ਪੰਜਾਬ ''ਚ ਅੱਜ ਵੱਡੇ ਐਕਸ਼ਨ ਦੀ ਤਿਆਰੀ! ਗ੍ਰਿਫ਼ਤਾਰ ਹੋ ਸਕਦੇ ਨੇ ਕਈ ''ਪ੍ਰਵਾਸੀ''
Wednesday, Feb 05, 2025 - 08:23 AM (IST)
ਅੰਮ੍ਰਿਤਸਰ/ਨਵੀਂ ਦਿੱਲੀ (ਏਜੰਸੀਆਂ): ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ ਸਖ਼ਤ ਸਮੂਹਿਕ ਦੇਸ਼ ਨਿਕਾਲੇ ਦੀ ਮੁਹਿੰਮ ਤਹਿਤ ਇਕ ਅਮਰੀਕੀ ਫੌਜੀ ਸੀ-17 ਜਹਾਜ਼ 205 ਗ਼ੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋ ਚੁੱਕਿਆ ਹੈ, ਜਿਸ ਦੇ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਅੱਜ ਸਵੇਰੇ ਲੱਗਭਗ 9 ਵਜੇ ਪੁੱਜਣ ਦਾ ਅੰਦਾਜ਼ਾ ਹੈ। ਸੂਤਰਾਂ ਮੁਤਾਬਕ ਇਨ੍ਹਾਂ ਵਿਚੋਂ ਕ੍ਰਿਮੀਨਲ ਰਿਕਾਰਡ ਵਾਲੇ ਲੋਕਾਂ ਨੂੰ ਏਅਰਪੋਰਟ 'ਤੇ ਹੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਸੂਹੇ ਚੂੜੇ ਵਾਲੀ ਲਾੜੀ ਦਾ ਉੱਜੜ ਗਿਆ ਸੰਸਾਰ, ਵਿੱਛ ਗਏ ਸੱਥਰ (ਵੀਡੀਓ)
ਅਮਰੀਕੀ ਵਿਦੇਸ਼ ਮੰਤਰੀ ਮਾਕਰ ਰੁਬੀਓ ਨੇ ਪਿਛਲੇ ਮਹੀਨੇ ਵਾਸ਼ਿੰਗਟਨ ’ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਆਪਣੀ ਪਹਿਲੀ ਦੋ-ਪੱਖੀ ਬੈਠਕ ਦੌਰਾਨ ‘ਅਨਿਯਮਿਤ ਮਾਈਗ੍ਰੇਸ਼ਨ’ ’ਤੇ ਚਿੰਤਾ ਪ੍ਰਗਟਾਈ ਸੀ। ਇਸ ਕੜੀ ’ਚ ਟਰੰਪ ਪ੍ਰਸ਼ਾਸਨ ਨੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਦੇਸ਼ਾਂ ’ਚ ਵਾਪਸ ਭੇਜਣਾ ਸ਼ੁਰੂ ਕਰ ਦਿੱਤਾ ਹੈ ਅਤੇ ਪ੍ਰਵਾਸੀਆਂ ਨੂੰ ਵਾਪਸ ਭੇਜਣ ਲਈ ਫੌਜੀ ਜਹਾਜ਼ਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਨਾਲ ਹੀ, ਪ੍ਰਵਾਸੀਆਂ ਨੂੰ ਰੱਖਣ ਲਈ ਮਿਲਟਰੀ ਬੇਸ ਖੋਲ੍ਹ ਰਿਹਾ ਹੈ।
ਰਿਪੋਰਟ ’ਚ ਕਿਹਾ ਗਿਆ ਹੈ ਕਿ ਹੁਣ ਤੱਕ ਅਮਰੀਕੀ ਫੌਜੀ ਜਹਾਜ਼ਾਂ ਨੇ ਪ੍ਰਵਾਸੀਆਂ ਨੂੰ ਗਵਾਟੇਮਾਲਾ, ਪੇਰੂ ਅਤੇ ਹੋਂਡੁਰਾਸ ਪਹੁੰਚਾਇਆ ਹੈ। ਧਿਆਨਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਜਾਂ 13 ਫਰਵਰੀ ਨੂੰ ਅਮਰੀਕਾ ਦਾ ਦੌਰਾ ਕਰਨ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨ ਦੇ ਪ੍ਰੋਗਰਾਮ ਦਰਮਿਆਨ ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਭਾਰਤ ਵਾਪਸ ਭੇਜਣ ਦੀ ਗੱਲ ਸਾਹਮਣੇ ਆਈ ਹੈ।
