ਪ੍ਰਵਾਸੀ ਮਜ਼ਦੂਰ ਨੇ ਪੰਜਾਬੀਆਂ ਲਈ ਵਰਤੀ ਭੱਦੀ ਸ਼ਬਦਾਵਲੀ, ਨਿਹੰਗ ਸਿੰਘਾਂ ਨੇ ਕੀਤਾ ਪੁਲਸ ਹਵਾਲੇ
Friday, Mar 22, 2024 - 05:24 PM (IST)
ਸਮਰਾਲਾ (ਅਜੇ ਗਰਗ): ਨਿਹੰਗ ਸਿੰਘਾਂ ਨੇ ਪੰਜਾਬੀਆਂ ਬਾਰੇ ਗਲਤ ਸ਼ਬਦਾਵਲੀ ਵਰਤਣ ਵਾਲੇ ਇਕ ਪ੍ਰਵਾਸੀ ਮਜ਼ਦੂਰ ਨੂੰ ਕਾਬੂ ਕਰ ਕੇ ਪੁਲਸ ਹਵਾਲੇ ਕੀਤਾ ਹੈ। ਉਕਤ ਪ੍ਰਵਾਸੀ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ ਜਿਸ ਵਿਚ ਉਹ ਪੰਜਾਬੀਆਂ ਬਾਰੀ ਗਲਤ ਸ਼ਬਦਾਵਲੀ ਵਰਤਦਾ ਨਜ਼ਰ ਆਇਆ ਸੀ।
ਇਹ ਖ਼ਬਰ ਵੀ ਪੜ੍ਹੋ - ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਜਰੀਵਾਲ ਤੇ ਕਾਂਗਰਸ ਦੇ ਹੱਕ 'ਚ ਬੁਲੰਦ ਕੀਤੀ ਆਵਾਜ਼
ਜਾਣਕਾਰੀ ਮੁਤਾਬਕ ਪ੍ਰਵਾਸੀ ਮਜ਼ਦੂਰ ਵੱਲੋਂ ਇਕ ਵੀਡੀਓ ਬਣਾ ਕੇ ਵਾਇਰਲ ਕੀਤੀ ਗਈ ਸੀ, ਜਿਸ ਵਿਚ ਉਸ ਵੱਲੋਂ ਪੰਜਾਬੀਆਂ ਦੇ ਲਈ ਮੰਦੀ ਸ਼ਬਦਾਵਲੀ ਵਰਤੀ ਗਈ ਸੀ। ਇਸ ਤੋਂ ਬਾਅਦ ਪੰਜਾਬੀਆਂ ਵੱਲੋਂ ਇਸ ਪ੍ਰਵਾਸੀ ਮਜ਼ਦੂਰ ਨੂੰ ਲੱਭਣ ਦੀ ਕਾਰਵਾਈ ਸ਼ੁਰੂ ਕੀਤੀ ਗਈ। ਉਸ ਨੂੰ ਪਤਾ ਲੱਗਿਆ ਕਿ ਪ੍ਰਵਾਸੀ ਮਜ਼ਦੂਰ ਪਿੰਡ ਕੋਟਲੇ ਦੇ ਨਜ਼ਦੀਕ ਇਕ ਡੇਰੇ ਦੇ ਰਾਹ ਤੇ ਜੂਸ ਦੀ ਰੇੜੀ ਲਗਾਉਂਦਾ ਹੈ ਅਤੇ ਨਾਲ ਹੀ ਲੱਗਦੇ ਖੇਤਾਂ ਵਿਚ ਮੋਟਰ 'ਤੇ ਰਹਿੰਦਾ ਹੈ। ਅੱਜ ਨਿਹੰਗ ਸਿੰਘਾਂ ਵੱਲੋਂ ਇਸ ਨੂੰ ਫੜਿਆ ਗਿਆ ਤੇ ਉਸ ਨੂੰ ਉਕਤ ਵਾਇਰਲ ਵੀਡੀਓ ਸਮੇਤ ਪੁਲਸ ਹਵਾਲੇ ਕੀਤਾ ਗਿਆ। ਉਨ੍ਹਾਂ ਨੇ ਪੁਲਸ ਨੂੰ ਅਪੀਲ ਕੀਤੀ ਹੈ ਕਿ ਉਕਤ ਪ੍ਰਵਾਸੀ ਮਜ਼ਦੂਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਇਸ ਨਾਲ ਪੰਜਾਬ ਵਿਚ ਮਾਹੌਲ ਨਾ ਖ਼ਰਾਬ ਹੋਵੇ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪੁਲਸ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਲਿਆ ਹਿਰਾਸਤ 'ਚ
ਇਸ ਸਬੰਧੀ ਜਦੋਂ ਸਮਰਾਲਾ ਦੇ ਡੀ.ਐੱਸ.ਪੀ. ਤਰਲੋਚਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਵੱਖ-ਵੱਖ ਧਰਾਵਾਂ ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8