ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
Monday, Jul 27, 2026 - 11:44 AM (IST)
ਜਲੰਧਰ (ਸੋਨੂੰ)- ਬਰਨਾਲਾ 'ਚ ਸਫ਼ਾਈ ਕਰਮਚਾਰੀਆਂ 'ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿਚ ਭਾਵੇਂ ਕਈ ਅਫ਼ਸਰਾਂ 'ਤੇ ਕਾਰਵਾਈ ਹੋਈ ਹੈ ਪਰ ਇਸ ਦੇ ਬਾਵਜੂਦ ਵਾਲਮੀਕਿ ਭਾਈਚਾਰੇ ਦਾ ਗੁੱਸਾ ਜ਼ੋਰਾਂ 'ਤੇ ਹੈ। ਘਟਨਾ ਕਾਰਨ ਵਾਲਮੀਕਿ ਭਾਈਚਾਰੇ ਦੇ ਨੁਮਾਇੰਦਿਆਂ ਨੇ ਆਮ ਜਨਤਾ, ਵਪਾਰਕ ਸੰਗਠਨਾਂ, ਸਮਾਜਿਕ ਸੰਸਥਾਵਾਂ ਅਤੇ ਵੱਖ-ਵੱਖ ਖੇਤਰਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਸੀ। ਪੰਜਾਬ ਬੰਦ ਦੀ ਕਾਲ ਦਾ ਅਸਰ ਜਲੰਧਰ ਵਿਚ ਵੀ ਵੇਖਣ ਨੂੰ ਮਿਲਿਆ। ਦੁਕਾਨਦਾਰਾਂ ਨੇ ਅੱਜ ਸ਼ੇਖਾਂ ਬਾਜ਼ਾਰ, ਕਿਸ਼ਨਪੁਰਾ ਅਤੇ ਹੋਰ ਬਾਜ਼ਾਰ ਬੰਦ ਕਰਵਾਏ। ਸਾਰੀਆਂ ਦੁਕਾਨਾਂ ਬੰਦ, ਬਾਜ਼ਾਰ ਬੰਦ ਹਨ ਅਤੇ ਸੜਕਾਂ 'ਤੇ ਸੰਨਾਟਾ ਪਸਰਿਆ ਪਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਿਰਫ਼ ਐਮਰਜੈਂਸੀ ਸੇਵਾਵਾਂ ਲਈ ਹੀ ਛੋਟ ਦਿੱਤੀ ਗਈ ਹੈ। ਸ਼ਹਿਰ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਇਥੇ ਇਹ ਵੀ ਦੱਸ ਦੇਈਏ ਕਿ ਇਸ ਬੰਦ ਦੇ ਸੱਦੇ ਦੇ ਮੱਦੇਨਜ਼ਰ ਜਲੰਧਰ ਵਿਚ ਕਈ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ। ਜਲੰਧਰ ਦੇ ਕਈ ਨਾਮੀ ਸਕੂਲਾਂ ਨੇ ਬਕਾਇਦਾ ਬੱਚਿਆਂ ਦੇ ਮਾਪਿਆਂ ਨੂੰ ਫੋਨ 'ਤੇ ਮੈਸੇਜ ਭੇਜ ਛੁੱਟੀ ਸੰਬੰਧੀ ਜਾਣੂੰ ਕਰਵਾਇਆ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਆਕ੍ਰਿਸ਼ੀ ਜੈਨ ਨੇ ਦੱਸਿਆ ਕਿ ਵਾਲਮੀਕਿ ਭਾਈਚਾਰੇ ਨੇ ਅੱਜ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੂੰ ਦੱਸਿਆ ਕਿ ਵਾਲਮੀਕਿ ਭਾਈਚਾਰੇ ਦੇ ਲੋਕ ਭਗਵਾਨ ਵਾਲਮੀਕਿ ਚੌਕ (ਜੋਤੀ ਚੌਕ) 'ਤੇ ਇਕੱਠੇ ਹੋਏ ਹਨ ਅਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪੁਲਸ ਨੇ ਮੁੱਖ ਚੌਕ 'ਤੇ ਪੁਲਸ ਫੋਰਸ ਤਾਇਨਾਤ ਕੀਤੀ ਹੈ। ਪੁਲਸ ਦਾ ਮਕਸਦ ਹੈ ਕਿ ਵਿਰੋਧ ਪ੍ਰਦਰਸ਼ਨ ਸ਼ਾਂਤਮਈ ਹੋਣ ਅਤੇ ਕਿਸੇ ਵੀ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਾ ਆਵੇ। ਵਾਲਮੀਕਿ ਸੰਗਠਨਾਂ ਨੇ ਸਰਬਸੰਮਤੀ ਨਾਲ ਭਰੋਸਾ ਦਿੱਤਾ ਹੈ ਕਿ ਉਹ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ। ਇਸ ਸਮੇਂ ਦੌਰਾਨ ਪੁਲਸ ਨੇ ਜਨਤਾ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