ਇਮੀਗ੍ਰੇਸ਼ਨ-ਬੈਕਗਰਾਊਂਡ ਚੈੱਕ ਹੋਵੇਗਾ; ਕ੍ਰਿਮੀਨਲ ਨਿਕਲੇ ਤਾਂ ਏਅਰਪੋਰਟ ’ਤੇ ਹੀ ਗ੍ਰਿਫਤਾਰੀ
ਅੰਮ੍ਰਿਤਸਰ ਐਡਮਨਿਸਟ੍ਰੇਸ਼ਨ ਨਾਲ ਜੁੜੇ ਸੂਤਰਾਂ ਅਨੁਸਾਰ, ਅਮਰੀਕੀ ਜਹਾਜ਼ ’ਚ ਆ ਰਹੇ ਸਾਰੇ ਲੋਕਾਂ ਦੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਦਸਤਾਵੇਜ਼ ਚੈੱਕ ਕੀਤੇ ਜਾਣਗੇ। ਇਮੀਗ੍ਰੇਸ਼ਨ ਆਦਿ ਤੋਂ ਇਲਾਵਾ ਇਨ੍ਹਾਂ ਲੋਕਾਂ ਦਾ ਪੂਰਾ ਬੈਕਗਰਾਊਂਡ, ਖਾਸ ਕਰ ਕੇ ਕ੍ਰਿਮੀਨਲ ਰਿਕਾਰਡ ਵੀ ਚੈੱਕ ਕੀਤਾ ਜਾਵੇਗਾ। ਜੇ ਕਿਸੇ ਦਾ ਕ੍ਰਿਮੀਨਲ ਰਿਕਾਰਡ ਨਿਕਲਿਆ ਤਾਂ ਉਸ ਨੂੰ ਏਅਰਪੋਰਟ ’ਤੇ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਪ੍ਰਕਿਰਿਆ ’ਚ ਪੂਰਾ ਦਿਨ ਲੱਗ ਸਕਦਾ ਹੈ। ਸੂਤਰਾਂ ਅਨੁਸਾਰ, ਅਮਰੀਕਾ ਤੋਂ ਡਿਪੋਰਟ ਹੋਏ ਇਨ੍ਹਾਂ ਭਾਰਤੀਆਂ ’ਚ ਕੁਝ ਲੋਕ ਅਜਿਹੇ ਹੋ ਸਕਦੇ ਹਨ, ਜੋ ਭਾਰਤ ’ਚ ਕੋਈ ਨਾ ਕੋਈ ਅਪਰਾਧ ਕਰ ਕੇ ਅਮਰੀਕਾ ਨਿਕਲ ਗਏ ਹੋਣ।
ਇਹ ਖ਼ਬਰ ਵੀ ਪੜ੍ਹੋ - ਚਾਈਂ-ਚਾਈਂ ਵਿਦੇਸ਼ ਤੋਂ ਪੰਜਾਬ ਪਰਤਿਆ NRI, 24 ਘੰਟਿਆਂ ਬਾਅਦ ਹੀ ਹੋਇਆ ਉਹ ਜੋ ਸੋਚਿਆ ਨਾ ਸੀ...
ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਟਾ ਰਹੇ ਹਾਂ : ਅਮਰੀਕਾ
ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਵਾਪਸ ਭੇਜੇ ਜਾਣ ਦੀਆਂ ਖਬਰਾਂ ਦਰਮਿਆਨ ਇਥੇ ਅਮਰੀਕੀ ਦੂਤਘਰ ਨੇ ਕਿਹਾ ਕਿ ਅਮਰੀਕਾ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਸਖ਼ਤ ਕਰ ਰਿਹਾ ਹੈ। ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਲਈ ਅਮਰੀਕਾ ਦਾ ਰਾਸ਼ਟਰਪਤੀ ਬਣਨ ਤੋਂ ਲੱਗਭਗ 2 ਹਫ਼ਤਿਆਂ ਬਾਅਦ ਗ਼ੈਰ-ਕਾਨੂੰਨੀ ਭਾਰਤੀ ਨਾਗਰਿਕਾਂ ਨੂੰ ਦੇਸ਼ ’ਚੋਂ ਕੱਢਣ ਦਾ ਪਹਿਲਾ ਦੌਰ ਸ਼ੁਰੂ ਹੋਇਆ ਹੈ। ਟਰੰਪ ਨੇ ਅਮਰੀਕਾ ’ਚ ਰਹਿਣ ਵਾਲੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨਾਲ ਨਜਿੱਠਣ ਲਈ ਸਖ਼ਤ ਨੀਤੀਗਤ ਦ੍ਰਿਸ਼ਟੀਕੋਣ ਅਪਣਾਉਣ ਦਾ ਵਾਅਦਾ ਕੀਤਾ ਹੈ ਅਤੇ ਉਹ ਪਹਿਲਾਂ ਹੀ ਇਮੀਗ੍ਰੇਸ਼ਨ ਨਾਲ ਸਬੰਧਤ ਕਈ ਸਰਕਾਰੀ ਹੁਕਮਾਂ ’ਤੇ ਦਸਤਖ਼ਤ ਕਰ ਚੁੱਕੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8