ਇਮੀਗ੍ਰੇਸ਼ਨ ਕੰਸਲਟੈਂਸੀ ਦਾ ਲਾਇਸੰਸ ਰੱਦ, ਜਾਣੋ ਵਜ੍ਹਾ

Saturday, Feb 08, 2025 - 02:44 PM (IST)

ਇਮੀਗ੍ਰੇਸ਼ਨ ਕੰਸਲਟੈਂਸੀ ਦਾ ਲਾਇਸੰਸ ਰੱਦ, ਜਾਣੋ ਵਜ੍ਹਾ

ਸੰਗਰੂਰ (ਸਿੰਗਲਾ, ਵਿਵੇਕ ਸਿੰਧਵਾਨੀ, ਜ.ਬ.)- ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਸੰਦੀਪ ਰਿਸ਼ੀ ਨੇ ਦੱਸਿਆ ਕਿ ​ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸਕਰੀ ਰੋਕੂ ਐਕਟ ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ M/s D&T Immigration at Dharmpal road Opp. Dullat, 2nd Floor, Sangrur ਦੇ ਨਾਂ ’ਤੇ ਦਰਸ਼ਪ੍ਰੀਤ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਕਿਸ਼ਨ ਬਾਗ ਕਾਲੋਨੀ, ਸੰਗਰੂਰ ਨੂੰ ਕੰਸਲਟੈਂਸੀ ਦਾ ਲਾਇਸੈਂਸ ਨੰਬਰ 237/ਡੀ.ਸੀ/ਐਮ.ਏ/ਸੰਗਰੂਰ/ 2023 ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 06/08/2028 ਤੱਕ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਲਗਾਤਾਰ 2 ਦਿਨ ਬੰਦ ਰਹਿਣਗੇ ਸਕੂਲ

​​ਖਪਤਕਾਰ ਵੱਲੋਂ ਲਿਖਤੀ ਦਰਖਾਸਤ ਪੇਸ਼ ਕੀਤੀ ਗਈ ਸੀ ਕਿ ਉਹ ਆਪਣਾ ਲਾਇਸੈਂਸ ਸਰੰਡਰ ਕਰ ਰਿਹਾ ਹੈ। ਉਨ੍ਹਾਂ ਵੱਲੋਂ ਇਹ ਵੀ ਲਿਖਿਆ ਗਿਆ ਸੀ ਕਿ ਉਸਦਾ ਲਾਇਸੈਂਸ ਕਿਸੇ ਵੀ ਕੇਸ ’ਚ ਲੋੜੀਂਦਾ ਨਹੀਂ ਹੈ ਅਤੇ ਨਾ ਹੀ ਕਿਸੇ ਵੀ ਕੇਸ ’ਚ ਸ਼ਾਮਲ ਹੈ। ​ਪੰਜਾਬ ਟਰੈਵਲ ਪ੍ਰੋਫੈਸ਼ਨਲ ਰੇਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ 8 (1) ’ਚ ਦਰਜ ਉਪਬੰਧ ਅਨੁਸਾਰ ਖਪਤਕਾਰ ਦਾ ਲਾਇਸੈਂਸ ਰੱਦ ਕੀਤਾ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - Punjab: ਹੋਟਲ 'ਚ ਚੱਲ ਰਿਹਾ ਸੀ 'ਗੰਦਾ' ਧੰਦਾ! ਉੱਪਰੋਂ ਜਾ ਪਹੁੰਚੇ ਨਿਹੰਗ ਸਿੰਘ, ਕੰਧਾਂ ਟੱਪ-ਟੱਪ ਭੱਜੇ ਮੁੰਡੇ ਕੁੜੀਆਂ

​​ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਇਸ ਲਈ ਖਪਤਕਾਰ ਵੱਲੋਂ ਪ੍ਰਾਪਤ ਹੋਈ ਪ੍ਰਤੀ ਬੇਨਤੀ ਅਤੇ ਉਪਰੋਕਤ ਪ੍ਰਸਥਿਤੀਆਂ ਦੇ ਮੱਦੇਨਜ਼ਰ ਦਰਸ਼ਪ੍ਰੀਤ ਸਿੰਘ ਨੂੰ ਜਾਰੀ ਕੀਤਾ ਗਿਆ ਕੰਸਲਟੈਂਸੀ ਦਾ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ। ਇਸ ਲਾਇਸੈਂਸ ਨਾਲ ਸਬੰਧਤ ਦੇ ਖਿਲਾਫ ਕੋਈ ਸ਼ਿਕਾਇਤ/ਕੇਸ ਹੋਵੇਗਾ ਤਾਂ ਇਸ ਸਬੰਧੀ ਦਰਸ਼ਪ੍ਰੀਤ ਸਿੰਘ ਖੁਦ ਜ਼ਿੰਮੇਵਾਰ ਹੋਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News