ਹੱਡ ਚੀਰਵੀਂ ਠੰਡ ਵਿਚਾਲੇ ਪੰਜਾਬੀਆਂ ਨੂੰ ਜ਼ਰੂਰੀ ਸਲਾਹ, ਬੇਹੱਦ ਧਿਆਨ ਦੇਣ ਦੀ ਲੋੜ
Thursday, Jan 02, 2025 - 10:11 AM (IST)
ਫਾਜ਼ਿਲਕਾ (ਨਾਗਪਾਲ) : ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੀ ਹੱਡ ਚੀਰਵੀਂ ਠੰਡ ਨਾਲ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਹੁਣ ਇਲਾਕੇ ’ਚ ਸੀਤ ਲਹਿਰ ਨੇ ਹੋਰ ਜ਼ੋਰ ਫੜ੍ਹ ਲਿਆ ਹੈ। ਜ਼ਿਲ੍ਹਾ ਸਿਹਤ ਵਿਭਾਗ ਫਾਜ਼ਿਲਕਾ ਨੇ ਸੀਤ ਲਹਿਰ ਦੇ ਚੱਲਦਿਆ ਇਸ ਤੋਂ ਬਚਾਅ ਸਬੰਧੀ ਜ਼ਿਲ੍ਹਾ ਵਾਸੀਆਂ ਲਈ ਸੁਝਾਅ ਦਿੱਤੇ ਹਨ। ਸਿਵਲ ਸਰਜਨ ਡਾ. ਲਹਿੰਬਰ ਰਾਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕਵਿਤਾ ਸਿੰਘ ਅਤੇ ਡਾ. ਐਰਿਕ ਨੇ ਦੱਸਿਆ ਕਿ ਖੁਸ਼ਕ ਸਰਦੀ ਦੇ ਮੌਸਮ ’ਚ ਬੱਚੇ, ਬਜ਼ੁਰਗ ਤੇ ਨੌਜਵਾਨ ਖੰਘ, ਜ਼ੁਕਾਮ, ਗਲਾ ਖ਼ਰਾਬ ਅਤੇ ਬੁਖ਼ਾਰ ਦੀ ਲਪੇਟ ’ਚ ਆ ਰਹੇ ਹਨ। ਇਹੋ ਜਿਹੇ ਮੌਸਮ ’ਚ ਬਜ਼ੁਰਗਾਂ ਅਤੇ ਬੱਚਿਆਂ ਲਈ ਠੰਡ ’ਚ ਜ਼ਿਆਦਾ ਦੇਰ ਰਹਿਣ ਨਾਲ ਗੰਭੀਰ ਮੈਡੀਕਲ ਸਥਿਤੀ ਪੈਦਾ ਹੋ ਸਕਦੀ ਹੈ। ਇਸ ਲਈ ਬਜ਼ੁਰਗ, ਬੱਚੇ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ 'ਤੇ ਸੈਰ ਕਰਨ ਜਾ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ।
ਇਹ ਵੀ ਪੜ੍ਹੋ : ਪੰਜਾਬ 'ਚ Free ਸਫ਼ਰ ਕਰਨ ਵਾਲੀਆਂ ਬੀਬੀਆਂ ਦੀਆਂ ਲੱਗੀਆਂ ਮੌਜਾਂ, ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਛੋਟੇ ਬੱਚਿਆ ਨੂੰ ਇਸ ਮੌਸਮ ’ਚ ਨਿਮੋਨੀਆ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨੇ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਇਸ ਲਈ ਛੋਟੇ ਬੱਚਿਆ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ’ਚ ਜੁਰਾਬਾਂ ਜ਼ਰੂਰ ਪਾਈਆ ਜਾਣ। ਉਨ੍ਹਾਂ ਦੱਸਿਆ ਕਿ ਸਰੀਰ ਦੇ ਤਾਪਮਾਨ ’ਚ ਗਿਰਾਵਟ ਨਾਲ ਬੋਲਣ ’ਚ ਕੰਬਣੀ, ਨੀਂਦ ਆਉਣਾ, ਮਾਸਪੇਸ਼ੀਆ ਦੀ ਕਠੋਰਤਾ ਅਤੇ ਸਾਹ ਲੈਣ ’ਚ ਮੁਸ਼ਕਲ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕਾਂਬੇ ਨੂੰ ਨਜ਼ਰ-ਅੰਦਾਜ਼ ਨਾ ਕਰੋ, ਕਿਉਂਕਿ ਇਹ ਸਰੀਰ ’ਚ ਗਰਮੀ ਦੀ ਕਮੀ ਦੇ ਸ਼ੁਰੂਆਤੀ ਲੱਛਣਾਂ ’ਚੋਂ ਇੱਕ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਨੂੰ ਪਵੇਗਾ ਮੀਂਹ! ਮੌਸਮ ਵਿਭਾਗ ਨੇ 14 ਜ਼ਿਲ੍ਹਿਆਂ 'ਚ ਜਾਰੀ ਕਰ 'ਤਾ Alert
ਉਨ੍ਹਾਂ ਕਿਹਾ ਕਿ ਠੰਡ ਤੋ ਬਚਾਅ ਲਈ ਗਰਮ ਕੱਪੜੇ ਪਾਓ। ਭਾਰੀ ਕੱਪੜਿਆਂ ਦੀ ਇਕ ਪਰਤ ਦੀ ਬਜਾਏ ਹਲਕੇ ਭਾਰ ਵਾਲੇ ਕੱਪੜਿਆਂ ਦੀਆਂ ਕਈ ਪਰਤਾਂ ਵਾਲੇ ਕੱਪੜੇ ਪਾਏ ਜਾਣ, ਕਿਉਂਕਿ ਤੰਗ ਕੱਪੜੇ ਖੂਨ ਦੇ ਪ੍ਰਵਾਹ ਨੂੰ ਘਟਾਉਂਦੇ ਹਨ। ਉਨ੍ਹਾਂ ਕਿਹਾ ਕਿ ਠੰਡ ’ਚ ਗਰਮ ਤਰਲ ਪਦਾਰਥਾਂ ਦਾ ਜ਼ਿਆਦਾ ਪ੍ਰਯੋਗ ਕੀਤਾ ਜਾਵੇ, ਕਿਉਂਕਿ ਇਹ ਠੰਡ ਦੀ ਲਹਿਰ ਨਾਲ ਲੜਨ ਲਈ ਸਰੀਰ ਦੀ ਗਰਮੀ ਨੂੰ ਬਰਕਰਾਰ ਰੱਖੇਗਾ। ਲੋੜੀਂਦੀ ਪ੍ਰਤੀਰੋਧਕ ਸ਼ਕਤੀ ਬਣਾਈ ਰੱਖਣ ਲਈ ਵਿਟਾਮਿਨ-ਸੀ ਨਾਲ ਭਰਪੂਰ ਫਲ ਅਤੇ ਸਬਜ਼ੀਆ ਖਾਓ। ਠੰਡ ’ਚ ਘਰਾ ਅੰਦਰ ਬੰਦ ਕਮਰੇ ’ਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਥਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ’ਚ ਆਕਸੀਜਨ ਦੀ ਕਮੀ ਹੋ ਜਾਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਅਲਕੋਹਲ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇਹ ਮਨੁੱਖੀ ਸਰੀਰ ਦਾ ਤਾਪਮਾਨ ਘਟਾਉਂਦਾ ਹੈ ਅਤੇ ਹਾਈਪੋਥਰਮੀਆ ਦੇ ਜ਼ੋਖਮ ਨੂੰ ਵਧਾਉਂਦਾ ਹੈ। ਤਾਪਮਾਨ ਘੱਟ ਜਾਦਾ ਹੈ ਤੇ ਘਬਰਾਹਟ ਵੱਧ ਜਾਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8