ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਨਾ ਸਿੱਖ ਮਰਿਆਦਾ ਦੇ ਉਲਟ : ਐਡਵੋਕੇਟ ਧਾਮੀ

Thursday, Nov 21, 2024 - 11:18 AM (IST)

ਅੰਮ੍ਰਿਤਸਰ/ਜੈਤੋ (ਦੀਪਕ/ਸ਼ਰਮਾ/ਪਰਾਸ਼ਰ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰ ਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਆਦੇਸ਼ ਜਾਰੀ ਕੀਤੇ ਹਨ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਢਲੇ ਤੌਰ ’ਤੇ ਮਿਲੀ ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਮੱਧ ਪ੍ਰਦੇਸ਼ ਦੇ ਸ਼ਹਡੋਲ ’ਚ ਸਿੰਧੀ ਭਾਈਚਾਰੇ ਵੱਲੋਂ ਕੀਤੇ ਗਏ ਇਕ ਸਮਾਗਮ ਦੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- 3 ਮਹੀਨੇ ਨਹੀਂ ਚੱਲਣਗੀਆਂ ਟਰੇਨਾਂ, ਜਾਣੋ ਵੱਡੀ ਅਪਡੇਟ

ਉਨ੍ਹਾਂ ਕਿਹਾ ਕਿ ਸਿੱਖ ਧਰਮ ਅੰਦਰ ਗੁਰੂ ਸਾਹਿਬਾਨ ਦੀ ਨਕਲ ਕਰਨ ਦੀ ਸਖ਼ਤ ਮਨਾਹੀ ਹੈ ਤੇ ਇਸ ਵੀਡੀਓ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੰਧੀ ਭਾਈਚਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਵੱਡੀ ਸ਼ਰਧਾ ਰੱਖਦਾ ਹੈ ਤੇ ਉਨ੍ਹਾਂ ਨਾਲ ਸਬੰਧਤ ਦਿਹਾੜਿਆਂ ਨੂੰ ਵੀ ਮਨਾਉਂਦਾ ਹੈ, ਪਰ ਸਿੱਖ ਧਰਮ ਦੀਆਂ ਪਰੰਪਰਾਵਾਂ ਤੇ ਮਰਯਾਦਾ ਦਾ ਖਿਆਲ ਰੱਖਣਾ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ। ਕਿਸੇ ਨੂੰ ਵੀ ਗੁਰੂ ਸਾਹਿਬਾਨ ਦੀ ਨਕਲ ਕਰਨ ਤੇ ਮਰਯਾਦਾ ਵਿਰੁੱਧ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਤੋਂ ਉੱਡਣ ਵਾਲੀਆਂ ਸਾਰੀਆਂ ਫਲਾਈਟਾਂ ਦਾ ਬਦਲਿਆ ਸਮਾਂ, ਜਾਣੋ ਅਪਡੇਟ

ਉਨ੍ਹਾਂ ਕਿਹਾ ਕਿ ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੱਧ ਪ੍ਰਦੇਸ਼ ਵਿਖੇ ਚੱਲ ਰਹੇ ਸਿੱਖ ਮਿਸ਼ਨ ਓਜੈਨ ਦੇ ਪ੍ਰਚਾਰਕਾਂ ਨੂੰ ਪੜਤਾਲ ਕਰਕੇ ਮੁਕੰਮਲ ਰਿਪੋਰਟ ਦੇਣ ਲਈ ਕਿਹਾ ਗਿਆ ਹੈ, ਜਿਸ ਦੀ ਰਿਪੋਰਟ ਪ੍ਰਾਪਤ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ।

ਇਹ ਵੀ ਪੜ੍ਹੋ-  ਜ਼ਿਮਨੀ ਚੋਣ ਦੌਰਾਨ ਡੇਰਾ ਬਾਬਾ ਨਾਨਕ 'ਚ ਭੱਖਿਆ ਮਾਹੌਲ, ਚੱਲੀਆਂ ਡਾਂਗਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News