England ਭੇਜਣ ਦੇ ਨਾਂ ''ਤੇ ਠੱਗ ਲਏ ਸਾਢੇ 4 ਲੱਖ ਰੁਪਏ
Tuesday, Feb 18, 2025 - 03:51 PM (IST)

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇੰਗਲੈਂਡ ਭੇਜਣ ਦੇ ਨਾਂ 'ਤੇ ਸਾਢੇ 4 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਊਧਮ ਸਿੰਘ ਵਾਸੀ ਪਿੰਡ ਚੂਹੜਵਾਲ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਗੁਲਜ਼ਾਰ ਸਿੰਘ ਤੇ ਸੁਮਿਤ ਸਿੰਘ ਵਾਸੀ ਨਿਊ ਅਸ਼ੋਕ ਨਗਰ ਨੂੰ ਉਸ ਦੇ ਮੁੰਡਿਆਂ ਨੂੰ ਇੰਗਲੈਂਡ ਭੇਜਣ ਦੇ ਨਾਂ 'ਤੇ ਸਾਢੇ 4 ਲੱਖ ਰੁਪਏ ਦਿੱਤੇ ਸਨ, ਪਰ ਉਕਤ ਲੋਕਾਂ ਨੇ ਨਾ ਤਾਂ ਉਸ ਦੇ ਪੁੱਤ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਮਗਰੋਂ ਪੁਲਸ ਨੇ ਦੋਹਾਂ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਡਿਪੋਰਟ ਹੋ ਕੇ ਵੀ ਨਾ ਟਲ਼ਿਆ ਪੰਜਾਬੀ ਮੁੰਡਾ, ਜੁਗਾੜ ਲਗਾ ਕੇ ਮੁੜ ਪੁੱਜਿਆ ਅਮਰੀਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8