Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ ਹੁਣ...
Sunday, Apr 05, 2026 - 03:31 PM (IST)
ਜਲੰਧਰ (ਧਵਨ)-ਖਾੜੀ ਦੇਸ਼ਾਂ ਵਿਚ ਚੱਲ ਰਹੀ ਜੰਗ ਦਾ ਅਸਰ ਹੁਣ ਜਲੰਧਰ ਵਿਚ ਸਾਫ਼ ਤੌਰ ’ਤੇ ਵਿਖਾਈ ਦੇਣ ਲੱਗਾ ਹੈ। ਸ਼ਹਿਰ ਅਤੇ ਦਿਹਾਤੀ ਇਲਾਕਿਆਂ ਵਿਚ ਕਮਰਸ਼ੀਅਲ ਅਤੇ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ, ਜਿਸ ਕਾਰਨ ਖ਼ਪਤਕਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫੈਕਟਰੀਆਂ ਵਿਚ ਕੰਮ ਕਰਨ ਵਾਲੇ ਮਜ਼ਦੂਰ ਵਰਗ ਦੀ ਸਥਿਤੀ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਗੈਸ ਸਿਲੰਡਰ ਮਿਲ ਹੀ ਨਹੀਂ ਰਿਹਾ।
ਇਹ ਵੀ ਪੜ੍ਹੋ: ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ ਚਾਹ ਦੋ ਦਿਨ ਰਹਿਣ ਮਗਰੋਂ...
ਘਰੇਲੂ ਖ਼ਪਤਕਾਰਾਂ ਦਾ ਕਹਿਣਾ ਹੈ ਕਿ ਆਨਲਾਈਨ ਬੁਕਿੰਗ ਸਿਸਟਮ ਪੂਰੀ ਤਰ੍ਹਾਂ ਫੇਲ੍ਹ ਹੋ ਗਿਆ ਹੈ। ਸਿਲੰਡਰ ਬੁੱਕ ਕਰਵਾਉਣ ਦੇ ਬਾਵਜੂਦ ਕਈ ਦਿਨਾਂ ਤੱਕ ਡਿਲੀਵਰੀ ਨਹੀਂ ਹੋ ਰਹੀ। ਜਿਨ੍ਹਾਂ ਪਰਿਵਾਰਾਂ ਕੋਲ ਸਿਰਫ਼ ਇਕ ਹੀ ਸਿਲੰਡਰ ਹੈ, ਉਹ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ, ਕਿਉਂਕਿ ਗੈਸ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਕਈ ਦਿਨਾਂ ਤੱਕ ਇੰਤਜ਼ਾਰ ਕਰਨਾ ਪੈ ਰਿਹਾ ਹੈ। ਕਮਰਸ਼ੀਅਲ ਗੈਸ ਖ਼ਪਤਕਾਰਾਂ ਨੇ ਵੀ ਸਥਿਤੀ ਨੂੰ ਗੰਭੀਰ ਦੱਸਿਆ ਹੈ। ਹੋਟਲ, ਢਾਬੇ ਅਤੇ ਛੋਟੇ ਕਾਰੋਬਾਰ ਚਲਾਉਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਗੈਸ ਦੀ ਕਮੀ ਕਾਰਨ ਉਨ੍ਹਾਂ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਕਈ ਥਾਵਾਂ ’ਤੇ ਕਮਰਸ਼ੀਅਲ ਸਿਲੰਡਰ ਬਲੈਕ ਵਿਚ ਉੱਚੀਆਂ ਕੀਮਤਾਂ ’ਤੇ ਵੇਚੇ ਜਾ ਰਹੇ ਹਨ, ਜਿਸ ਨਾਲ ਆਰਥਿਕ ਬੋਝ ਹੋਰ ਵਧ ਗਿਆ ਹੈ।

ਖ਼ਪਤਕਾਰਾਂ ਨੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਇਸ ਸਮੱਸਿਆ ਨੂੰ ਲੈ ਕੇ ਕੋਈ ਠੋਸ ਕਦਮ ਨਹੀਂ ਚੁੱਕ ਰਿਹਾ। ਲੋਕਾਂ ਨੇ ਮੰਗ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਤੁਰੰਤ ਸ਼ਹਿਰ ਅਤੇ ਦਿਹਾਤੀ ਇਲਾਕਿਆਂ ਦੀਆਂ ਗੈਸ-ਏਜੰਸੀਆਂ ਦੀ ਮੀਟਿੰਗ ਬੁਲਾਵੇ ਅਤੇ ਉਨ੍ਹਾਂ ਨੂੰ ਨਿਯਮਿਤ ਸਪਲਾਈ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕਰੇ। ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਖਾੜੀ ਦੇਸ਼ਾਂ ਵਿਚ ਜਾਰੀ ਜੰਗ ਲੰਬੀ ਖਿੱਚ ਸਕਦੀ ਹੈ, ਜਿਸ ਕਾਰਨ ਗੈਸ ਦੀ ਸਪਲਾਈ ਵਿਚ ਜਲਦੀ ਸੁਧਾਰ ਦੀ ਉਮੀਦ ਘੱਟ ਨਜ਼ਰ ਆ ਰਹੀ ਹੈ। ਅਜਿਹੇ ਵਿਚ ਪ੍ਰਸ਼ਾਸਨ ਨੂੰ ਬਦਲਵੇਂ ਪ੍ਰਬੰਧ ਕਰਨ ਅਤੇ ਖ਼ਪਤਕਾਰਾਂ ਨੂੰ ਰਾਹਤ ਦੇਣ ਲਈ ਠੋਸ ਰਣਨੀਤੀ ਬਣਾਉਣੀ ਚਾਹੀਦੀ ਹੈ ਤਾਂ ਕਿ ਆਮ ਜਨਤਾ ਨੂੰ ਰਾਹਤ ਮਿਲ ਸਕੇ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਇਸ ਦੇ ਇਲਾਵਾ ਕਈ ਖ਼ਪਤਕਾਰਾਂ ਨੇ ਇਹ ਵੀ ਸ਼ਿਕਾਇਤ ਕੀਤੀ ਹੈ ਕਿ ਗੈਸ ਏਜੰਸੀਆਂ ਦੇ ਫੋਨ ਨੰਬਰ ਜਾਂ ਤਾਂ ਲਗਾਤਾਰ ਰੁੱਝੇ ਰਹਿੰਦੇ ਹਨ ਜਾਂ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਜਾਂਦਾ। ਖ਼ਪਤਕਾਰਾਂ ਨੂੰ ਆਪਣੀ ਸਮੱਸਿਆ ਦੇ ਹੱਲ ਲਈ ਏਜੰਸੀਆਂ ਦੇ ਚੱਕਰ ਲਾਉਣੇ ਪੈ ਰਹੇ ਹਨ, ਜਿਸ ਨਾਲ ਸਮੇਂ ਅਤੇ ਮਿਹਨਤ ਦੋਵਾਂ ਦੀ ਬਰਬਾਦੀ ਹੋ ਰਹੀ ਹੈ। ਦਿਹਾਤੀ ਇਲਾਕਿਆਂ ਵਿਚ ਸਥਿਤੀ ਹੋਰ ਵੀ ਗੰਭੀਰ ਦੱਸੀ ਜਾ ਰਹੀ ਹੈ, ਜਿੱਥੇ ਸਪਲਾਈ ਹੋਰ ਜ਼ਿਆਦਾ ਪ੍ਰਭਾਵਿਤ ਹੈ। ਸਥਾਨਕ ਲੋਕਾਂ ਅਤੇ ਸਮਾਜਿਕ ਜਥੇਬੰਦੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਸੰਕਟ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਗੈਸ ਦੀ ਸਪਲਾਈ ਨੂੰ ਪਹਿਲ ਦੇ ਆਧਾਰ ’ਤੇ ਬਹਾਲ ਕੀਤਾ ਜਾਵੇ। ਉਨ੍ਹਾਂ ਸੁਝਾਅ ਦਿੱਤਾ ਕਿ ਜ਼ਰੂਰਤ ਪੈਣ ’ਤੇ ਵਾਧੂ ਸਟਾਕ ਦਾ ਪ੍ਰਬੰਧ ਕੀਤਾ ਜਾਵੇ ਅਤੇ ਕਾਲਾਬਾਜ਼ਾਰੀ ’ਤੇ ਸਖ਼ਤੀ ਨਾਲ ਰੋਕ ਲਾਈ ਜਾਵੇ।
ਇਹ ਵੀ ਪੜ੍ਹੋ: ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ ਤੋਂ 10 ਮਾਰਚ 2027 ਤੱਕ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Al
