ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ, 4.05 ਲੱਖ ਰੁਪਏ ਠੱਗੇ
Friday, Sep 12, 2025 - 06:39 PM (IST)

ਲੁਧਿਆਣਾ (ਰਾਮ) : ਥਾਣਾ ਸਲੇਮ ਟਾਬਰੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ 4.05 ਲੱਖ ਰੁਪਏ ਹੜਪਣ ਦੇ ਦੋਸ਼ੀ ’ਤੇ ਪਰਚਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਨੈਂਸੀ ਠਾਕੁਰ ਰਿਅਲ ਗੇਟਵੇ ਆਫ਼ ਮਾਈਗ੍ਰੇਸ਼ਨ ਸੈਕਟਰ 55, ਮੋਹਾਲੀ ਫੇਜ਼ 1 ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਲਈ ਕੇਂਦਰ ਦਾ ਇਕ ਹੋਰ ਅਹਿਮ ਫ਼ੈਸਲਾ! ਜਲਦ ਮਿਲੇਗਾ ਖ਼ਾਸ ਤੋਹਫ਼ਾ
ਸ਼ਿਕਾਇਤਕਰਤਾ ਜਸਪਾਲ ਸਿੰਘ ਦੀ ਸ਼ਿਕਾਇਤ ’ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਦੇ ਅਨੁਸਾਰ ਉਸ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ ਮੁਲਜ਼ਮ ਔਰਤ ਨੇ 4,05,000 ਰੁਪਏ ਹੜੱਪ ਲਏ। ਦੋਸ਼ ਹੈ ਕਿ ਪੈਸੇ ਲੈਣ ਦੇ ਬਾਵਜੂਦ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਪੈਸੇ ਵੀ ਵਾਪਸ ਨਹੀਂ ਕੀਤੇ। ਥਾਣਾ ਸਲੇਮ ਟਾਬਰੀ ਪੁਲਸ ਨੇ ਸ਼ਿਕਾਇਤ ’ਤੇ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਉਚਿਤ ਕਾਰਵਾਈ ਕੀਤੀ ਜਾਵੇਗੀ ਅਤੇ ਸਾਰੇ ਪਹਿਲੂਆਂ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8