾਨ 'ਚ ਵੱਡਾ ਫ਼ਰਕ ਦੇਖਿਆ ਜਾ ਰਿਹਾ ਹੈ। ਦਿਨ ਵੇਲੇ ਜਿੱਥੇ ਤਿੱਖੀ ਧੁੱਪ ਨਿਕਲ ਆਉਂਦੀ ਹੈ, ਉੱਥੇ ਹੀ ਸਵੇਰ-ਸ਼ਾਮ ਤੇ ਰਾਤ ਦੇ ਸਮੇਂ ਹੱਡ ਚੀਰਵੀਂ ਠੰਡ ਪੈਂਦੀ ਹੈ। ਹੁਣ ਆਉਣ ਵਾਲੇ ਦਿਨਾਂ 'ਚ ਠੰਡ ਵਧਣ ਕਾਰਨ ਲੋਕਾਂ ਨੂੰ ਹੋਰ ਮੋਟੇ ਕੱਪੜੇ ਪਾਉਣੇ ਪੈਣਗੇ ਤਾਂ ਜੋ ਇਸ ਖ਼ੁਸ਼ਕ ਤੇ ਠੰਡੇ ਮੌਸਮ ਕਾਰਨ ਸਿਹਤ ਨਾ ਖ਼ਰਾਬ ਹੋ ਜਾਵੇ।
ਇਹ ਵੀ ਪੜ੍ਹੋ- ਸ਼ਰਾਬ ਪੀਂਦਿਆਂ ਹੋਈ ਬਹਿਸ ਮਗਰੋਂ ਮਾਰ'ਤਾ ਬੰਦਾ, ਫ਼ਿਰ ਲਾਸ਼ ਨਾਲ ਵੀ ਕੀਤੀ ਅਜਿਹੀ ਕਰਤੂਤ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e