ਪੰਜਾਬ 'ਚ ਸਰਹੱਦ ਪਾਰੋਂ ਆਉਣ ਵਾਲੇ 'ਡਰੋਨਾਂ' ਬਾਰੇ ਲਿਆ ਗਿਆ ਅਹਿਮ ਫ਼ੈਸਲਾ, ਜਾਰੀ ਹੋਏ ਹੁਕਮ
Monday, Oct 02, 2023 - 01:57 PM (IST)
ਚੰਡੀਗੜ੍ਹ : ਪੰਜਾਬ 'ਚ ਪਾਕਿਸਤਾਨ ਤੋਂ ਆਉਣ ਵਾਲੇ ਡਰੋਨਾਂ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰ ਡਰੋਨ ਦੀ ਜਾਂਚ ਦੀ ਜ਼ਿੰਮੇਵਾਰੀ ਕੇਂਦਰੀ ਜਾਂਚ ਏਜੰਸੀ (ਐੱਨ. ਆਈ. ਏ.) ਨੂੰ ਸੌਂਪਣ ਦਾ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ : ਤੁਸੀਂ ਵੀ Driving Licence ਬਣਾਉਣ ਬਾਰੇ ਸੋਚ ਰਹੇ ਹੋ ਤਾਂ ਇਹ ਖ਼ਬਰ ਜ਼ਰੂਰ ਪੜ੍ਹ ਲਓ
ਸੂਤਰਾਂ ਦੇ ਮੁਤਾਬਕ ਪਾਕਿਸਤਾਨ ਤੋਂ ਡਰੋਨਾਂ ਦੀ ਘੁਸਪੈਠ ਦੀ ਜਾਂਚ 'ਚ ਵਿਦੇਸ਼ਾਂ 'ਚ ਬੈਠੇ ਅੱਤਵਾਦੀਆਂ, ਗੈਂਗਸਟਰਾਂ ਅਤੇ ਤਸਕਰਾਂ ਦੇ ਗਠਜੋੜ ਦਾ ਖ਼ੁਲਾਸਾ ਹੋਣ ਤੋਂ ਬਾਅਦ ਮੰਤਰਾਲੇ ਨੇ ਇਹ ਫ਼ੈਸਲਾ ਲਿਆ ਹੈ। ਇਸ ਸਬੰਧੀ ਠੋਸ ਸਬੂਤ ਮਿਲਣ 'ਤੇ ਇਨ੍ਹਾਂ ਨੂੰ ਅੰਤਰਰਾਸ਼ਟਰੀ ਮੰਚ 'ਤੇ ਰੱਖਣ ਦੀ ਤਿਆਰੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 38 ਲੱਖ ਸਮਾਰਟ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਫਿਰ ਸ਼ੁਰੂ ਹੋਵੇਗਾ ਇਹ ਕੰਮ
ਦੱਸਣਯੋਗ ਹੈ ਕਿ ਪਾਕਿਸਤਾਨ ਹੁਣ ਵੱਡੇ ਹਥਿਆਰਾਂ ਦੀ ਬਚਾਏ ਛੋਟੇ-ਛੋਟੇ ਹਥਿਆਰਾਂ ਦੀ ਸਪਲਾਈ ਕਰਕੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਹੈ। ਹੁਣ ਤਾਂ ਛੋਟੇ ਡਰੋਨ ਰਾਹੀਂ 3 ਕਿੱਲੋ ਤੱਕ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਵੀ ਸ਼ੁਰੂ ਹੋ ਰਹੀ ਹੈ। ਇਸੇ ਲਈ ਹੁਣ ਹਰ ਡਰੋਨ ਦੀ ਜਾਂਚ ਕੀਤੀ ਜਾਵੇਗੀ ਅਤੇ ਡਰੋਨਾਂ ਦੀ ਫਾਰੈਂਸਿਕ ਜਾਂਚ ਵੀ ਕਰਵਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8