ਇਮੀਗ੍ਰੇਸ਼ਨ ਕੰਪਨੀ ਵਿਚ ਕੰਮ ਕਰਨ ਵਾਲੀ ਨੌਜਵਾਨ ਕੁੜੀ ਨੇ ਕੀਤੀ ਖ਼ੁਦਕੁਸ਼ੀ
Friday, Feb 07, 2025 - 06:21 PM (IST)
![ਇਮੀਗ੍ਰੇਸ਼ਨ ਕੰਪਨੀ ਵਿਚ ਕੰਮ ਕਰਨ ਵਾਲੀ ਨੌਜਵਾਨ ਕੁੜੀ ਨੇ ਕੀਤੀ ਖ਼ੁਦਕੁਸ਼ੀ](https://static.jagbani.com/multimedia/2025_1image_14_45_055044700deadbody.jpg)
ਖਰੜ (ਅਮਰਦੀਪ) : ਖਰੜ ਵਿਖੇ ਇਕ ਨੌਜਵਾਨ ਲੜਕੀ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਦੀ ਪਛਾਣ ਦਿਵਿਆ ਮਹਾਜਨ (22) ਪੁੱਤਰੀ ਵਰਿੰਦਰ ਕੁਮਾਰ ਵਾਸੀ ਗੁਰਦਾਸਪੁਰ ਹਾਲ ਵਾਸੀ ਕੇਂਦਰੀ ਵਿਹਾਰ ਸੰਨੀ ਇਨਕਲੇਵ ਸੈਕਟਰ 125 ਖਰੜ ਵੱਜੋਂ ਹੋਈ ਹੈ। ਮ੍ਰਿਤਕ ਚੰਡੀਗੜ੍ਹ ਦੀ ਇਕ ਇਮੀਗ੍ਰੇਸ਼ਨ ਕੰਪਨੀ ਵਿਚ ਨੌਕਰੀ ਕਰਦੀ ਸੀ।
ਥਾਣਾ ਸਦਰ ਦੇ ਜਾਂਚ ਅਧਿਕਾਰੀ ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਲੜਕੀ ਨੇ ਕਮਰੇ ਵਿਚ ਫਾਹਾ ਲਿਆ ਹੋਇਆ ਹੈ। ਪੁਲਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਕਬਜ਼ੇ ਵਿਚ ਲੈ ਲਈ ਅਤੇ ਲੜਕੀ ਦੇ ਵਾਰਸਾਂ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਜਦੋਂ ਵੀ ਲੜਕੀ ਦੇ ਵਾਰਸ ਆਉਣਗੇ ਉਸ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਲੜਕੀ ਪਾਸੋਂ ਕੋਈ ਵੀ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ।