ਮੁੱਖ ਮੰਤਰੀ ਵਲੋਂ ਚਮਰੋੜ ਪੱਤਣ ਵਿਖੇ ਅਹਿਮ ਐਲਾਨ, ਸੈਲਾਨੀਆਂ ਨੂੰ ਮਿਲੇਗਾ ਇਹ ਖ਼ਾਸ ਤੋਹਫ਼ਾ

02/03/2024 6:58:22 PM

ਚਮਰੋੜ ਪੱਤਣ/ਪਠਾਨਕੋਟ (ਰਮਨਦੀਪ ਸਿੰਘ ਸੋਢੀ) : ਸੂਬੇ ’ਚ ਸੈਰ ਸਪਾਟਾ ਖ਼ੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਅੱਜ ਇੱਥੇ ਇਨ੍ਹਾਂ ਗਤੀਵਿਧੀਆਂ ਦਾ ਟਰਾਇਲ ਦੇਖਣ ਮਗਰੋਂ ਕਿਹਾ ਕਿ ਇਸ ਸੁੰਦਰ ਸਥਾਨ ’ਤੇ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਅਤੇ ਸਪੀਡ ਬੋਟਿੰਗ ਵਰਗੀਆਂ ਗਤੀਵਿਧੀਆਂ ਪਹਿਲਾਂ ਹੀ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਥਾਂ ’ਤੇ ਪਹਿਲਾਂ ਹੀ ਦੋ ਸਪੀਡ ਬੋਟਾਂ ਚੱਲ ਰਹੀਆਂ ਹਨ, ਜੋ ਇਥੇ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਮੁੱਖ ਕੇਂਦਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ’ਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ ਹੈ, ਜਿਸ ਕਰ ਕੇ ਸੂਬਾ ਸਰਕਾਰ ਪਹਿਲਾਂ ਹੀ ਇਥੇ ਵੱਖ-ਵੱਖ ਸੰਭਾਵਨਾਵਾਂ ਤਲਾਸ਼ ਰਹੀ ਹੈ।

PunjabKesari

 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਇੱਥੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਦਾ ਟਰਾਇਲ/ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਜਲਦੀ ਹੀ ਇਸ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਖੇਤਰ ’ਚ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਗਤੀਵਿਧੀਆਂ ਦੀ ਵੱਡੀ ਸੰਭਾਵਨਾ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਸੂਬੇ ’ਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਵਾਟਰ ਐਡਵੈਂਚਰ ਸਪੋਰਟਸ ਨੀਤੀ ਪਹਿਲਾਂ ਹੀ ਨੋਟੀਫਾਈ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਐੱਨ. ਆਰ. ਆਈਜ਼. ਮਿਲਣੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਖੀਆਂ ਵੱਡੀਆਂ ਗੱਲਾਂ

PunjabKesari

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਇਹ ਸਾਰੀਆਂ ਗਤੀਵਿਧੀਆਂ ਵਪਾਰਕ ਤੌਰ ’ਤੇ ਸ਼ੁਰੂ ਹੋਣਗੀਆਂ, ਜਿਸ ਨਾਲ ਸੈਰ ਸਪਾਟਾ ਖ਼ੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਤਰ ਨੂੰ ਕੁਦਰਤੀ ਸੋਮਿਆਂ ਦੀ ਭਰਪੂਰ ਬਖਸ਼ਿਸ਼ ਹੋਣ ਕਰਕੇ ਇਹ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਖ਼ੇਤਰ ’ਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜਿਸ ਨਾਲ ਇਥੋਂ ਦੇ ਲੋਕਾਂ ਦੇ ਜੀਵਨ ਪੱਧਰ ’ਚ ਵੱਡਾ ਸੁਧਾਰ ਹੋਵੇਗਾ।

PunjabKesari

ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਖ਼ੇਤਰ ਵਿਕਾਸ ਪੱਖੋਂ ਪਛੜਿਆ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ’ਚ ਸੈਰ-ਸਪਾਟੇ ਦੀਆਂ ਅਣਵਰਤੀਆਂ ਸੰਭਾਵਨਾਵਾਂ ਨੂੰ ਹੁਣ ਵਰਤੋਂ ’ਚ ਲਿਆਂਦਾ ਜਾਵੇਗਾ ਤਾਂ ਜੋ ਕੁਦਰਤੀ ਸੋਮਿਆਂ ਨਾਲ ਲਬਰੇਜ ਇਸ ਸੁੰਦਰ ਸਥਾਨ ਵੱਲ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ।

 ਇਹ ਵੀ ਪੜ੍ਹੋ : ‘ਪੰਜਾਬ ਬਚਾਓ ਯਾਤਰਾ’ ਦਾ ਨਾਂ ਬਦਲ ਕੇ ‘ਅਕਾਲੀ ਦਲ ਬਚਾਓ ਯਾਤਰਾ’ ਰੱਖਿਆ ਜਾਵੇ : ਰਾਜਾ ਵੜਿੰਗ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


Anuradha

Content Editor

Related News