14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵਲੋਂ ਚਿਤਾਵਨੀ ਜਾਰੀ

Tuesday, Oct 13, 2026 - 01:26 PM (IST)

14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵਲੋਂ ਚਿਤਾਵਨੀ ਜਾਰੀ

ਨਵੀਂ ਦਿੱਲੀ (ਏਜੰਸੀ)- ਭਾਰਤੀ ਮੌਸਮ ਵਿਭਾਗ (IMD) ਨੇ ਮੰਗਲਵਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਦਿੱਲੀ, ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ 'ਚ ਅਗਲੇ ਤਿੰਨ ਦਿਨਾਂ 'ਚ ਗੜੇਮਾਰੀ, ਗਰਜ ਅਤੇ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਨਾਲ ਫਸਲਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਣ ਅਤੇ ਆਮ ਜਨਜੀਵਨ 'ਚ ਵਿਘਨ ਪੈਣ ਦਾ ਖ਼ਦਸ਼ਾ ਹੈ।

ਆਈਐੱਮਡੀ ਨੇ ਅੱਜ ਸਵੇਰੇ ਜਾਰੀ ਆਪਣੀ ਭਵਿੱਖਬਾਣੀ ਬੁਲੇਟਿਨ 'ਚ ਕਿਹਾ ਕਿ ਅੱਜ ਖੇਤਰ 'ਚ ਕਿਤੇ-ਕਿਤੇ ਮੀਂਹ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਬੁੱਧਵਾਰ ਅਤੇ ਵੀਰਵਾਰ ਨੂੰ ਮੀਂਹ ਪੈ ਸਕਦਾ ਹੈ। ਵਿਭਾਗ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਅੱਜ ਤੋਂ 15 ਅਕਤੂਬਰ ਦੇ ਵਿਚਕਾਰ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਨਚ ਵੱਖ-ਵੱਖ ਥਾਵਾਂ 'ਤੇ ਬਿਜਲੀ ਗਰਜਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ (60 ਕਿਲੋਮੀਟਰ ਪ੍ਰਤੀ ਘੰਟਾ ਤੱਕ ਦੀਆਂ ਤੇਜ਼ ਹਵਾਵਾਂ) ਦੇ ਨਾਲ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ। 14 ਅਤੇ 15 ਅਕਤੂਬਰ ਨੂੰ ਕੁਝ ਇਲਾਕਿਆਂ 'ਚ ਗੜੇਮਾਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਤੇਜ਼ ਹਵਾਵਾਂ ਅਤੇ ਗੜੇਮਾਰੀ ਖੜ੍ਹੀਆਂ ਫਸਲਾਂ, ਬਾਗਬਾਨੀ ਫਸਲਾਂ, ਬਿਜਲੀ ਅਤੇ ਸੰਚਾਰ ਲਾਈਨਾਂ ਅਤੇ ਕਮਜ਼ੋਰ ਢਾਂਚਿਆਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਦਰੱਖਤਾਂ ਦੀਆਂ ਟਾਹਣੀਆਂ ਦਾ ਡਿੱਗਣਾ ਅਤੇ ਹਵਾ 'ਚ ਮਲਬਾ ਉੱਡਣ ਨਾਲ ਲੋਕਾਂ ਅਤੇ ਪਸ਼ੂਆਂ ਲਈ ਖ਼ਤਰਾ ਪੈਦਾ ਹੋ ਸਕਦਾ ਹੈ। 

ਇਸ ਦੌਰਾਨ, ਅੱਜ ਤੋਂ ਵੀਰਵਾਰ ਤੱਕ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਕਾਫ਼ੀ ਜ਼ਿਆਦਾ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ 'ਚ ਕੱਲ੍ਹ ਅਤੇ ਵੀਰਵਾਰ ਨੂੰ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ, ਜਦੋਂ ਕਿ ਉੱਤਰਾਖੰਡ 'ਚ 18 ਅਕਤੂਬਰ ਤੱਕ ਕਿਤੇ-ਕਿਤੇ ਬਾਰਿਸ਼ ਹੋਣ ਦੀ ਉਮੀਦ ਹੈ। ਰਾਜਸਥਾਨ 'ਚ ਵੀ ਮੌਸਮ ਦੀ ਸਥਿਤੀ ਵਿਗੜ ਸਕਦੀ ਹੈ, ਪੱਛਮੀ ਹਿੱਸਿਆਂ 'ਵਿੱਚ 13 ਤੋਂ 15 ਅਕਤੂਬਰ ਤੱਕ ਅਤੇ ਪੂਰਬੀ ਹਿੱਸਿਆਂ 'ਚ 16 ਅਕਤੂਬਰ ਤੱਕ ਕਿਤੇ-ਕਿਤੇ ਬਾਰਿਸ਼ ਹੋਣ ਦੀ ਉਮੀਦ ਹੈ। 13 ਤੋਂ 15 ਅਕਤੂਬਰ ਦੇ ਵਿਚਕਾਰ ਰਾਜ ਦੇ ਕੁਝ ਹਿੱਸਿਆਂ 'ਚ ਗਰਜ-ਤੂਫ਼ਾਨ ਆਉਣ ਦੀ ਉਮੀਦ ਹੈ, 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਦੀਆਂ ਹਵਾਵਾਂ ਚੱਲਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News