ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 3.80 ਲੱਖ ਰੁਪਏ ਦੀ ਠੱਗੀ

Monday, Aug 17, 2026 - 01:07 PM (IST)

ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 3.80 ਲੱਖ ਰੁਪਏ ਦੀ ਠੱਗੀ

ਲੁਧਿਆਣਾ (ਰਿਸ਼ੀ)- ਨਿਊਜ਼ੀਲੈਂਡ ਭੇਜਣ ਦੇ ਸੁਪਨੇ ਵਿਖਾ ਕੇ 3 ਲੱਖ 80 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਿੰਦਰ ਸਿੰਘ ਨਿਵਾਸੀ ਨਿਊ ਜਨਤਾ ਨਗਰ ਵਜੋਂ ਹੋਈ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਨਰਿੰਦਰਪਾਲ ਸਿੰਘ ਨਿਵਾਸੀ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਦੇ ਪੁੱਤਰ ਮਨਪ੍ਰੀਤ ਸਿੰਘ ਅਤੇ ਨੂੰਹ ਅਨੀਲਾ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਉਕਤ ਨਕਦੀ ਲਈ ਸੀ ਪਰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ।


author

Anmol Tagra

Content Editor

Related News