ਪੰਜਾਬ ''ਚ ''ਮੁਫ਼ਤ ਬੱਸ ਯੋਜਨਾ'' ਨੂੰ ਲੈ ਕੇ ਬਜਟ ''ਚ ਅਹਿਮ ਐਲਾਨ, ਵੱਡੀ ਗਿਣਤੀ ''ਚ ਔਰਤਾਂ ਲੈ ਰਹੀਆਂ ਲਾਭ

Tuesday, Mar 05, 2024 - 06:39 PM (IST)

ਚੰਡੀਗੜ੍ਹ : ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਭਾਸ਼ਣ ਪੜ੍ਹਦਿਆਂ ਸੂਬੇ 'ਚ ਚੱਲ ਰਹੀ ਮੁਫ਼ਤ ਬੱਸ ਯਾਤਰਾ ਲਈ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਯੋਜਨਾ ਇਸੇ ਤਰ੍ਹਾਂ ਜਾਰੀ ਰਹੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਮਿਡ-ਡੇਅ-ਮੀਲ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਹੋਈਆਂ ਹਦਾਇਤਾਂ

ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਸੂਬੇ ਦੀਆਂ ਵੱਡੀ ਗਿਣਤੀ 'ਚ ਔਰਤਾਂ ਮੁਫ਼ਤ ਬੱਸ ਯਾਤਰਾ ਦਾ ਲਾਭ ਲੈ ਰਹੀਆਂ ਹਨ ਅਤੇ ਮੌਜੂਦਾ ਸਾਲ 'ਚ ਸਰਕਾਰ ਵਲੋਂ ਇਸ ਦੇ ਲਈ 450 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਡਿਫਾਲਟਰ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ, ਪੜ੍ਹੋ ਕੀ ਹੈ ਪੂਰੀ ਖ਼ਬਰ

ਹਰਪਾਲ ਚੀਮਾ ਨੇ ਐਲਾਨ ਕੀਤਾ ਕਿ ਵਿੱਤੀ ਸਾਲ 2024-25 ਲਈ ਇਸ ਸੇਵਾ ਨੂੰ ਜਾਰੀ ਰੱਖਣ ਲਈ 450 ਕਰੋੜ ਰੁਪਏ ਦਾ ਰਾਖਵਾਂਕਰਨ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਔਰਤਾਂ ਨੂੰ ਮੁਫ਼ਤ ਸਫ਼ਰ ਕਰਵਾਇਆ ਜਾ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 
 


Babita

Content Editor

Related News