ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ

Friday, Apr 17, 2026 - 02:04 PM (IST)

ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ

ਜਲੰਧਰ (ਧਵਨ)-ਖਾੜੀ ਦੇਸ਼ਾਂ ’ਚ ਜਾਰੀ ਤਣਾਅ ਦਾ ਅਸਰ ਹੁਣ ਭਾਰਤ ਦੇ ਨਿਰਮਾਣ ਖੇਤਰ ’ਤੇ ਵੀ ਸਾਫ਼ ਵਿਖਾਈ ਦੇਣ ਲੱਗਾ ਹੈ। ਕੌਮਾਂਤਰੀ ਬਾਜ਼ਾਰ ’ਚ ਕੱਚੇ ਮਾਲ ਦੀਆਂ ਕੀਮਤਾਂ ’ਚ ਵਾਧੇ ਕਾਰਨ ਨਿਰਮਾਣ ਸਮੱਗਰੀ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਸੀਮੈਂਟ, ਸਰੀਆ, ਰੇਤ, ਬੱਜਰੀ ਅਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ’ਚ ਪਿਛਲੇ ਕੁਝ ਦਿਨਾਂ ਤੋਂ ਕਾਫ਼ੀ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਆਮ ਖ਼ਪਤਕਾਰਾਂ ਅਤੇ ਘਰ ਬਣਾਉਣ ਵਾਲਿਆਂ ਦੀ ਚਿੰਤਾ ਵਧ ਗਈ ਹੈ।

ਨਿਰਮਾਣ ਸਮੱਗਰੀ ਵਪਾਰੀਆਂ ਅਨੁਸਾਰ ਖਾੜੀ ਖੇਤਰ ’ਚ ਅਸਥਿਰਤਾ ਕਾਰਨ ਕੱਚੇ ਤੇਲ ਦੀਆਂ ਕੀਮਤਾਂ ’ਚ ਉਤਰਾਅ-ਚੜ੍ਹਾਅ ਆਇਆ ਹੈ, ਜਿਸ ਦਾ ਸਿੱਧਾ ਅਸਰ ਟ੍ਰਾਂਸਪੋਰਟ ਖ਼ਰਚੇ ’ਤੇ ਪਿਆ ਹੈ। ਡੀਜ਼ਲ ਅਤੇ ਪੈਟਰੋਲ ਮਹਿੰਗੇ ਹੋਣ ਨਾਲ ਮਾਲ ਢੋਹਣ ਦਾ ਖ਼ਰਚਾ ਕਾਫ਼ੀ ਵਧ ਗਿਆ ਹੈ, ਜਿਸ ਦਾ ਬੋਝ ਅਖ਼ੀਰ ਖ਼ਪਤਕਾਰਾਂ ’ਤੇ ਹੀ ਪਾਇਆ ਜਾ ਰਿਹਾ ਹੈ। ਸਿੱਟੇ ਵਜੋਂ, ਨਿਰਮਾਣ ਕਾਰਜ ਦੀ ਕੁੱਲ੍ਹ ਲਾਗਤ ’ਚ ਭਾਰੀ ਵਾਧਾ ਹੋ ਗਿਆ ਹੈ।

ਇਹ ਵੀ ਪੜ੍ਹੋ: Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ ਕੀਤੇ ਹੈਰਾਨੀਜਨਕ ਖ਼ੁਲਾਸੇ

ਘਰ ਬਣਾਉਣ ਦੀ ਯੋਜਨਾ ਬਣਾ ਰਹੇ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਤੋਂ ਤੈਅ ਬਜਟ ਹੁਣ ਵਿਗੜ ਚੁੱਕਾ ਹੈ। ਕਈ ਲੋਕਾਂ ਨੇ ਆਪਣੇ ਨਿਰਮਾਣ ਕਾਰਜ ਨੂੰ ਹੌਲੀ ਕਰ ਦਿੱਤਾ ਹੈ ਜਾਂ ਕੁਝ ਸਮੇਂ ਲਈ ਰੋਕ ਦਿੱਤਾ ਹੈ। ਖ਼ਾਸ ਕਰਕੇ ਮੱਧ ਵਰਗ ਅਤੇ ਪੇਂਡੂ ਖੇਤਰਾਂ 'ਚ ਇਹ ਸਮੱਸਿਆ ਹੋਰ ਗੰਭੀਰ ਹੁੰਦੀ ਜਾ ਰਹੀ ਹੈ, ਜਿੱਥੇ ਲੋਕਾਂ ਲਈ ਵਾਧੂ ਖ਼ਰਚਾ ਚੁੱਕਣਾ ਮੁਸ਼ਕਲ ਹੋ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਖਾੜੀ ਦੇਸ਼ਾਂ ਦੀ ਸਥਿਤੀ ਜਲਦ ਆਮ ਵਰਗੀ ਨਾ ਹੋਈ ਤਾਂ ਆਉਣ ਵਾਲੇ ਸਮੇਂ ’ਚ ਨਿਰਮਾਣ ਖੇਤਰ ’ਚ ਹੋਰ ਜ਼ਿਆਦਾ ਮਹਿੰਗਾਈ ਵੇਖਣ ਨੂੰ ਮਿਲ ਸਕਦੀ ਹੈ। ਇਸ ਦੇ ਨਾਲ ਹੀ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਉਹ ਇਸ ਸਥਿਤੀ ’ਚ ਰਾਹਤ ਦੇਣ ਲਈ ਠੋਸ ਕਦਮ ਚੁੱਕੇ, ਤਾਂ ਜੋ ਆਮ ਲੋਕਾਂ ਨੂੰ ਕੁਝ ਸੁੱਖ ਦਾ ਸਾਹ ਮਿਲ ਸਕੇ।

ਇਸ ਤੋਂ ਇਲਾਵਾ ਠੇਕੇਦਾਰਾਂ ਅਤੇ ਬਿਲਡਰਾਂ ਦਾ ਕਹਿਣਾ ਹੈ ਕਿ ਲਾਗਤ ਵਧਣ ਨਾਲ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ ’ਤੇ ਵੀ ਅਸਰ ਪੈ ਰਿਹਾ ਹੈ। ਕਈ ਛੋਟੇ ਬਿਲਡਰ ਨਵੇਂ ਪ੍ਰਾਜੈਕਟ ਸ਼ੁਰੂ ਕਰਨ ਤੋਂ ਝਿਜਕ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਭਵਿੱਖ ’ਚ ਲਾਗਤ ਹੋਰ ਵਧਣ ਦਾ ਖ਼ਦਸ਼ਾ ਹੈ। ਇਸ ਨਾਲ ਰੀਅਲ ਅਸਟੇਟ ਖੇਤਰ ਦੀ ਰਫ਼ਤਾਰ ਵੀ ਹੌਲੀ ਪੈ ਸਕਦੀ ਹੈ ਅਤੇ ਰੁਜ਼ਗਾਰ ਦੇ ਮੌਕਿਆਂ ’ਤੇ ਵੀ ਮਾੜਾ ਪ੍ਰਭਾਵ ਪੈ ਸਕਦਾ ਹੈ। ਦੂਜੇ ਪਾਸੇ, ਆਮ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿਰਮਾਣ ਸਮੱਗਰੀ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ।

ਇਹ ਵੀ ਪੜ੍ਹੋ: ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ ਲੈ ਕੇ ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News