IMD ਨੇ ਅਗਲੇ 24 ਘੰਟਿਆਂ 'ਚ ਪੰਜਾਬ, ਦਿੱਲੀ ਤੇ UP ਸਮੇਤ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ Alert

Thursday, Sep 26, 2024 - 08:41 PM (IST)

IMD ਨੇ ਅਗਲੇ 24 ਘੰਟਿਆਂ 'ਚ ਪੰਜਾਬ, ਦਿੱਲੀ ਤੇ UP ਸਮੇਤ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ Alert

ਨੈਸ਼ਨਲ ਡੈਸਕ : ਦੇਸ਼ ਭਰ 'ਚ ਮਾਨਸੂਨ ਪੂਰੇ ਜ਼ੋਰਾਂ 'ਤੇ ਹੈ ਅਤੇ ਕਈ ਸੂਬਿਆਂ 'ਚ ਭਾਰੀ ਬਾਰਿਸ਼ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਦਿੱਲੀ ਤੋਂ ਲੈ ਕੇ ਗੁਜਰਾਤ ਅਤੇ ਮਹਾਰਾਸ਼ਟਰ ਤੱਕ ਮੌਸਮ ਨੇ ਆਪਣਾ ਜਲਵਾ ਦਿਖਾਇਆ ਹੈ। ਯੂਪੀ, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਕਈ ਰਾਜਾਂ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ (IMD) ਨੇ ਇਨ੍ਹਾਂ ਇਲਾਕਿਆਂ 'ਚ ਤੇਜ਼ ਬਾਰਸ਼ ਕਾਰਨ ਰੈੱਡ ਅਲਰਟ ਜਾਰੀ ਕੀਤਾ ਹੈ। ਚੱਕਰਵਾਤੀ ਚੱਕਰ ਦੇ ਕਾਰਨ ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ।

ਇਹ ਵੀ ਪੜ੍ਹੋ  : ਕੈਨੇਡਾ 'ਚ ਪ੍ਰਵਾਸੀਆਂ ਲਈ JOB ਦਾ ਨਵਾਂ ਨਿਯਮ ਲਾਗੂ, ਭਾਰਤੀਆਂ ਦਾ ਕੰਮ ਔਖਾ

ਮਹਾਰਾਸ਼ਟਰ ਤੇ ਗੁਜਰਾਤ 'ਚ ਭਾਰੀ ਮੀਂਹ ਦੀ ਚਿਤਾਵਨੀ
ਮਹਾਰਾਸ਼ਟਰ 'ਚ ਬੁੱਧਵਾਰ ਨੂੰ ਮੁੰਬਈ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਭਾਰੀ ਮੀਂਹ ਪਿਆ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਸਕੂਲ ਅਤੇ ਕਾਲਜ ਬੰਦ ਰਹੇ। ਮੁੰਬਈ, ਪਾਲਘਰ, ਠਾਣੇ, ਰਾਏਗੜ੍ਹ ਅਤੇ ਰਤਨਾਗਿਰੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਕੋਂਕਣ ਖੇਤਰ ਅਤੇ ਮੱਧ ਮਹਾਰਾਸ਼ਟਰ 'ਚ ਜ਼ਿਆਦਾ ਬਾਰਿਸ਼ ਹੋਣ ਦਾ ਅਲਰਟ ਜਾਰੀ ਕੀਤਾ ਹੈ। ਨਾਲ ਹੀ ਅੱਜ ਗੁਜਰਾਤ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।
 


ਇਹ ਵੀ ਪੜ੍ਹੋ : ਹੁਣ ਅਫਰੀਕੀ ਦੇਸ਼ਾਂ 'ਤੇ ਚੀਨ ਦੀ 'ਅੱਖ', ਵਿਕਾਸ ਦੀ ਆੜ 'ਚ ਫੈਲਾਅ ਰਿਹਾ ਕਰਜ਼ੇ ਦਾ ਜਾਲ

 

 

ਉੱਤਰੀ ਭਾਰਤ ਤੇ ਉੱਤਰ-ਪੂਰਬੀ ਸੂਬਿਆਂ ਲਈ ਅਲਰਟ
ਉੱਤਰੀ ਭਾਰਤ 'ਚ ਵੀ ਮੀਂਹ ਜਾਰੀ ਹੈ। ਮੌਸਮ ਵਿਭਾਗ ਨੇ ਦਿੱਲੀ, ਯੂਪੀ, ਹਰਿਆਣਾ ਅਤੇ ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਰਗੇ ਪਹਾੜੀ ਰਾਜਾਂ 'ਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਇੱਥੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਕਾਰਨ ਉੱਤਰ-ਪੂਰਬੀ ਰਾਜਾਂ 'ਚ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਤਾਨਾਸ਼ਾਹ ਕਿਮ ਕੋਲ ਕਈ ਬੰਬ ਬਣਾਉਣ ਲਈ ਲੋੜੀਂਦਾ ਯੂਰੇਨੀਅਮ ਉਪਲੱਬਧ, ਦੱਖਣੀ ਕੋਰੀਆ ਦੀ ਵਧੀ ਚਿੰਤਾ

ਓਡੀਸ਼ਾ ਤੇ ਪੱਛਮੀ ਬੰਗਾਲ 'ਚ ਪਾਣੀ ਭਰਨ ਦੀ ਸਥਿਤੀ
ਉੜੀਸਾ ਦੇ ਤੱਟਵਰਤੀ ਜ਼ਿਲ੍ਹਿਆਂ 'ਚ ਵੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਕੋਨਾਰਕ ਮੰਦਿਰ 'ਚ ਪਾਣੀ ਭਰ ਗਿਆ ਹੈ ਤੇ ਪੁਰੀ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ, ਕੋਲਕਾਤਾ ਅਤੇ ਪੱਛਮੀ ਬੰਗਾਲ ਦੇ ਹੋਰ ਜ਼ਿਲ੍ਹਿਆਂ 'ਚ ਬੁੱਧਵਾਰ ਨੂੰ ਰਾਤ ਭਰ ਮੀਂਹ ਪਿਆ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਸੂਬੇ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।


author

Baljit Singh

Content Editor

Related News