ਪ੍ਰਵਾਸੀ ਪੰਜਾਬੀਆਂ ਨੂੰ ਭਾਰਤ ’ਚ ਪੂੰਜੀ ਨਿਵੇਸ਼ ਲਈ ਉਤਸ਼ਾਹਤ ਕੀਤਾ ਜਾਣਾ ਚਾਹੀਦੈ : ਬਿੱਟੂ ਸਹੋਤਾ

05/06/2021 1:55:54 AM

ਭੋਗਪੁਰ,(ਰਾਣਾ ਭੋਗਪੁਰੀਆ)- ਦੇਸ਼ ਦੇ ਮੌਜੂਦਾ ਹਾਲਾਤ ਨੇ ਵਿਦੇਸ਼ਾਂ ’ਚ ਵੱਸਦੇ ਪੰਜਾਬੀ ਭਾਈਚਾਰੇ ਨੂੰ ਫਿਕਰਾਂ ਦੀ ਸੂਲੀ ’ਤੇ ਟੰਗਿਆ ਹੋਇਆ ਹੈ। ਡਿਗ ਰਹੀਆਂ ਪ੍ਰੋਪਟੀ ਦੀਆਂ ਕੀਮਤਾਂ ਨੇ ਪ੍ਰਵਾਸੀ ਭਾਰਤੀਆਂ ਨੂੰ ਭਾਰਤ ਵਿਚ ਨਿਵੇਸ਼ ਕਰਨ ਤੋਂ ਡਰਾ ਕੇ ਰੱਖ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਯੂ. ਕੇ. ’ਚ ਵੱਸਦੇ ਪ੍ਰਸਿੱਧ ਪੰਜਾਬੀ ਕਾਰੋਬਾਰੀ ਬਿੱਟੂ ਸਹੋਤਾ ਨੇ ਕੀਤਾ । ਉਨ੍ਹਾਂ ਕਿਹਾ ਕੇ ਪੰਜਾਬ ਦੀ ਨਿਘਰ ਰਹੀ ਆਰਥਿਕਤਾ ਕਾਰਨ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਵੱਲੋਂ ਪੰਜਾਬ ਵਿਚ ਪੂੰਜੀ ਨਿਵੇਸ਼ ਕਰਨ ਤੋਂ ਕੰਨੀ ਕਤਰਾਈ ਜਾ ਰਹੀ ਹੈ। ਕਿਉਂਕਿ ਉਨ੍ਹਾਂ ਨੂੰ ਇਸ ਗੱਲ ਦਾ ਭਰੋਸਾ ਹੀ ਨਹੀਂ ਰਿਹੈ ਕਿ ਉਨ੍ਹਾਂ ਦੀ ਪੂੰਜੀ ਨਿਵੇਸ਼ ਦਾ ਸਹੀ ਮੁੱਲ ਮਿਲ ਸਕੇਗਾ ਕਿ ਨਹੀਂ? ਉਨ੍ਹਾਂ ਕਿਹਾ ਕਿ ਜੇਕਰ ਭਾਰਤ ਤੇ ਸੂਬਿਆਂ ਦੀਆਂ ਸਰਕਾਰਾਂ ਵਿਦੇਸ਼ਾਂ ’ਚ ਵਸਦੇ ਭਾਰਤੀਆਂ ਦੀ ਨਵੇਸ਼ ਕੀਤੀ ਪੂੰਜੀ ਦੀ ਸਹੀ ਗਰੰਟੀ ਦੇਵੇ ਤਾਂ ਪ੍ਰਵਾਸੀ ਭਾਰਤੀ ਭਾਰਤ ਵਿਚ ਪੂੰਜੀ ਨਿਵੇਸ਼ ਕਰਨ ਲਈ ਉਤਸ਼ਾਹਿਤ ਹੋਣਗੇ ਪ੍ਰੰਤੂ ਪਿਛਲੇ ਸਮੇਂ ਨੂੰ ਵੇਖਦੇ ਹੋਏ ਕੋਈ ਵੀ ਪ੍ਰਵਾਸੀ ਭਾਰਤੀ ਭਾਰਤ ਵਿਚ ਪੂੰਜੀ ਨਿਵੇਸ਼ ਕਰਨ ਲਈ ਤਿਆਰ ਨਹੀਂ ਹੈ। ਸਰਕਾਰਾਂ ਨੂੰ ਅਜਿਹੀਆਂ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ ਕੇ ਦੇਸ਼ ਵਿਚ ਵੱਧ ਤੋਂ ਵੱਧ ਪ੍ਰਵਾਸੀ ਪੂੰਜੀ ਨਿਵੇਸ਼ ਕਰ ਸਕਣ।


Bharat Thapa

Content Editor

Related News