ਪੰਜਾਬ ਵਿਧਾਨ ਸਭਾ 'ਚ ਪਾਸ ਹੋਏ ਅਹਿਮ ਬਿੱਲ, ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
Wednesday, Nov 29, 2023 - 01:34 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ 3 ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਸਰਵ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਟਰਾਂਸਫਰ ਆਫ ਪ੍ਰਾਪਰਟੀ ਪੰਜਾਬ ਸੋਧਨਾ ਬਿੱਲ-2023, ਇੰਡੀਅਨ ਪੰਜਾਬ ਸੋਧਨਾ ਬਿੱਲ-2023 ਅਤੇ ਰਜਿਸਟ੍ਰੇਸ਼ਨ ਪੰਜਾਬ ਸੋਧਨਾ ਬਿੱਲ-2023 ਪੇਸ਼ ਕੀਤਾ ਗਿਆ, ਜਿਸ ਨੂੰ ਸਰਵ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਸਰਕਾਰੀ ਸਕੂਲਾਂ ਨੂੰ ਲੈ ਕੇ ਵੱਡਾ ਐਲਾਨ, ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
ਇਸ ਤੋਂ ਬਾਅਦ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜਾਬ ਕੈਨਾਲ ਅਤੇ ਡਰੇਨੇਜ਼ ਬਿੱਲ-2023 ਪੇਸ਼ ਕੀਤਾ ਗਿਆ। ਇਸ ਬਿੱਲ ਨੂੰ ਵੀ ਸਦਨ ਅੰਦਰ ਸਰਵ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਨ੍ਹਾਂ ਬਿੱਲਾਂ ਦਾ ਜਿੱਥੇ ਕਾਂਗਰਸ ਨੇ ਬਾਈਕਾਟ ਕੀਤਾ ਅਤੇ ਸਦਨ 'ਚੋਂ ਵਾਕਆਊਟ ਕਰ ਦਿੱਤਾ, ਉੱਥੇ ਹੀ ਅਕਾਲੀ ਦਲ ਵੱਲੋਂ ਇਨ੍ਹਾਂ ਬਿੱਲਾਂ ਲਈ ਸਹਿਮਤੀ ਜਤਾਈ ਗਈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਰਾਜਾ ਵੜਿੰਗ ਦੇ Birthday 'ਤੇ ਵੱਜੀਆਂ ਤਾੜੀਆਂ, ਸਪੀਕਰ ਨੇ ਦਿੱਤਾ ਤੋਹਫ਼ਾ
ਅਕਾਲੀ ਵਿਧਾਇਕ ਡਾ. ਸੁੱਖੀ ਨੇ ਕਿਹਾ ਕਿ ਇਹ ਬਿੱਲ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਬੇਹੱਦ ਜ਼ਰੂਰੀ ਹਨ ਕਿਉਂਕਿ ਪੰਜਾਬ ਸਿਰ ਬਹੁਤ ਜ਼ਿਆਦਾ ਕਰਜ਼ਾ ਚੜ੍ਹਿਆ ਹੋਇਆ ਹੈ ਅਤੇ ਅਕਾਲੀ ਦਲ ਇਸ ਲਈ ਇਨ੍ਹਾਂ ਬਿੱਲਾਂ 'ਤੇ ਸਹਿਮਤੀ ਦੇ ਰਿਹਾ ਹੈ ਤਾਂ ਜੋ ਕਿਸੇ ਨਾ ਕਿਸੇ ਤਰ੍ਹਾਂ ਪੰਜਾਬ ਸਿਰ ਚੜ੍ਹੇ ਕਰਜ਼ੇ ਨੂੰ ਘਟਾਇਆ ਜਾ ਸਕੇ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8