ਦਰਅਸਲ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਾਰੀ ਘਟਨਾ ਦੀ ਨਿਰਪੱਖ ਜਾਂਚ ਕੀਤੀ ਜਾਵੇ। ਦੋਸ਼ੀ ਪੁਲਸ ਅਧਿਕਾਰੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪ੍ਰਭਾਵਿਤ ਕਰਮਚਾਰੀਆਂ ਨੂੰ ਤੁਰੰਤ ਇਨਸਾਫ਼ ਦਿਵਾਇਆ ਜਾਵੇ। ਪੰਜਾਬ ਬੰਦ ਦੇ ਮੱਦੇਨਜ਼ਰ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਾਂਤੀਪੂਰਨ ਰੈਲੀਆਂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਵਿਰੋਧ ਪ੍ਰਦਰਸ਼ਨਾਂ ਦੇ ਪ੍ਰਬੰਧਕਾਂ ਨੇ ਸਾਰੇ ਸਮਰਥਕਾਂ ਅਤੇ ਜਨਤਾ ਨੂੰ ਇਸ ਅੰਦੋਲਨ ਦੌਰਾਨ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਲੋਕਤੰਤਰੀ ਪਹੁੰਚ ਅਪਣਾਉਣ ਦੀ ਵਿਸ਼ੇਸ਼ ਅਪੀਲ ਕੀਤੀ ਹੈ। ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿੰਮੇਵਾਰੀ ਨਾਲ ਸਹਿਯੋਗ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਦਰਸ਼ਨਾਂ ਦੌਰਾਨ ਜਨਤਾ ਨੂੰ ਅਸੁਵਿਧਾ ਨਾ ਹੋਵੇ ਅਤੇ ਸੂਬੇ 'ਚ ਕਾਨੂੰਨ ਵਿਵਸਥਾ ਬਣਾਈ ਰਹੇ।

ਇਹ ਵੀ ਪੜ੍ਹੋ: Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ ਵੇਖ ਕੇ ਮਾਪਿਆਂ ਦੇ ਉੱਡੇ ਹੋਸ਼

ਕੀ ਹੈ ਮਾਮਲਾ
ਦੱਸਣਯੋਗ ਹੈ ਕਿ 22 ਜੁਲਾਈ ਨੂੰ ਬਰਨਾਲਾ ਵਿਚ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ 'ਤੇ ਪੁਲਸ ਨੇ ਲਾਠੀਚਰਾਜ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਐਕਸ਼ਨ ਲੈਂਦੇ ਹੋਏ ਬਰਨਾਲਾ ਦੇ ਡੀ. ਐੱਸ. ਪੀ. ਨੂੰ ਸਸਪੈਂਡ ਕਰ ਦਿੱਤਾ। ਇਸ ਕਾਰਵਾਈ ਤੋਂ ਬਾਅਦ ਵੀ ਵਾਲਮੀਕਿ ਭਾਈਚਾਰੇ ਦਾ ਗੁੱਸਾਂ ਸ਼ਾਂਤ ਨਹੀਂ ਹੋਇਆ। ਜਿਨ੍ਹਾਂ ਨੇ ਸਰਕਾਰ ਅੱਗੇ ਦੋ ਮੰਗਾਂ ਰੱਖੀਆਂ ਹਨ। ਜਿਸ ਵਿਚ ਮੰਗ ਕੀਤੀ ਗਈ ਹੈ ਕਿ ਨਿਹੱਥੇ ਸਫਾਈ ਸੇਵਕਾਂ 'ਤੇ ਉਪਰ ਲਾਠੀਚਾਰਜ ਦੀ ਕਰਨ ਦੀ ਘਟਨਾ ਦੀ ਨਿਰਪੱਖ ਜਾਂਚ ਜਾਵੇ ਅਤੇ ਦੂਜਾ ਲਾਠੀਚਾਰਜ ਕਰਨ ਵਾਲੇ ਅਫਸਰਾਂ ਅਤੇ ਮੁਲਾਜ਼ਮਾਂ 'ਤੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ: ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
