ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ 6 ਮਾਰਚ ਤੱਕ ਵੱਡੀ ਭਵਿੱਖਬਾਣੀ! ਚੱਲਣਗੀਆਂ ਹਵਾਵਾਂ, ਜਾਣੋ ਤਾਜ਼ਾ ਅਪਡੇਟ

Monday, Mar 02, 2026 - 04:41 PM (IST)

ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ 6 ਮਾਰਚ ਤੱਕ ਵੱਡੀ ਭਵਿੱਖਬਾਣੀ! ਚੱਲਣਗੀਆਂ ਹਵਾਵਾਂ, ਜਾਣੋ ਤਾਜ਼ਾ ਅਪਡੇਟ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ। ਪੰਜਾਬ ਅਤੇ ਚੰਡੀਗੜ੍ਹ 'ਚ ਮਾਰਚ ਮਹੀਨੇ ਦੀ ਸ਼ੁਰੂਆਤ ਤੋਂ ਹੀ ਗਰਮੀ ਨੇ ਜ਼ੋਰ ਫੜ ਲਿਆ ਹੈ। ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਲਗਾਤਾਰ ਵਾਧਾ ਹੋਵੇਗਾ। ਉਥੇ ਹੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ 6 ਮਾਰਚ ਤੱਕ ਪੰਜਾਬ ਦੇ ਮੌਸਮ ਸਬੰਧੀ ਵੱਡੀ ਭਵਿੱਖਭਾਣੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ 6 ਮਾਰਚ ਤੱਕ ਮੌਸਮ ਬਿਲਕੁਲ ਸਾਫ਼ ਰਹੇਗਾ। ਵਿਭਾਗ ਨੇ ਬਾਰਿਸ਼ ਸਬੰਧੀ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਹੈ। 

 ਉਥੇ ਹੀ ਜੇਕਰ ਗੱਲ ਕੀਤੀ ਜਾਵੇ ਪੰਜਾਬ ਵਿਚ ਪਿਛਲੇ 24 ਘੰਟਿਆਂ ਦੇ ਤਾਪਮਾਨ ਦੀ ਤਾਂ ਪਿਛਲੇ 24 ਘੰਟਿਆਂ 'ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਾਲਾਂਕਿ 0.1 ਡਿਗਰੀ ਸੈਲਸੀਅਸ ਦੀ ਥੋੜ੍ਹੀ ਜਿਹੀ ਗਿਰਾਵਟ ਵੀ ਦਰਜ ਕੀਤੀ ਗਈ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 10.5 ਡਿਗਰੀ ਸੈਲਸੀਅਸ ਸੀ, ਜੋ ਕਿ ਪੂਰੇ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਘੱਟ ਹੈ।

ਇਹ ਵੀ ਪੜ੍ਹੋ: ਗੈਂਗਸਟਰਾਂ ਦਾ ਗੜ੍ਹ ਬਣਿਆ ਜਲੰਧਰ! 6 ਮਹੀਨਿਆਂ 'ਚ 15 ਵਾਰ ਚੱਲੀਆਂ ਗੋਲ਼ੀਆਂ, 93 ਗੈਂਗਸਟਰ ਸਰਗਰਮ

PunjabKesari

ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਪੰਜ ਦਿਨਾਂ ਵਿੱਚ ਉੱਤਰ-ਪੱਛਮੀ ਭਾਰਤ, ਜਿਸ ਵਿੱਚ ਪੰਜਾਬ ਅਤੇ ਚੰਡੀਗੜ੍ਹ ਸ਼ਾਮਲ ਹਨ, ਵਿੱਚ ਵੱਧ ਤੋਂ ਵੱਧ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਹੋਰ ਵਧਣ ਦੀ ਉਮੀਦ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਸੂਬੇ ਵਿਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਠੰਡੀਆਂ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ। 

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ 'ਚ ਕੌਮੀ ਤਿਉਹਾਰ ਹੋਲਾ-ਮਹੱਲਾ ਦਾ ਦੂਜਾ ਪੜਾਅ ਸ਼ੁਰੂ

ਇਥੇ ਇਹ ਵੀ ਦੱਸ ਦੇਈਏ ਕਿ ਮਾਰਚ ਤੋਂ ਮਈ ਮਹੀਨਿਆਂ ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ’ਚ 'ਲੂ' ਨਾਲ ਪ੍ਰਭਾਵਿਤ ਹੋਣਗੇ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਖੇਤਰਾਂ 'ਚ ਪੰਜਾਬ, ਪੱਛਮੀ ਰਾਜਸਥਾਨ, ਗੁਜਰਾਤ, ਝਾਰਖੰਡ, ਪੱਛਮੀ ਬੰਗਾਲ ਵਿਚ ਗੰਗਾ ਦੇ ਮੈਦਾਨ, ਉੜੀਸਾ, ਛੱਤੀਸਗੜ੍ਹ, ਤਿਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਉੱਤਰੀ ਕਰਨਾਟਕ ਤੇ ਉੱਤਰੀ ਤਾਮਿਲਨਾਡੂ, ਹਰਿਆਣਾ, ਦੱਖਣੀ ਤੇ ਪੂਰਬੀ ਮਹਾਰਾਸ਼ਟਰ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ ਦੇ ਕੁਝ ਹਿੱਸੇ ਸ਼ਾਮਲ ਹਨ।

ਇਹ ਵੀ ਪੜ੍ਹੋ: ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਪਈਆਂ ਭਾਜੜਾਂ, ਪੁਲਸ ਦਾ ਖ਼ੁਲਾਸਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News