4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

Monday, Aug 03, 2026 - 08:14 PM (IST)

4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਨੈਸ਼ਨਲ ਡੈਸਕ: ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ 19 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਇਸ ਸੂਚੀ ਵਿਚ ਪੰਜਾਬ ਦੇ ਨਾਲ-ਨਾਲ ਦਿੱਲੀ-ਐੱਨਸੀਆਰ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ ਅਤੇ ਰਾਜਸਥਾਨ ਵਰਗੇ ਰਾਜ ਸ਼ਾਮਲ ਹਨ।

ਮੌਸਮ ਵਿਭਾਗ ਨੇ ਭਲਕੇ ਯਾਨੀ 4 ਅਗਸਤ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਦਿੱਲੀ-ਐੱਨਸੀਆਰ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ, ਜਿੱਥੇ ਮੰਗਲਵਾਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦਿੱਲੀ ਵਿਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਹਾਲਾਂਕਿ ਬਾਰਿਸ਼ ਨਾਲ ਗਰਮੀ ਤੋਂ ਰਾਹਤ ਮਿਲੇਗੀ, ਪਰ ਹਵਾ ਵਿਚ ਨਮੀ ਕਾਰਨ ਹੁੰਮਸ ਪ੍ਰੇਸ਼ਾਨ ਕਰ ਸਕਦੀ ਹੈ।

ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ 7 ਅਤੇ 8 ਅਗਸਤ ਤੱਕ ਬਾਰਿਸ਼ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ। ਬਿਹਾਰ ਵਿਚ 5 ਅਗਸਤ ਤੱਕ ਭਾਰੀ ਬਾਰਿਸ਼ ਦੇ ਨਾਲ-ਨਾਲ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਕੜਕਣ ਦੀ ਸੰਭਾਵਨਾ ਹੈ। ਝਾਰਖੰਡ ਵਿਚ 6 ਅਗਸਤ ਤੱਕ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਕਈ ਹਿੱਸਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ ਨਾਲ ਭਾਰੀ ਬਾਰਿਸ਼ ਹੋਣ ਦਾ ਅਨੁਮਾਨ ਹੈ। ਰਾਜਸਥਾਨ ਦੇ ਬੀਕਾਨੇਰ, ਜੈਪੁਰ ਅਤੇ ਭਰਤਪੁਰ ਸੰਭਾਗਾਂ ਵਿਚ 5 ਅਗਸਤ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।  ਅਸਾਮ, ਮੇਘਾਲਿਆ, ਪੱਛਮੀ ਬੰਗਾਲ ਅਤੇ ਸਿੱਕਮ ਵਿਚ ਅਤਿ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ ਕਿਉਂਕਿ ਕਈ ਰਾਜਾਂ ਵਿਚ ਪਹਿਲਾਂ ਹੀ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ।


author

Anmol Tagra

Content Editor

Related News