''ਪੰਜਾਬ ਬੰਦ'' ਦਾ ਫਿਰੋਜ਼ਪੁਰ ''ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ
Thursday, Jul 30, 2026 - 11:42 AM (IST)
ਫਿਰੋਜ਼ਪੁਰ (ਕੁਮਾਰ) : ਸਫ਼ਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਸਫ਼ਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਬਰਨਾਲਾ 'ਚ ਸਫਾਈ ਸੇਵਕਾਂ ਅਤੇ ਔਰਤਾਂ ਉੱਪਰ ਪੁਲਸ ਵੱਲੋਂ ਕੀਤੇ ਗਏ ਤਸ਼ੱਦਦ ਦੇ ਵਿਰੋਧ 'ਚ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ 'ਤੇ ਅੱਜ ਫਿਰੋਜ਼ਪੁਰ 'ਚ ਮੁਕੰਮਲ ਬੰਦ ਰਿਹਾ। ਸਫਾਈ ਸੇਵਕਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਪੰਜਾਬ ਭਰ 'ਚ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਅੱਜ ਬਾਜ਼ਾਰ ਤੇ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ! ਸਮਰਾਲਾ 'ਚ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ...
ਉਨ੍ਹਾਂ ਮੰਗ ਕੀਤੀ ਕਿ ਸਾਰੇ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕੀਤਾ ਜਾਵੇ, ਠੇਕਾ ਪ੍ਰਣਾਲੀ ਖ਼ਤਮ ਕੀਤੀ ਜਾਵੇ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦਿੱਤੀ ਜਾਵੇ, 10 ਸਾਲਾਂ ਦੀ ਨੀਤੀ ਰੱਦ ਕਰਨ ਦੇ ਨਾਲ-ਨਾਲ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਉਨ੍ਹਾਂ ਪਿਛਲੇ ਤਨਖ਼ਾਹ ਕਮਿਸ਼ਨ ਦੇ ਬਕਾਏ ਅਤੇ ਡੀ. ਏ. ਦੀਆਂ ਕਿਸ਼ਤਾਂ ਦੀ ਤੁਰੰਤ ਅਦਾਇਗੀ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਤਸ਼ੱਦਦ ਕਰਨ ਵਾਲੇ ਅਤੇ ਔਰਤਾਂ ਅਤੇ ਕੁੜੀਆਂ 'ਤੇ ਲਾਠੀਚਾਰਜ ਕਰਨ ਵਾਲੇ ਮੁਅੱਤਲ ਕੀਤੇ ਗਏ ਡੀ. ਐੱਸ. ਪੀ. ਅਤੇ ਐੱਸ. ਐੱਚ. ਓ. ਨੂੰ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਖ਼ਿਲਾਫ਼ ਐਸਸੀ/ਐਸਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਜਾਵੇ।
ਇਹ ਵੀ ਪੜ੍ਹੋ : ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ ਬਦਲਿਆ ਟ੍ਰੈਫਿਕ
ਅੱਜ ਹੜਤਾਲ ਕਾਰਨ ਸਾਰੇ ਬਾਜ਼ਾਰ ਅਤੇ ਦੁਕਾਨਾਂ ਬੰਦ ਰਹੀਆਂ, ਅਤੇ ਕਈ ਪ੍ਰਾਈਵੇਟ ਸਕੂਲ ਵੀ ਬੰਦ ਰਹੇ। ਹੜਤਾਲ ਦੌਰਾਨ ਕੈਮਿਸਟਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹੀਆਂ ਅਤੇ ਐਮਰਜੈਂਸੀ ਸੇਵਾਵਾਂ ਜਾਰੀ ਰਹੀਆਂ। ਸਫਾਈ ਸੇਵਕ ਯੂਨੀਅਨ, ਫਿਰੋਜ਼ਪੁਰ ਦੇ ਅਹੁਦੇਦਾਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਬੰਦ ਦੀ ਕਾਲ ਸ਼ਾਂਤੀ ਪੂਰਵਕ ਤਰੀਕੇ ਨਾਲ ਸਫਲ ਰਹੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨਾਂ ਦੀਆਂ ਮੰਗਾਂ ਅਤੇ ਬੰਦ ਨੂੰ ਪੂਰਾ ਸਮਰਥਨ ਦਿੱਤਾ ਹੈ। 'ਪੰਜਾਬ ਬੰਦ' ਦੇ ਸੱਦੇ ਨੂੰ ਲੈ ਕੇ ਫਿਰੋਜ਼ਪੁਰ ਪੁਲਸ ਨੇ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
